Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 20, 2015

August 20, 2015

ਇੱਥੋਂ ਦੀ ਸਿੱਖ ਸੰਸਥਾ "ਸਿੱਖ ਰਿਸਰਚ ਇੰਸੀਟਿਉਟ" ਵੱਲੋਂ 21 ਅਗਸਤ ਤੋਂ 23 ਅਗਸਤ ਤੱਕ ਤਿੰਨ ਦਿਨਾ ਗੁਰਮਤਿ ਸਿਖਲਾਈ ਕੈਪ ਲਾਇਆ ਜਾ ਰਿਹਾ ਹੈ।ਜਿਸ ਵਿੱਚ ਸ਼ਾਮਲ ਹੋਣ ਲਈ ਸਿੱਖ ਸੰਗਤਾਂ ਨੂਮ ਸੱਦਾ ਦਿੱਤਾ ਜਾ ਰਿਹਾ ਹੈ।
ਭਾਰਤ ਸਰਕਾਰ ਨੇ ਕਸ਼ਮੀਰੀ ਅਜ਼ਾਦੀ ਆਗੂਆਂ ਅਤੇ ਹੁਰੀਅਤ ਕਾਨਫਰੰਸ ਦੇ ਮੁਖੀ ਸਈਅਦ ਅਲੀ ਸ਼ਾਹ ਜ਼ਿਲਾਨੀ ਨੂੰ ਦਿੱਲੀ 'ਚ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਰਤਾਜ ਅਜ਼ੀਜ਼ ਦੇ ਨਾਲ ਬੈਠਕ ਤੋਂ ਪਹਿਲਾਂ ਸਾਰੇ ਹੁਰੀਅਤ ਨੇਤਾਵਾਂ ਨੂੰ ਜੰਮੂ ਕਸ਼ਮੀਰ 'ਚ ਉਨ੍ਹਾਂ ਦੇ ਘਰਾਂ 'ਚ ਨਜ਼ਰਬੰਦ ਕਰਨ ਦੇ ਕੁੱਝ ਘੰਟੇ ਬਾਅਦ ਛੱਡ ਦਿੱਤਾ ਗਿਆ।
ਪੰਜਾਬ ਦੇ ਜ਼ਾਲਮ ਮੁੱਖ ਮੰਤਰੀ ਬੇਅੰਤੇ ਨੂੰ ਆਪਾ ਕੁਰਬਾਨ ਕਰਕੇ ਸੋਧਣ ਵਾਲੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਦਾ ਸਾਲਾਨਾ ਸ਼ਹੀਦੀ ਦਿਹਾੜਾ 'ਤੇ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਮਨਾਇਆ ਜਾ ਰਿਹਾ ਹੈ ।
ਭਾਰਤ ਸਰਕਾਰ ਦੇ ਘਰੇਲੂ ਮੰਤਰਾਲੇ ਅਧੀਨ ਖੁਫ਼ੀਆ ਬਿਊਰੋਂ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਵਾਂ ਦੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਵੱਲੋਂ ਕਾਲੀ ਸੂਚੀ ’ਚ ਸ਼ਾਮਿਲ ਸਿੱਖਾਂ ਦੇ ਨਾਂ, ਪਿਤਾ ਦਾ ਨਾਂ, ਅਤੇ ਉਨ੍ਹਾਂ ਦੇ ਪਤੇ ਦਸਣ ਬਾਰੇ ਮਿਤੀ 12 ਜੂਨ 2015 ਨੂੰ ਲਗਾਈ ਗਈ ਆਰ.ਟੀ.ਆਈ. ਦੇ ਜਵਾਬ ’ਚ ਖੁਫ਼ੀਆ ਬਿਊਰੋਂ ਵੱਲੋਂ ਆਪਣੇ ਅਤੇ ਬਿਊਰੋ ਆਫ ਇਮੀਗ੍ਰੇਸ਼ਨ ਦੇ ਆਰ.ਟੀ.ਆਈ. ਐਕਟ 2005 ਦੇ ਤਹਿਤ ਜਾਣਕਾਰੀ ਦੇਣ ਤੋਂ ਮਿਲੀ ਛੋਟ ਦਾ ਹਵਾਲਾ ਦਿੰਦੇ ਹੋਏ ਜਾਣਕਾਰੀ ਦੇਣ ਤੋਂ ਪਾਸਾ ਵੱਟ ਲਿਆ ਹੈ।
ਦਿਨੀ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਸ੍ਰ. ਸਤਵਿੰਦਰ ਸਿੰਘ ਭੋਲੇ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਪ੍ਰਸ਼ਾਸ਼ਨ ਦੇ ਜਸਟਿਸ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਭੋਲਾ ਦੇ ਕਤਲ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ।
ਪੰਜਾਬ ਸਰਕਾਰ ਨੇ ਦੀਨਾਨਗਰ ਵਿੱਚ 27 ਜੁਲਾਈ ਨੂੰ ਹੋਏ ਹਥਿਆਰਬੰਦ ਹਮਲੇ ਦੀ ਪਡੜਤਾਲ ਨੈਸ਼ਨਲ ਜਾਂਚ ਏਜੰਸੀ ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ ਹੈ।
ਭਾਰਤ ਸਰਕਾਰ ਨੇ ਕਸ਼ਮੀਰੀ ਅਜ਼ਾਦੀ ਆਗੂ ਅਤੇ ਹੁਰੀਅਤ ਕਾਨਫਰੰਸ ਦੇ ਮੁਖੀ ਸਈਅਦ ਅਲੀ ਸ਼ਾਹ ਜ਼ਿਲਾਨੀ ਨੂੰ ਉਨ੍ਹਾਂ ਦੇ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਸੱਤ ਮਹੀਨਿਆਂ ਤੋਂ ਭੁੱਖ ਹੜਤਾਲ ਤੇ ਚੱਲ ਰਹੇ ਬਾਪੂ ਸੂਰਤ ਸਿੰਘ ਕਾਲਸਾ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀਆਂ ਵਧੀਕੀਆਂ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਮਨੁੱਖੀ ਅਧਿਕਾਰ ਸੰਸਥਾ ਸਿਖਸ ਫ਼ਾਰ ਜਸਟਿਸ, ਜਿਸ ਨੇ ਆਜ਼ਾਦ ਸਿੱਖ ਦੇਸ਼ ਲਈ ਸੱਦਾ ਦਿੱਤਾ ਹੋਇਆ ਹੈ, ਨੇ 16 ਅਗਸਤ ਨੂੰ ਕੈਲੀਫੋਰਨੀਆ ਸੂਬੇ ਸੈਕਰਾਮੈਂਟੋ ਤੋਂ ਰਾਇਸ਼ੁਮਾਰੀ 2020 ਲਈ ਹੇਠਲੀ ਪੱਧਰ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ । ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵਿਚ ਹਾਜ਼ਾਰਾਂ ਦੀ ਗਿਣਤੀ ਵਿਚ ਸਿੱਖਾਂ ਨੇ ਇਕੱਠ ਕੀਤਾ ਤੇ ਅਜ਼ਾਦ ਪੰਜਾਬ ਰਾਇਸ਼ੁਮਾਰੀ ਲਈ ਸਮਰਥਨ ਦਾ ਪ੍ਰਣ ਕੀਤਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।