Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 23, 2015

July 23, 2015

ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਮੁੱਦਾ ਕਾਨੂੰਨੀ ਘੱਟ ਤੇ ਸਿਆਸੀ ਵੱਧ ਹੈ, ਪਰ ਇਸ ਨੂੰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਹੀ ਕੀਤਾ ਹੋਇਆ ਹੈ ਤੇ ਬਾਦਲ ਸਰਕਾਰ ਅਤੇ ਬਾਦਲ ਦਲ ਵੱਲੋਂ ਕਿਸੇ ਵੀ ਕਿਸਮ ਦੀ ਸਿਆਸੀ ਪਹਿਲ ਕਦਮੀ ਨਹੀਂ ਕੀਤੀ ਜਾ ਰਹੀ ।
ਸਿੱਖ ਸਿਆਸੀ ਨਜ਼ਰਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨਾਲ ਮੁਲਾਕਾਤ ਕਰਨ ਆਏ ਦਲ ਖਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ ਅਤੇ ਬੁਲਾਰੇ ਭਾਈ ਕੰਵਰਪਾਲ ਸਿੰਘ ਬਿੱਟੂ ਨੂੰ ਪੁਲਿਸ ਨੇ ਮੁਲਾਕਾਤ ਕਰਨ ਨਹੀ ਦਿੱਤੀ।ਪੁਲਿਸ ਵੱਲੋਂ ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲਣ ਵਾਲਿਆਂ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਸਿੱਖ ਸੰਘਰਸ਼ ਨਾਲ ਸਬੰਧਿਤ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਭਾਵੇਂ ਪੰਜਾਬ ਦੀ ਬਦਲ ਸਰਕਾਰ ਅਤੇ ਬਾਦਲ ਦਲ ਨੇ ਦਮਨਕਾਰੀ ਰਵੱਈਆ ਅਪਨਾਇਆ ਹੋਇਆ ਹੈ, ਪਰ ਸੰਸਾਰ ਦੇ ਕੋਨੇ ਕੋਨੇ ਵਿੱਚ ਬੈਠੀ ਸਿੱਖ ਸੰਗਤ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਆਰੰਭੇ ਇਸ ਕੌਮੀ ਸੰਘਰਸ਼ ਦੀ ਜੀਅ ਜਾਨ ਨਾਲ ਹਮਾਇਤ ਕਰ ਰਹੀ ਹੈ।
ਸਿੱਖਾਂ ਦਾ ਇਤਿਹਾਸ ਕੁਰਬਾਨੀਆਂ ਨਾਲ ਲਪਾਲਪ ਹੈ, ਜਿਸ ਦੇ ਪੈਗੰਬਰਾਂ ਤੋਂਲੈ ਕੇ ਬਾਲ ਅਨੁਆਈਆਂ ਤੱਕ ਨੇ ਕੌਮ ਖਾਤਰ ਸ਼ਹੀਦੀਆਂ ਦੇ ਕੇ ਜਿਥੇ ਇਸ ਨੂੰ ਲਾਮਿਸਾਲ ਬਣਾ ਦਿੱਤਾ, ਓਥੇ ਧਰਮਖਾਤਰ ਆਪਣੇ ਬੱਚਿਆਂ ਦੇ ਟੋਟੇ ਕਰਵਾ ਕੇ ਗਲ 'ਚ ਪਵਾਉਣ ਵਾਲੀਆਂ ਮਾਵਾਂ ਦੇ ਸਿਰੜ ਦਾ ਵੀ ਕੋਈ ਜੋੜ ਨਹੀਂ,ਪਰ ਮੌਜੂਦਾ ਸਮੇਂ ਜਦੋਂ ਧਰਮ ਲਈ ਜਾਨਾਂ ਦੇਣ ਵਾਲੇ ਘੱਟ ਤੇ ਸ਼ਹੀਦਾਂ ਦੇ ਮੁੱਲ ਵੱਟਣ ਵਾਲੇ ਵਧੇਰੇ ਸਰਗਰਮ ਹੋ ਗਏਹਨ, ਉਦੋਂ ਇਕ ਮਾਂ ਦੇ ਰੂਪ 'ਚ ਅਨੋਖਾ ਚਿਹਰਾ ਸਾਹਮਣੇ ਆਇਆ ਹੈ ਜੋ ਪੰਥ ਖਾਤਰ ਆਪਣਾ ਸਾਰਾ ਪਰਿਵਾਰਵਾਰਨ ਮਗਰੋਂ ਵੀ ਉਸ ਪਰਮਾਤਮਾ ਦੀ ਰਜ਼ਾ 'ਚ ਸਿਦਕ ਨਾਲ ਪਿਛਲੇ 26 ਸਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ 'ਚ ਗੁੰਮਨਾਮ ਜ਼ਿੰਦਗੀ ਜੀਅ ਰਹੀ ਹੈ।
ਸਜ਼ਾ ਪੂਰੂ ਕਰਨ ਤੋਂ ਬਾਅਦ ਵੀ ਸਰਕਾਰ ਵੱਲੋਂ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਪਿੱਛਲੇ ਛੇ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਪੁਲਿਸ ਵੱਲੋਂ ਜਬਰੀ ਸਿਵਲ ਹਸਪਤਲਾ ਲੁਦਿਆਣਾ ਦਾਖਲ ਕਰਵਾਇਆ ਸੀ, ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਘੀ ਰਾਤ ਤਕਰੀਬਨ 1 ਵਜੇ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਦਿਆਨੰਦ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਇਟਲੀ ਦੀ ਬਲੋਨੀਆ ਯੂਨੀਵਰਸਿਟੀ ਵਿੱਚ ਪੜ੍ਹਦੇ ਇਕ ਸਿੱਖ ਵਿਦਿਆਰਥੀ ਜਸਕੀਰਤ ਸਿੰਘ ਨੇ 'ਇਲੈਕਟ੍ਰਾਨਿਕ ਤੇ ਟੈਲੀ ਕਮਿਊਨੀਕੇਸ਼ਨਜ਼' ਵਿਸ਼ੇ ਦੀ ਪ੍ਰੀਖਿਆ 'ਚ ਟਾਪਰ ਰਹਿ ਕੇ ਪੂਰੀ ਸਿੱਖ ਕੌਮ ਦਾ ਨਾਂਅ ਚਮਕਾਇਆ ਹੈ ।
ਸਿੱਖ ਬੰਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਨੂੰ ਪੁਲਿਸ ਨੇ ਹਸਪਤਾਲ ਵਿੱਚ ਜ਼ਬਰਦਸਤੀ ਦਾਖਲ ਕਰਵਾਕੇ ਇਕ ਤਰ੍ਹਾਂ ਨਾਲ ਹਸਪਤਾਲ ਵਿਚ ਨਜ਼ਰਬੰਦ ਕਰ ਦਿਤਾ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 20 ਜੁਲਾਈ ਸ਼ਾਮ ਨੂੰ ਹਸਪਤਾਲ ਵਿੱਚ ਜਬਰੀ ਦਾਖਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਲ ਰਾਹੀਂ ਸੰਗ੍ਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਹਮਾਇਤੀ ਸਿੰਘਾਂ 'ਤੇ ਕੀਤੀ ਪੁਲਿਸ ਦੀ ਧੱਕੇਸ਼ਾਹੀ ਨੂੰ ਠੀਕ ਦੱਸਦਿਆਂ ਕਿਹਾ ਕਿ ਬਾਪੂ ਸੂਰਤ ਸਿਘ ਦਾ ਸੰਘਰਸ਼ ਜਾਇਜ਼ ਨਹੀਂ ਤੇ ਪੰਜਾਬ ਦੀ ਸ਼ਾਂਤੀ ਬਹਾਲ ਰੱਖਣ ਲਈ ਹਰ ਸਖ਼ਤ ਕਦਮ ਲਿਆ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।