ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕੀ ਸਿੱਖ ਜੱਥੇਬੰਦੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਤਰੱਕੀ ਕਰਨ ਦੇ ਦੋਸ਼ਾਂ ਨੂੰ ਪੂਰੀ ਤਰਾਂ ਰੱਦ ਕਰ ਦਿੱਤਾ ਹੈ।
ਮੁਬੰਈ ਬੰਬਧਮਾਕਿਆਂ ਦੇ ਦੋਸ਼ੂੀ ਯਾਕੂਬ ਮੈਮਨ ਜਿਸ ਨੂੰ ਆਉਂਦੇ ਵੀਰਵਾਰ,30 ਜੁਲਾਈ ਨੂੰ ਸਵੇਰੇ 7 ਵਜੇ ਫ਼ਾਂਸੀ ਦਿੱਤੀ ਜਾਣੀ ਹੈ, ਦੇ ਸਬੰਧੀ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ (ਸੇਵਾ ਮੁਕਤ) ਮਾਰਕੰਡੇ ਕਾਟਜੂ ਨੇ ਕਿਹਾ ਕਿ ਯਾਕੂਬ ਦੇ ਮਾਮਲੇ 'ਚ ਨਿਆਂ ਨੂੰ ਇੱਕ ਕੋਝਾ ਮਜ਼ਾਕ ਬਣਿਆ ਗਿਆ ਹੈ।
ਡਾਕਟਰੀ ਦੇ ਦਾਖਲੇ ਲਈ ਹੋਈ ਪ੍ਰੀਖਿਆ ਦੌਰਾਨ ਬਠਿੰਡਾ ਤੇ ਜੈਪੁਰ ਦੇ ਸਕੂਲਾਂ ਵਿਚ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕੱਕਾਰਾਂ (ਕ੍ਰਿਪਾਨ ਅਤੇ ਕੜੇ) ਸਮੇਤ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦਾ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਪ੍ਰਗਟ ਕਰਦਿਆਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਦਾ ਮਨ ਬਚਾਇਆ ਹੈ।
ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿਮਘ ਬਾਦਲ ਦੀ ਪ੍ਰਧਾਨਗੀ ਵਾਲੇ ਇੱਕ ਸਮਾਰੋਹ ਦੌਰਾਨ ਖਾਲਿਸਤਾਨ ਦੇ ਨਾਅਰੇ ਲੱਗਣ ਦੀ ਖ਼ਬਰ ਮਿਲੀ ਹੈ। ਜਦ ਇਸ ਸਮਾਗਮ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੋਲਣ ਲੱਗੇ ਤਾਂ ਨਾਅਰੇਬਾਜ਼ੀ ਸ਼ੁਰੂ ਹੋ ਗਈ।
ਫਰਾਂਸ ਵਿੱਚ ਸਿੱਖ ਧਰਮ ਅਤੇ ਸੱਭਿਆਚਾਰ ਅਤੇ ਸਿੱਖ ਪੁਸ਼ਾਕ ਦੇ ਅਨਿੱਖੜਵੇਂ ਅੰਗ ਦਸਤਾਰ 'ਤੇ ਪਾਬੰਦੀ ਦੇ ਚਲਦਿਆਂ ਫਰਾਂਸ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਮਿਸਟਰ ਜੀਨ ਕਿ੍ਸਟੋਫੀ ਪੀਯੂਸੈਲੇ ਨੇ ਸ਼੍ਰੋਮਣੀ ਕਮੇਟੀ ਨੂੰ ਦਸਤਾਰ ਦੇ ਮੁੱਦੇ 'ਤੇ ਗੱਲਬਾਤ ਅੱਗੇ ਤੋਰਨ ਦਾ ਸੱਦਾ ਦਿੱਤਾ ਹੈ।
ਆਮ ਆਦਮੀ ਪਾਰਟੀ ਨਾਲ ਸਬੰਧਿਤ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਪੰਜਾਬ ਇਕਾਈ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨਾਲ ਅਸੀਂ ਮਿਲ ਕੇ ਨਹੀਂ ਚੱਲ ਸਕਦੇ ਇਸ ਤੋਂ ਇਹ ਸਾਫ ਹੋ ਗਿਆ ਹੈ ਕਿ ਪੰਜਾਬ ਦੇ ਆਗੂਆਂ 'ਚ ਸਿਆਸੀ ਖਿੱਚੋਤਾਣ ਤੇਜ਼ ਹੋ ਗਈ ਹੈ ਤੇ ਇੰਜ ਲੱਗ ਰਿਹਾ ਹੈ ਕਿ ਨਿਕਟ ਭਵਿੱਖ 'ਚ ਇਨ੍ਹਾਂ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਦਾ।
ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨਾਲ ਗੱਲਬਾਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਲੁਧਿਆਣਾ ਦੇ ਡੀਐੱਮਸੀ ਪਹੁੰਚੇ।
ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਇੱਥੇ ਇੱਕ ਰੋਹ ਭਰਪੂਰ ਰੋਸ ਮੁਜ਼ਾਹਰਾ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮਨੁੱਖੀ ਹੱਕਾਂ ਦੀ ਉਲੰਘਣਾ ਦੇ ਇਸ ਗੰਭੀਰ ਮਸਲੇ ਨੂੰ ਮਾਨਵੀ ਹਮਦਰਦੀ ਅਤੇ ਸਿਆਸੀ ਅਧਾਰ ਉੱਤੇ ਹੱਲ ਕਰਨ ਦੀ ਥਾਂ ਬਾਦਲ ਸਰਕਾਰ ਨੇ ਸਿੱਖ ਨੌਜਵਾਨਾਂ ਦੇ ਕਾਤਲ ਵਜੋਂ ਜਾਣੇ ਜਾਂਦੇ ਸੁਮੇਧ ਸਿੰਘ ਸੈਣੀ ਵਰਗੇ ਸਿੱਖ ਵਿਰੋਧੀ ਅਧਿਕਾਰੀਆਂ ਦੇ ਹੱਥ ਫੜਾਇਆ ਹੋਇਆ ਹੈ।
ਅਮਰੀਕੀ ਸਿੱਖ ਸੰਗਠਨ ਸਿੱਖਸ ਫਾਰ ਜਸਟਿਸ ਨੇ ਅਮਰੀਕੀ ਅਟਾਰਨੀ ਜਨਰਲ ਕੋਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਪਰਾਧਕ ਸ਼ਿਕਾਇਤ ਦਾਇਰ ਕੀਤੀ ਹੈ। ਅੰਮ੍ਰਿਤਸਰ ਤੋਂ ਸਾਂਸਦ ਕੈਪਟਨ ਅਮਰਿੰਦਰ ਸਿੰਘ ਉਤੇ ਦੋਸ਼ ਹੈ ਕਿ ਉਨਾਂ ਨੇ ਉਨਾਂ ਦਾਗੀ ਪੁਲਿਸ ਅਫਸਰਾਂ ਨੂੰ ਮੁੜ ਬਹਾਲ ਕੀਤਾ ਜਿਨਾਂ ਦੇ ਨਾਂ ਪੀੜਤਾਂ ਤੇ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਵਾਰ-ਵਾਰ ਲਿਆ ਜਾਂਦਾ ਸੀ।
« Previous Page — Next Page »