ਗਾਂਧੀ ਤੇ ਖਾਲਸਾ ਪਾਰਟੀ ਵਿਰੋਧੀ ਸਰਗਰਮੀਆਂ ਤੋਂ ਬਾਜ਼ ਆ ਜਾਣ: ਛੋਟੇਪੁਰ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਆਗੂਆਂ ਵਿੱਚ ਦਿਨੋ ਦਿਨ ਦੂਰੀ ਵਧਦੀ ਜਾ ਰਹੀ ਹੈ।ਆਗੂਆਂ ਵਿਚਕਾਰ ਦੂਸ਼ਣਬਾਜ਼ੀ ਦਾ ਦੌਰ ਜਾਰੀ ਹੈ।
ਠੰਡੇ ਬੁਰਜ਼ ਨੇੜੇ ਬਾਬਾ ਮੋਤੀ ਮਹਿਰਾ ਦੀ ਯਾਦਗਾਰ ਬਣਾਈ ਜਾਵੇਗੀ: ਪ੍ਰਧਾਨ ਸ਼੍ਰੋਮਣੀ ਕਮੇਟੀ

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨਾਲ ਜੁੜੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦਗਾਰ ਗੁਰਦੁਆਰਾ ਠੰਡੇ ਬੁਰਜ਼ ਨੇੜੇ ਬਣਾਈ ਜਾਵੇਗੀ।
ਪਾਕਿ ਨੇ ਭਾਰਤ ਨਾਲ ਮੀਟਿੰਗ ਰੱਦ ਕੀਤੀ, ਕਿਹਾ ਕਸ਼ਮੀਰ ਮੁੱਦੇ ਤੋਂ ਬਿਨਾ ਕੋਈ ਗੱਲਬਾਤ ਸੰਭਵ ਨਹੀਂ

ਭਾਰਤ ਵੱਲੋਂ ਲਾਈਆਂ ਸ਼ਰਤਾਂ ਦੇ ਮੱਦੇਨਜ਼ਰ ਪਾਕਿਸਤਾਨ ਨੇ ਭਾਰਤ ਨਾਲ 23 ਅਗਸਤ ਨੂੰ ਹੋਣ ਵਾਲੀ ਕੌਮੀ ਸੁਰੱਖਿਆ ਸਲਾਹਕਾਰਾਂ ਦੀ (ਐਨ. ਐੇਸ. ਏ.) ਮੀਟਿੰਗ ਰੱਦ ਕਰ ਦਿੱਤੀ ਹੈ ।
ਬੈਂਸ ਭਰਾਵਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ: ਮੀਡੀਆ

ਲੁਧਿਆਣਾ ਤੋਂ ਬੈਂਸ ਭਰਾ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਤਿਆਰੀ ਵਿੱਚ ਹਨ।ਇਸ ਗੱਲ ਦੀ ਚਰਚਾ ਪਿਛਲੇ ਦਿਨਾਂ ਤੋਂ ਮੀਡੀਆ ਵਿੱਚ ਚੱਲ ਰਹੀ ਹੈ।ਦੋਵੇਂ ਬੈਂਸ ਭਰਾ ਸਿਮਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਇਸ ਸਮੇਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਹਨ।
ਅਜ਼ੀਜ਼ ਆਉਣਾ ਚਾਹੁਣ ਤਾਂ ਆਉਣ, ਪਰ ਹੁਰੀਅਤ ਨਾਲ ਗੱਲਬਾਤ ਮਨਜ਼ੂਰ ਨਹੀ: ਸ਼ੁਸ਼ਮਾ

ਭਾਰਤ ‘ਤੇ ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰਾਂ ‘ਤੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦਿੰਦੇ ਹੋਏ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਕਿਹਾ ਕਿ ਭਾਰਤ-ਪਾਕਿ ਵਿਚਕਾਰ ਹਰ ਗੱਲਬਾਤ ਵਾਰਤਾ ਨਹੀਂ ਹੁੰਦੀ। ਹਰ ਵਾਰਤਾ ਦਾ ਇਕ ਸੰਦਰਭ ਹੁੰਦਾ ਹੈ ।ਭਾਰਤ-ਪਾਕਿ ਦੋ ਧਿਰਾਂ ਵਿੱਚ ਗੱਲਬਾਤ ਵਾਰਤਾ ਹੈ।ਬਾਕੀ ਗੱਲਬਾਤ ਸਾਧਾਰਨ ਗੱਲਬਾਤ ਹੁੰਦੀ ਹੈ।
ਕਸ਼ਮੀਰ ਭੁੱਲ ਜਾਈਏ, ਇਹ ਸੰਭਵ ਨਹੀਂ: ਪਾਕਿ ਸੁਰੱਖਿਆ ਸਲਾਹਕਾਰ

ਭਾਰਤ ‘ਤੇ ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰਾਂ ਦੀ 23-24 ਅਗਸਤ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਦੇ ਕੌਮੀ ਸਲਾਹਕਾਰ ਸਰਤਾਜ਼ ਅਜ਼ੀਜ਼ ਨੇ ਕਿਹਾ ਕਿ ਭਾਰਤ ਦੇ ਨਾਲ ਕੋਈ ਗੰਭੀਰ ਗੱਲਬਾਤ ਨਹੀਂ ਹੋ ਸਕਦੀ, ਜੇਕਰ ਉਨ੍ਹਾਂ ਨੇ ਕਸ਼ਮੀਰ ‘ਤੇ ਗੱਲ ਨਹੀਂ ਕਰਨੀ। ਜਦੋਂ ਤੋਂ ਮੋਦੀ ਸੱਤਾ ‘ਚ ਆਏ ਹਨ, ਉਹ ਆਪਣੀਆਂ ਸ਼ਰਤਾਂ ‘ਤੇ ਗੱਲ ਕਰਨਾ ਚਾਹੁੰਦੇ ਹਨ। ਉਹ ਚਾਹੁੰਦੇ ਹਨ ਕਿ ਅਸੀਂ ਕਸ਼ਮੀਰ ਭੁੱਲ ਜਾਈਏ, ਲੇਕਿਨ ਇਹ ਸੰਭਵ ਨਹੀਂ।
ਦਸਤਾਰ ਸਜਾ ਕੇ ਮਨ ਨੂੰ ਬਹੁਤ ਸਕੂਨ ਮਿਲਿਆ: ਅਦਾਕਾਰ ਬੇਨ ਕਿੰਗਸਲੇ

ਹਾਲੀਵੱਡ ਅਦਾਕਾਰ ਬੇਨ ਕਿੰਗਸਲੇ ਨੇ ਕਿਹਾ ਕਿ ਸਿਰ ‘ਤੇ ਦਸਤਾਰ ਸਜਾ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।ਉਹ ਫਿਲਮ ਡਰਾਈਵਰੀ ਸਿੱਖਣਾਂ (ਲਰਨਿੰਗ ਟੂ ਡਰਾਈਵ) ਵਿੱਚ ਮਿੱਠ ਬੋਲੜੇ ਸਿੱਖ ਟੈਕਸੀ ਡਰਾਈਵਰ ਦੀ ਭੁਮਿਕਾ ਨਿਭਾ ਰਹੇ ਹਨ।
ਮੋਦੀ ਸਰਕਾਰ ਸਿੱਖਾਂ ਦੀ ਕਾਲੀ ਸੂਚੀ ਦੀ ਜਾਣਕਾਰੀ ਨਾ ਦੇ ਕੇ ਕਾਂਗਰਸ ਵਾਂਗ ਵਰਤਾਅ ਕਰ ਰਹੀ ਹੈ: ਜੀਕੇ

ਭਾਰਤ ਸਰਕਾਰ ਦੇ ਘਰੇਲੂ ਮੰਤਰਾਲੇ ਅਧੀਨ ਖੁਫ਼ੀਆ ਬਿਊਰੋਂ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਵਾਂ ਦੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਪੰਜਾਬੀ ਫਿਲਮ ਦਾ ਮਾਸਟਰ ਮਾਈਂਡ ‘ਜਿੰਦਾ ਸੁੱਖਾ’ 11 ਸਤੰਬਰ ਨੂੰ ਹੋਵੇਗੀ ਜਾਰੀ

ਭਾਰਤੀ ਫੌਜਾਂ ਵੱਲੋਂ ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਭਾਰਤੀ ਫੌਜ ਦੇ ਮੁੱਖੀ ਰਹੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਸੋਧਾ ਲਾਉਣ ਲਾ ਕੇ ਬੜੀ ਖੁਸ਼ੀ ਨਾਲ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ‘ਤੇ ਅਧਾਰਿਤ ਨਵੀਂ ਪੰਜਾਬੀ ਫ਼ਿਲਮ ਦਾ ਮਾਸਟਰ ਮਾਈਂਡ ‘ਜਿੰਦਾ ਸੁੱਖਾ’ ਭਾਰਤ ਸਮੇਤ ਵਿਦੇਸ਼ ਵਿਚ ਵੀ 11 ਸਤੰਬਰ ਤੋਂ ਇਹ ਫ਼ਿਲਮ ਰਿਲੀਜ਼ ਹੋਵੇਗੀ।
ਆਮ ਆਦਮੀ ਪਾਰਟੀ ਪੰਜਾਬ ਵਿੱਚ ਦਿੱਲੀ ਦਾ ਰਿਕਾਰਡ ਤੋੜੇਗੀ: ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਮਿਸ਼ਨ 2017 ਵਿਧਾਨ ਸਭਾ ਚੋਣਾ ਦੀ ਸਫ਼ਲਤਾ ਲਈ ਪੂਰੀ ਸ਼ਕਤੀ ਝੋਕੀ ਜਾ ਰਹੀ ਹੈ ਅਤੇ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਵੇਖਦਿਆਂ ਯਕੀਨਨ ਅਗਾਮੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਵਿੱਚ ਦਿੱਲੀ ਚੋਣਾਂ ਦਾ ਰਿਕਾਰਡ ਤੋੜੇਗੀ।
