Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 19, 2015

August 19, 2015

ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਖਿਲਾਫ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਕੇਸ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਹੈ। ਸੋਨੀਆਂ ਗਾਂਧੀ ਖਿਲਾਫ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਮਾਮਲੇ ਵਿੱਚ ਮੁੱਖ ਦੋਸ਼ੀਆਂ ਨੂੰ ਬਾਚਉਣ ਅਤੇ ਪੁਸ਼ਤਪਨਾਹੀ ਕਰਨ ਦੇ ਦੋਸ਼ ਹਨ।
ਬਾਪੂ ਸੂਰਤ ਸਿੰਘ ਖਾਲਸਾ ਵਲੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਚੱਲ ਰਹੀ ਮੁਹਿੰਮ ਦੌਰਾਨ ਹੋਰਨਾਂ ਆਗੂਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਦਲ ਖਾਲਸਾ ਦਾ ਆਗੂ ਭਾਈ ਕੰਵਰਪਾਲ ਸਿੰਘ ਅੱਜ ਸ਼ਾਮੀ ਅੰਮ੍ਰਿਤਸਰ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਗਏ ਹਨ।
ਪਿਛਲੇ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਅਤੇ ਗੈਰ ਇਖਲਾਕੀ ਕਾਰਵਾਈਆਂ ਵਿੱਚਚਰਚਾ ਵਿੱਚ ਰਹਿਣ ਵਾਲੇ ਸਰਸੇ ਦੇ ਇੱਕ ਡੇਰੇ ਦੇ ਸਾਧ ਗੁਰਮੀਤ ਰਾਮ ਰਹੀਮ ਨੇ 'ਚ ਮੰਗਲਵਾਰ ਨੂੰ ਪੰਚਕੂਲਾ ਦੀ ਸੀ.ਬੀ.ਆਈ. ਕੋਰਟ 'ਚ ਸਾਧਵੀ ਨਾਲ ਬਲਾਤਕਾਰ ਕਰਨ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਡੇਰੇ ਦੇ ਮੈਨੇਜ਼ਰ ਰਣਜੀਤ ਸਿੰਘ ਨੂੰ ਕਤਲ ਕਰਨ ਦੇ ਮਾਮਲੇ ਪੇਸ਼ੀ ਭੁਗਤੀ।
ਅੰਮਿ੍ਤਸਰ (18 ਅਗਸਤ, 2015): ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਅਮਰੀਕਾ ਸਰਕਾਰ ਤੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ।
ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕੁੱਲੂ ਵਿਚ ਗੁਰਦੁਆਰਾ ਮਨੀਕਰਨ ਸਾਹਿਬ ਦੀ ਸਰਾਂ ਉੱਪਰ ਚਟਾਨਾਂ ਡਿਗਣ ਨਾਲ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋ ਗਏ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।