Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 2, 2015

August 2, 2015

ਪਿੱਛਲੇ ਦਿਨੀ ਗੁਰਦਾਸਪੁਰ ਦੇ ਦੀਨਾਨਗਰ ਥਾਣੇ 'ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਹਮਲੇ ਦੌਰਾਨ ਭਾਰਤੀ ਮੀਡੀਆ ਨੇ ਇਸ ਹਮਲੇ ਨੂੰ ਸਿੱਖ ਖਾੜਕੂ ਲਹਿਰ ਅਤੇ ਸਿੱਖਾਂ ਨਾਲ ਜੋੜਦਿਆਂ ਬਿਨਾ ਸਿਰ-ਪੈਰ ਤੋਂ ਖ਼ਬਰਾਂ ਪ੍ਰਾਸਰਿਤ ਕੀਤੀਆ, ਜਿਸ ਕਰਕੇ ਸੰਸਾਰ ਭਰ ਵਿੱਚ ਬੈਠੀ ਸਿੱਖ ਕੌਮ ਵਿੱਚ ਭਾਰਤੀ ਮੀਡੀਆ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।
ਅਦਾਲਤਾਂ ਵੱਲੋਂ ਦਿੱਤੀ ਗਈ ਗਜ਼ਾ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਨੂੰ ਭਾਰਤ ਸਰਕਾਰ ਵੱਲੋਂ ਰਿਹਾਅ ਨਾ ਕੀਤੇ ਜਾਣ ਦੇ ਮਾਮਲੇ ਵਿੱਚ "ਭਾਰਤ ਵਿੱਚ ਸਿੱਖਾਂ ਲਈ ਇਨਸਾਫ ਕਿਉਂ ਨਹੀਂ" ਦੇ ਨਾਮ ਹੇਠ ਇੱਕ ਮਾਰਚ 4 ਅਗਸਤ ਨੂੰ ਭਾਰਤ ਦੀ ਪਾਰਲੀਮੈਂਟ ਤੱਕ ਜਾਵੇਗਾ। ਭਾਰਤ ਦੀ ਪਾਰਲੀਮੈਂਟ ਤੋਂ ਇਹ ਸਵਾਲ ਪੁਛਿਆ ਜਾਵੇਗਾ ਕਿ "ਭਾਰਤ ਵਿੱਚ ਸਿੱਖਾਂ ਲਾੀ ਇਨਸਾਫ ਕਿਉਂ ਨਹੀਂ।
ਨਨਕਾਣਾ ਸਾਹਿਬ ਵਿੱਚ ਰਹਿਣ ਵਾਲੀ ਸਿੱਖ ਲੜਕੀ ਮਨਬੀਰ ਕੌਰ ਦਸਵੀਂ ਦੀ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਹੈ।ਸ਼੍ਰੀ ਗੁਰੂ ਨਾਨਕ ਦੇਵ ਜੀ ਹਾਈ ਸਕੂਲ ਨਨਕਾਣਾ ਸਾਹਿਬ ਦੀ ਵਿਦਿਆਰਥਣ ਮਨਬੀਰ ਕੌਰ ਨੇ 10ਵੀਂ ਦੀ ਪ੍ਰੀਖਿਆ ਦੌਰਾਨ 1100 ਅੰਕਾਂ ਵਿੱਚੋਂ 1023 ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਸਿਰਸੇ ਦੇ ਸੌਦਾ ਡੇਰੇ ਦੇ ਬਦਨਾਮ ਸੌਦਾ ਸਾਧ ਗੁਰਮੀਤ ਰਾਮ ਰਹੀਮ ਜੋ ਕਿ ਸੀਬੀਆਈ ਅਦਾਲਤ ਵਿੱਚ ਕਤਲਾਂ ਅਤੇ ਬਾਲਤਕਾਰ ਦੇ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਨੇ ਅੱਜ ਰਾਮਚੰਦਰ ਛੱਤਰਪਤੀ ਹੱਤਿਆ ਮਾਮਲੇ ਤੇ ਡੇਰਾ ਪ੍ਰਬੰਧਕ ਰਣਜੀਤ ਹੱਤਿਆ ਮਾਮਲੇ ਵਿੱਚ ਪੇਸ਼ੀ ਭੁਗਤੀ। ਅੱਜ ਪੰਚਕੁਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਕਿਸੇ ਕਾਰਣ ਸੁਣਵਾਈ ਨਹੀਂ ਹੋ ਸਕੀ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੀ ਕਮਾਂਡ ਸੰਭਾਲਣ ਵਾਲੇ ਭਾਰਤੀ ਫੌਜ ਦੇ ਮੁਖੀ ਜਰਨਲ ਵੈਦਿਆ ਨੂੰ ਉਸਦੇ ਕੀਤੇ ਜ਼ੁਲਮਾਂ ਦੀ ਸਜ਼ਾ ਦੇ ਕੇ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਜੀਵਨ ਦੀਆਂ ਸੱਚੀਆਂ ਘਟਨਾਵਾਂ 'ਤੇ ਆਸਟ੍ਰੇਲੀਆ ਐਡੀਲੇਡ ਤੋਂ ਸਿੰਘ ਬ੍ਰਦਰਜ਼ ਤੇ ਗੁਰੂ ਨਾਨਕ ਸੇਵਾ ਸੰਸਥਾ ਵੱਲੋਂ ਫ਼ਿਲਮਾਈ ਗਈ ਨਵੀਂ ਪੰਜਾਬੀ ਫ਼ਿਲਮ 'ਜਿੰਦਾ ਸੁੱਖਾ' ਕੁਝ ਵਿਸ਼ੇਸ਼ ਕਾਰਨਾਂ ਕਰਕੇ ਹੁਣ 11 ਸਤੰਬਰ ਨੂੰ ਰਿਲੀਜ਼ ਕੀਤੀ ਜਾਵੇਗੀ।
ਭਾਰਤੀ ਸੁਪਰੀਮ ਕੋਰਟ ਦੇ ਇਕ ਡਿਪਟੀ ਰਜਿਸਟਰਾਰ ਨੇ 1993 ਦੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਮਨ ਨੂੰ ਮੌਤ ਦੀ ਸਜ਼ਾ ਦੇ ਅਮਲ ਲਈ ਰਾਹ ਪੱਧਰਾ ਕਰਨ ਵਾਲੇ ਅਦਾਲਤ ਦੇ ਫ਼ੈਸਲੇ ਦੀ ਅਲੋਚਨਾ ਕਰਦਿਆ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।