ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਕਵਾਇਦ ਪੂਰੀ ਹੋਣ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨਾਲ ਜੁੜੇ ਵੱਖ-ਵੱਖ ਖੇਤਰਾਂ ਦੇ ਮਾਹਿਰ ਸਿੱ ਖਿਆ, ਸਿਹਤ, ਖੇਤੀ, ਸਨਅਤ, ਵਪਾਰ ਆਦਿ ਖੇਤਰਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਤੇ ਫਿਰ ਇਨ੍ਹਾਂ ਨੂੰ ਹੱਲ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਖਰੜੇ ਤਿਆਰ ਕਰ ਰਹੇ ਹਨ ।