Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 19, 2015

July 19, 2015

ਜ਼ਾ ਪੁਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਅਤੇ ਪਿੰਡ ਨੂੰ ਅਰਧ ਸੁਰੱਖਿਆ ਦਸਤਿਆਂ ਅਤੇ ਪੰਜਾਬ ਪੁਲਿਸ ਵੱਲੋਂ ਪੂਰੀ ਤਰਾਂ ਘੇਰੇ ਵਿੱਚ ਲੈ ਲਿਆ ਅਤੇ ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਸਖਤ ਪਹਿਰਾ ਲਾ ਦਿੱਤਾ ਹੈ ਅਤੇ ਕਿਸੇ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾ ਰਿਹਾ।
ਚੰਡੀਗੜ੍ਹ(18 ਜੁਲਾਈ, 2015): ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਿੱਚ ਪਈ ਫੁੱਟ ਅਤੇ ਬਗਾਵਤ ਤੋਂ ਬਾਅਦ ਪਾਰਟੀ ਦੀ ਪੰਜਾਬ ਇਕਾਈ ਵਿੱਚ ਉੱਠੀਆਂ ਬਗਾਵਤੀ ਸੁਰਾਂ ਹੋਰ ਉੱਚੀਆਂ ਹੁੰਦੀਆਂ ਜਾ ਰਹੀਆਂ ਹਨ। ਪਾਰਟੀ ਦੀ ਪੰਜਾਬੀ ਇਕਾਈ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਅਤੇ ਪੰਜਾਬ ਇਕਾਈ ਦੇ ਮਾਮਲਿਆਂ ਦੇ ਇਨਚਾਰਜ਼ ਸੰਜ਼ੇ ਸਿੰਘ ਦੀ ਕਾਰਜ਼ਸ਼ੈਲੀ 'ਤੇ ਕਿੰਤੂ ਕਰਨ ਵਾਲੇ ਡਾ. ਦਲਜੀਤ ਸਿੰਘ ਨੂੰ ਪਾਰਟੀ ਨੇ ਬਾਅਦ ਦਾ ਰਾਹ ਵਿਖਾ ਦਿੱਤਾ ਹੈ।
ਇਟਲੀ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਇਟਲੀ ਸਰਕਾਰ ਨੇ ਇਸ ਕਰਕੇ ਨਾਗਰਿਕਤਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਇਟਲੀ ਸਥਿਤ ਭਾਰਤੀ ਦੂਤਾਘਰ ਆਪਣੀ ਰਿਪੋਰਟ ਵਿੱਚ ਉਨ੍ਹਾਂ ਦੇ ਵਧੀਆਂ ਚਰਿੱਤਰ ਦੀ ਹਾਮੀ ਨਹੀਂ ਭਰਦਾ।
ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਸੰਘਰਸ਼ ਦੀ ਸੰਚਾਲਕ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਦਰਮਿਆਨ ਹੋਈ ਮੀਟਿੰਗ ਕਿਸੇ ਸਿੱਟੇ 'ਤੇ ਨਹੀਂ ਪਹੁੰਚੀ।
ਭਾਰਤੀ ਸੰਵਿਧਾਨ ਦੀ ਧਾਰਾ 370 ਤਹਿਤ ਜੰਮੂ ਕਸ਼ਮੀਰ ਸੂਬੇ ਨੂੰ ਮਿਲੇ ਦੇ ਵਿਸ਼ੇਸ਼ ਸਰਜ਼ੇ ਦਾ ਜ਼ਿਕਰ ਕਰਦਿਆਂ ਜੰਮੂ ਤੇ ਕਸ਼ਮੀਰ ਹਾਈਕੋਰਟ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਦੇ ਲੋਕਾਂ ਦਾ ਆਪਣਾ ਸੰਵਿਧਾਨ ਹੈ ਅਤੇ ਆਪਣੀ ਪ੍ਰਭੂਸੱਤਾਸੰਪਨ ਵਿਸ਼ੇਸ਼ਤਾ ਹੈ ਜਿਸ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਉਸ ਵਿਚ ਤਬਦੀਲੀ ਜਾਂ ਉਸ ਨੂੰ ਘਟਾਇਆ ਜਾ ਸਕਦਾ ਹੈ।
ਮਹਾਰਾਜਾ ਰਣਜੀਤ ਸਿੰਘ ਦੇ ਸਮਕਾਲੀ ਪੰਜਾਬ ਅਤੇ ਫਰਾਂਸ ਵਿਚਕਾਰ ਕਾਇਮ ਹੋਏ ਆਪਸੀ ਸਬੰਧਾਂ ਦੇ ਸਨਮਾਨ 'ਚ ਇਥੇ ਫਰਾਂਸ ਦੂਤਾਵਾਸ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫਰਾਂਸ 'ਚ ਸਿੱਖਾਂ ਦੇ ਮਾਮਲਿਆਂ ਬਾਰੇ ਪ੍ਰਤਿਨਿਧ ਕੌਾਸਲ ਦੇ ਪ੍ਰਧਾਨ ਸ: ਰਣਜੀਤ ਸਿੰਘ ਗੋਰਾਇਆ ਨੇ ਜਾਣਕਾਰੀ ਦਿੱਤੀ ਕਿ ਅਗਲੇ ਵਰ੍ਹੇ 2016 ਦੇ ਜੂਨ ਮਹੀਨੇ 'ਚ ਫਰਾਂਸ ਦੇ ਸੇਂਟ ਟਰਾਪੇਜ਼ ਸ਼ਹਿਰ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਇਕ ਵੱਡਾ ਬੁੱਤ ਸਥਾਪਿਤ ਕੀਤਾ ਜਾਵੇਗਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।