Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 25, 2015

August 25, 2015

ਸਿੱਖ ਇਤਹਾਸਕਾਰ ਅਤੇ ਚਿੰਤਕ ਸ: ਅਜਮੇਰ ਸਿੰਘ ਇਸ ਸਮੇਂ ਕੈਨੇਡਾ ਵਿੱਚ ਵੱਖ-ਵੱਖ ਥਾਈਂ ਸਿੱਖ ਸੰਘਰਸ਼ ਬਾਰੇ ਲਿਖੀ ਜਾ ਰਹੀ ਪੁਸਤਕ ਲੜੀ “ਵੀਹਵੀਂ ਸਦੀ ਦੀ ਸਿੱਖ ਰਾਜਨੀਤੀ” ਪੁਸਤਕ ਲੜੀ ਦੀ ਚੌਥੀ ਕਿਤਾਬ “ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ ਕਿਤਾਬ” ਨੂੰ ਜਾਰੀ ਕਰ ਰਕੇ ਹਨ ਅਤੇ ਸੰਘਤਾਂ ਦੇ ਰੂਬਰੂ ਹੋ ਰਹੇ ਹਨ।ਇਸ ਦੌਰਾਨ ਉਹ ਮਿਲਪੀਟਸ ਅਤੇ ਟਰਲਕ ਵਿੱਚ ਆਪਣੀ ਕਿਤਾਬ ਦੇ ਸਬੰਧ ਵਿੱਚ ਕੀਤੇ ਜਾ ਰਹੇ ਸੈਮੀਨਾਰ ਨੂੰ ਸੰਬੋਧਨ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਕਿਸੇ ਵੀ ਤਖ਼ਤ ਤੋਂ ਕਿਸੇ ਗੈਰ ਸਿੱਖ ਨੂੰ ਸਿਰੋਪਾ ਨਹੀਂ ਦਿੱਤਾ ਜਾ ਸਕਦਾ। ਕਿਉਂਕਿ ਤਖ਼ਤ ਸਿੱਖ ਭਾਈਚਾਰੇ ਦੇ ਅੰਦਰੂਨੀ ਮਾਮਲਿਆਂ ਨੂੰ ਨਜਿੱਠਣ ਅਤੇ ਵਿਚਾਰਨ ਲਈ ਹਨ। ਗੁਰਦੁਆਰੇ ਸਭ ਲਈ ਸਾਂਝੇ ਹਨ ਅਤੇ ਉਨ੍ਹਾਂ ਵਿੱਚ ਕਿਸੇ ਨੂੰ ਵੀ ਸਿਰੋਪਾ ਦਿੱਤਾ ਜਾ ਸਕਦਾ ਹੈ।
ਬਰਤਾਨੀਆਂ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸਿੱਖ ਰਹਿਤ ਮਰਿਆਦਾ ਅਨੁਸਾਰ ਹੀ ਅਨੰਦ ਕਾਰਜ ਹੋਣਗੇ । ਗੈਰ-ਸਿੱਖ ਲੜਕੇ ਲੜਕੀ ਨੂੰ ਸਿੱਖ ਧਰਮ ਗ੍ਰਹਿਣ ਕਰਨਾ ਜ਼ਰੂਰੀ ਹੈ, ਜਿਨ੍ਹਾਂ ਦੇ ਨਾਵਾਂ ਨਾਲ ਸਿੰਘ ਤੇ ਕੌਰ ਜ਼ਰੂਰੀ ਹੋਵੇਗਾ । ਕਿਸੇ ਵੀ ਭਾਈਚਾਰੇ ਦਾ ਕੋਈ ਵੀ ਵਿਅਕਤੀ ਜੋ ਸਿੱਖ ਧਰਮ ਨਾਲ ਜੁੜਿਆ ਹੋਵੇ, ਜੋ ਆਪਣੇ ਰੋਜ਼ਾਨਾ ਜਿੰਦਗੀ 'ਚ ਸਿੱਖ ਧਰਮ ਦੀਆ ਪ੍ਰੰਪਰਾਵਾਂ ਨੂੰ ਨਿਭਾਉਂਦੇ ਹੋਣ, ਗੁਰੂ ਘਰਾਂ ਲਈ ਯੋਗਦਾਨ ਪਾਉਂਦੇ ਹਨ ਉਨਾਂ ਦੇ ਅਨੰਦ ਕਾਰਜ ਬਿਨ੍ਹਾਂ ਕਿਸੇ ਰੋਕਟੋਕ ਹੋਣਗੇ । ਭਾਵੇਂ ਉਨਾਂ ਦੇ ਨਾਵਾਂ ਨਾਲ ਸਿੰਘ ਜਾਂ ਕੌਰ ਹੋਵੇ ਜਾਂ ਨਾ ਹੋਵੇ ।
ਅਸਾਮ ਦੇ ਮੁੱਖ ਮੰਤਰੀ ਤਰੁਣ ਗਗੋਈ ਨੇ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਵਾਲਿਆਂ ਵੱਲੋਂ ਜੁੱਤੀਆਂ ਸਮੇਤ ਦਾਖਲ ਹੋਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਸਿੱਖ ਜੱਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਸ਼ੋ੍ਰਮਣੀ ਕਮੇਟੀ ਦੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੱਲ੍ਹ ਹੋਣ ਵਾਲੀ ਅੰਤਿਰਗ ਕਾਰਜਕਾਰਨੀ ਦੀ ਇਕੱਤਰਤਾ 'ਚ ਨਵੇਂ ਮੁੱਖ ਸਕੱਤਰ ਦੇ ਨਾਂਅ ਦਾ ਐਲਾਨ ਕੀਤਾ ਜਾ ਸਕਦਾ ਹੈ, ਜਿਸ ਸਬੰਧੀ ਪੰਜਾਬ ਐਾਡ ਸਿੰਧ ਬੈਂਕ ਦੇ ਸਾਬਕਾ ਪ੍ਰਬੰਧ ਨਿਰਦੇਸ਼ਕ ਸ: ਹਰਚਰਨ ਸਿੰਘ ਦੇ ਨਾਂਅ 'ਤੇ ਮੋਹਰ ਲੱਗਣ ਦੀ ਸੰਭਾਵਨਾ ਹੈ ।
ਨਵੀਂ ਆ ਰਹੀ ਹਿੰਦੀ ਫਿਲਮ ‘ਸਿੰਘ ਇਜ਼ ਬਲਿੰਗ’ ਦੇ ਕੁਝ ਦ੍ਰਿਸ਼ਾਂ ’ਤੇ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤਾਂ ਪੁੱਜਣ 'ਤੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਇਹ ਦ੍ਰਿਸ਼ ਹਟਾਉਣ ਦ ਤੜਨਾ ਕਰਦਿਆਂ ਕਿਹਾ ਅਜਿਾ ਨਾਲ ਕਰਨ 'ਤੇ ਕਾਨੂੰਨੀ ਕਾਰਾਵਈ ਕੀਤੀ ਜਾਵੇਗੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ 'ਚ ਬਣੀ ਸੰਘਰਸ਼ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਕ ਮੰਗ ਪੱਤਰ ਸੌਾਪਦਿਆਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਪੰਥ ਰਤਨ ਫ਼ਖਰ-ਏ-ਕੌਮ ਖਿਤਾਬ ਵਾਪਸ ਲੈਣ ਦੀ ਮੰਗ ਕੀਤੀ ਗਈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।