Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 7, 2015

August 7, 2015

ਪਾਕਿਸਤਾਨ ਅਤੇ ਭਾਰਤ 14 ਅਤੇ 15 ਅਗਸਤ ਨੂੰ ਆਪੋ ਆਪਣੇ ਅਜ਼ਾਦੀ ਦਿਨ ਮਨਾਉਣਗੇ, ਤਾਂ 1947 ਦੇ ਇਸ ਵੰਡ-ਵੰਡਾਰੇ ਵਿੱਚ ਗੁਰਧਾਮਾਂ ਤੋਂ ਵਿਛੜੀ ਸਿੱਖ ਕੌਮ 14 ਅਗਸਤ ਨੂੰ ਅਰਦਾਸ ਦਿਵਸ ਵਜੋਂ ਮਨਾਏਗੀ।
15 ਅਗਸਤ ਦੇ ਦਿਨ ਜਦੋਂ ਭਾਰਤ ਦੀ ਬਹੁਗਿਣਤੀ ਭਾਰਤ ਦੀ ਅਜ਼ਾਦੀ ਦੇ ਦਿਹਾੜੇ ਦੇ ਜਸ਼ਨ ਮਨਾ ਰਹੀ ਹੋਵੇਗੀ, ਉਦੋਂ ਬਰਤਾਨੀਆਂ ਵਿੱਚ ਲੰਡਨ ਸਥਿਤ ਭਾਰਤੀ ਦੂਤਾਘਰ ਸਾਹਮਣੇ ਸਿੱਖ ਮੁਜ਼ਾਰਹਾ ਕਰ ਰਹੇ ਹੋਣਗੇ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਅਤੇ ਅੌਕਾਫ਼ ਬੋਰਡ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਪੀਜੀਪੀਸੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਨੇ ੲਿਸ ਦੀ ਪੁਸ਼ਟੀ ਕਰਦਿਅਾਂ ਕਿਹਾ ਕਿ ਗੁਰਦੁਆਰੇ ਦੀ ਕਈ ਏਕੜ ਜ਼ਮੀਨ ਖਾਲੀ ਪਈ ਹੈ, ਜਿਥੇ ਯਾਤਰੂਆਂ ਵਾਸਤੇ ਸਰਾਂ ਬਣਾਉਣ ਦੀ ਤਜਵੀਜ਼ ਹੈ।
ਅਮਰੀਕਾ ਦੇ ਇੱਕ ਟੈਲੀਵੀਜ਼ਨ ਚੈਨਲ ਟੀਵੀ 84 ਸਿੱਖ ਸਿਆਸਤ ਵੱਲੋਂ ਤਿਆਰ ਕੀਤੀ ਗਈ ਦਸਤਾਵੇਜ਼ੀ “ਨਿਆਂ ਦੇ ਹਾਸ਼ੀਏ ਤੋਂ ਬਾਹਰ ਕੀਤੇ ਲੋਕਾਂ ਦੀ ਅਣਦੱਸੀ ਕਹਾਣੀ” ਵਿਖਾਵੇਗਾ।ਨਿਆਂ ਲਈ ਦੋ ਦਹਾਕਿਆਂ ਦੇ ਸੰਘਰਸ਼ ਨੂੰ ਬਿਆਨ ਕਰਦੀ ਇਸ ਦਸਤਾਵੇਜ਼ੀ 7 ਅਗਸਤ ਸ਼ੁਕਰਵਾਰ ਨੂੰ ਰਾਤੀਂ 9ਵਜੇ ਵਿਖਾਈ ਜਾਵੇਗੀ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਹਮਾਇਤੀ ਇੱਕ ਦਰਜਨ ਪੰਥਕ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚ ਇੱਕ ਬੀਬੀ ਸੰਦੀਪ ਕੌਰ ਵੀ ਸ਼ਾਮਲ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।