Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 22, 2015

August 22, 2015

ਲੁਧਿਆਣਾ ਤੋਂ ਬੈਂਸ ਭਰਾ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਤਿਆਰੀ ਵਿੱਚ ਹਨ।ਇਸ ਗੱਲ ਦੀ ਚਰਚਾ ਪਿਛਲੇ ਦਿਨਾਂ ਤੋਂ ਮੀਡੀਆ ਵਿੱਚ ਚੱਲ ਰਹੀ ਹੈ।ਦੋਵੇਂ ਬੈਂਸ ਭਰਾ ਸਿਮਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਇਸ ਸਮੇਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਹਨ।
ਭਾਰਤ ‘ਤੇ ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰਾਂ 'ਤੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦਿੰਦੇ ਹੋਏ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਕਿਹਾ ਕਿ ਭਾਰਤ-ਪਾਕਿ ਵਿਚਕਾਰ ਹਰ ਗੱਲਬਾਤ ਵਾਰਤਾ ਨਹੀਂ ਹੁੰਦੀ। ਹਰ ਵਾਰਤਾ ਦਾ ਇਕ ਸੰਦਰਭ ਹੁੰਦਾ ਹੈ ।ਭਾਰਤ-ਪਾਕਿ ਦੋ ਧਿਰਾਂ ਵਿੱਚ ਗੱਲਬਾਤ ਵਾਰਤਾ ਹੈ।ਬਾਕੀ ਗੱਲਬਾਤ ਸਾਧਾਰਨ ਗੱਲਬਾਤ ਹੁੰਦੀ ਹੈ।
ਭਾਰਤ 'ਤੇ ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰਾਂ ਦੀ 23-24 ਅਗਸਤ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਦੇ ਕੌਮੀ ਸਲਾਹਕਾਰ ਸਰਤਾਜ਼ ਅਜ਼ੀਜ਼ ਨੇ ਕਿਹਾ ਕਿ ਭਾਰਤ ਦੇ ਨਾਲ ਕੋਈ ਗੰਭੀਰ ਗੱਲਬਾਤ ਨਹੀਂ ਹੋ ਸਕਦੀ, ਜੇਕਰ ਉਨ੍ਹਾਂ ਨੇ ਕਸ਼ਮੀਰ 'ਤੇ ਗੱਲ ਨਹੀਂ ਕਰਨੀ। ਜਦੋਂ ਤੋਂ ਮੋਦੀ ਸੱਤਾ 'ਚ ਆਏ ਹਨ, ਉਹ ਆਪਣੀਆਂ ਸ਼ਰਤਾਂ 'ਤੇ ਗੱਲ ਕਰਨਾ ਚਾਹੁੰਦੇ ਹਨ। ਉਹ ਚਾਹੁੰਦੇ ਹਨ ਕਿ ਅਸੀਂ ਕਸ਼ਮੀਰ ਭੁੱਲ ਜਾਈਏ, ਲੇਕਿਨ ਇਹ ਸੰਭਵ ਨਹੀਂ।
ਹਾਲੀਵੱਡ ਅਦਾਕਾਰ ਬੇਨ ਕਿੰਗਸਲੇ ਨੇ ਕਿਹਾ ਕਿ ਸਿਰ 'ਤੇ ਦਸਤਾਰ ਸਜਾ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।ਉਹ ਫਿਲਮ ਡਰਾਈਵਰੀ ਸਿੱਖਣਾਂ (ਲਰਨਿੰਗ ਟੂ ਡਰਾਈਵ) ਵਿੱਚ ਮਿੱਠ ਬੋਲੜੇ ਸਿੱਖ ਟੈਕਸੀ ਡਰਾਈਵਰ ਦੀ ਭੁਮਿਕਾ ਨਿਭਾ ਰਹੇ ਹਨ।
ਭਾਰਤ ਸਰਕਾਰ ਦੇ ਘਰੇਲੂ ਮੰਤਰਾਲੇ ਅਧੀਨ ਖੁਫ਼ੀਆ ਬਿਊਰੋਂ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਵਾਂ ਦੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਭਾਰਤੀ ਫੌਜਾਂ ਵੱਲੋਂ ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਭਾਰਤੀ ਫੌਜ ਦੇ ਮੁੱਖੀ ਰਹੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਸੋਧਾ ਲਾਉਣ ਲਾ ਕੇ ਬੜੀ ਖੁਸ਼ੀ ਨਾਲ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ 'ਤੇ ਅਧਾਰਿਤ ਨਵੀਂ ਪੰਜਾਬੀ ਫ਼ਿਲਮ ਦਾ ਮਾਸਟਰ ਮਾਈਂਡ 'ਜਿੰਦਾ ਸੁੱਖਾ' ਭਾਰਤ ਸਮੇਤ ਵਿਦੇਸ਼ ਵਿਚ ਵੀ 11 ਸਤੰਬਰ ਤੋਂ ਇਹ ਫ਼ਿਲਮ ਰਿਲੀਜ਼ ਹੋਵੇਗੀ।
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਮਿਸ਼ਨ 2017 ਵਿਧਾਨ ਸਭਾ ਚੋਣਾ ਦੀ ਸਫ਼ਲਤਾ ਲਈ ਪੂਰੀ ਸ਼ਕਤੀ ਝੋਕੀ ਜਾ ਰਹੀ ਹੈ ਅਤੇ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਵੇਖਦਿਆਂ ਯਕੀਨਨ ਅਗਾਮੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਵਿੱਚ ਦਿੱਲੀ ਚੋਣਾਂ ਦਾ ਰਿਕਾਰਡ ਤੋੜੇਗੀ।
ਆਰੀਆ ਸਮਾਜ ਚੌਕ ਵਿੱਚ 2010 ਨੂੰ 20 ਅਪ੍ਰੈਲ ਦੀ ਰਾਤ ਨੂੰ ਸਤ ਨਾਰਾਇਣ ਮੰਦਰ ਨੇੜੇ ਹੋਏ ਬੰਬ ਧਮਾਕੇ ਸਬੰਧੀ ਕੇਸ ਦੀ ਸੁਣਵਾਈ ਲਈ ਭਾਈ ਰਮਨਦੀਪ ਸਿੰਘ ਗੋਲਡੀ ਵਾਸੀ ਬਸੀ ਪਠਾਣਾਂ ਨੂੰ ਪੁਲੀਸ ਨਾਭਾ ਜੇਲ੍ਹ ਵਿੱਚੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਧੀਕ ਸੈਸ਼ਨ ਜੱਜ ਪੁਸ਼ਵਿੰਦਰ ਸਿੰਘ ਦੀ ਅਦਾਲਤ ਵਿੱਚ ਲੈ ਕੇ ਆਈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।