ਭਾਈ ਰਮਨਦੀਪ ਸਿੰਘ ਗੋਲਡੀ ਨੇ ਬੰਬ ਧਮਾਕੇ ਦੇ ਕੇਸ ਵਿੱਚ ਪੇਸ਼ੀ ਭੁਗਤੀ

ਆਰੀਆ ਸਮਾਜ ਚੌਕ ਵਿੱਚ 2010 ਨੂੰ 20 ਅਪ੍ਰੈਲ ਦੀ ਰਾਤ ਨੂੰ ਸਤ ਨਾਰਾਇਣ ਮੰਦਰ ਨੇੜੇ ਹੋਏ ਬੰਬ ਧਮਾਕੇ ਸਬੰਧੀ ਕੇਸ ਦੀ ਸੁਣਵਾਈ ਲਈ ਭਾਈ ਰਮਨਦੀਪ ਸਿੰਘ ਗੋਲਡੀ ਵਾਸੀ ਬਸੀ ਪਠਾਣਾਂ ਨੂੰ ਪੁਲੀਸ ਨਾਭਾ ਜੇਲ੍ਹ ਵਿੱਚੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਧੀਕ ਸੈਸ਼ਨ ਜੱਜ ਪੁਸ਼ਵਿੰਦਰ ਸਿੰਘ ਦੀ ਅਦਾਲਤ ਵਿੱਚ ਲੈ ਕੇ ਆਈ ।
ਸ਼੍ਰੋਮਣੀ ਕਮੇਟੀ ਵੱਲੋਂ ਮਨੀਕਰਨ ਹਾਦਸੇ ਦੇ ਮ੍ਰਿਤਕਾਂ ਲਈ 50-50 ਅਤੇ ਜ਼ਖ਼ਮੀਆਂ ਲਈ 25-25 ਹਜ਼ਾਰ ਦੀ ਸਹਾਇਤਾ ਦਾ ਐਲਾਨ

ਅੰਮ੍ਰਿਤਸਰ ( 20 ਅਗਸਤ, 2015 ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮਨੀਕਰਨ ਸਾਹਿਬ ਦੀ ਯਾਤਰੂ ਸਰਾਂ ਉੱਪਰ ਚਟਾਨਾ ਡਿੱਗਣ ਕਾਰਨ ਮ੍ਰਿਤਕਾਂ ਦੇ ਪ੍ਰੀਵਾਰਾਂ ਨੂੰ 50-50 ਹਜ਼ਾਰ ਅਤੇ ਜਖਮੀਆਂ ਨੂੰ 25-25 ਹਜ਼ਾਰ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਦੇਣ ਦਾ ਐਲਾਨ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ […]
ਤਖਤ ਦਮਦਮਾ ਸਾਹਿਬ ਤੋਂ ਸੰਘ ਨੇਤਾ ਨੂੰ ਸਿਰੋਪਾ ਦੇਣ ਵਾਲੇ ਮੁਲਾਜ਼ਮਾਂ ਖਿਲਾਫ ਕੀਤੀ ਕਾਰਵਾਈ

ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰ ਐਸ ਐਸ ਦੇ ਸੀਨੀਅਰ ਨੇਤਾ ਨੂੰ ਸਿਰੋਪਾ ਦੇਣ ਵਾਲੇ ਮੁਲਾਜ਼ਮਾਂ ‘ਤੇ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕਰ ਦਿੱਤੀ ਹੈ।
ਭਾਈ ਜੁਗਰਾਜ ਸਿੰਘ ਸਮਾਲਸਰ ਦਾ ਸ਼ਹੀਦੀ ਦਿਹਾੜਾ 23 ਅਗਸਤ ਨੂੰ ਮਨਾਇਆ ਜਾਵੇਗਾ

ਗਫਲਤ ਦੀ ਨੀਦ ਵਿੱਚ ਸੁੱਤੀ ਸਿੱਖ ਕੌਮ ਨੂੰ ਜਗਾ ਕੇ ਉਨ੍ਹਾਂ ਨੂੰ ਹਰ ਪੱਖੋ ਗੁਲਾਮ ਹੋਣ ਦਾ ਅਹਿਸਾਸ ਕਰਵਾਕੇ ਅਜ਼ਾਦੀ ਦੀ ਚਿਣਗ ਜਗਾਉਣ ਵਾਲੇ ਵੀਹਵੀ ਸਦੀ ਦੇ ਮਹਾਨ ਸ਼ਹੀਦ, ਸ਼ਹੀਦ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸਿੱਖ ਕੌਮ ਦੇ ਅਜ਼ਾਦੀ ਸੰਘਰਸ਼ ਦੌਰਾਨ ਜ਼ਾਮ-ਏ ਸ਼ਹਾਦਤ ਪੀਣ ਵਾਲੇ ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਮਲਸਰ ਵਿਖੇ ਧਰਮ ਪ੍ਰਦਚਾਰ ਕਮੇਟੀ ਵੱਲੋਂ 23 ਅਗਸਤ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਨੇ ਵਿਰੋਧ ਦੇ ਬਾਵਜੂਦ ਮੁੱਖ ਸਕੱਤਰ ਦੀ ਭਰਤੀ ਲਈ ਕਾਰਵਾਈ ਸ਼ੁਰੂ ਕੀਤੀ

ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਮੁੱਖ ਸਕੱਤਰ ਦੀ ਨਵੀਂ ਠੇਕਾ ਆਧਾਰਿਤ ਭਰਤੀ ਲਈ ਵਿਵਾਦ ਉੱਠਣ ਦੇ ਬਾਵਜੂਦ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਜਿਸ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਤਿ੍ਗ ਕਾਰਜਕਾਰਨੀ ਵੱਲੋਂ ਚਾਹਵਾਨ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਜਿਸ ਦਾ ਵਿਰੋਧ ਕਰਦਿਆਂ ਕੁੱਝ ਜਥੇਬੰਦੀਆਂ ਵੱਲੋਂ ਪਹਿਲਾਂ ਨਾਅਰੇਬਾਜ਼ੀ, ਉਪਰੰਤ ਭਰਤੀ ਰੁਕਵਾਉਣ ਲਈ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ।
ਬੇਅੰਤ ਕਤਲ ਕੇਸ: ਭਾਈ ਤਾਰਾ ਖਿਲਾਫ ਅਦਾਲਤੀ ਕਾਰਵਾਈ ਸ਼ੁਰੂ ਹੋਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਵਿਰੁੱਧ ਕੇਸ ਦੀ ਸੁਣਵਾੲੀ ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵੀਰ ਸਿੰਘ ਸਿੱਧੂ ਨੇ ਵੀਡੀਓਕਾਨਫਰੰਸਿੰਗ ਰਾਹੀਂ ਕੇਸ ਦੀ ਸੁਣਵਾੲੀ ਕੀਤੀ । ਅਦਾਲਤ ਵਿੱਚ ਸੁਣਵਾੲੀ ਦੇ ਪਹਿਲੇ ਦਿਨ ਸੀ.ਬੀ.ਆੲੀ. ਵੱਲੋਂ ਕੇਸ ਨਾਲ ਸਬੰਧਤ ਰਿਕਾਰਡ ਪੇਸ਼ ਨਾ ਕਰਨ ਕਰਕੇ ਸੁਣਵਾੲੀ 14 ਸਤੰਬਰ ਲੲੀ ਅੱਗੇ ਪਾ ਦਿੱਤੀ ਗੲੀ ਹੈ।
“ਸਿੱਖ ਰਿਸਰਚ ਇੰਸੀਟਿਉਟ” ਸਿੰਘਾਪੁਰ ਵੱਲੋਂ ਤਿੰਨ ਦਿਨਾ ਗੁਰਮਤਿ ਸਿਖਲਾਈ ਕੈਪ ਲਾਇਆ ਜਾ ਰਿਹਾ ਹੈ

ਇੱਥੋਂ ਦੀ ਸਿੱਖ ਸੰਸਥਾ “ਸਿੱਖ ਰਿਸਰਚ ਇੰਸੀਟਿਉਟ” ਵੱਲੋਂ 21 ਅਗਸਤ ਤੋਂ 23 ਅਗਸਤ ਤੱਕ ਤਿੰਨ ਦਿਨਾ ਗੁਰਮਤਿ ਸਿਖਲਾਈ ਕੈਪ ਲਾਇਆ ਜਾ ਰਿਹਾ ਹੈ।ਜਿਸ ਵਿੱਚ ਸ਼ਾਮਲ ਹੋਣ ਲਈ ਸਿੱਖ ਸੰਗਤਾਂ ਨੂਮ ਸੱਦਾ ਦਿੱਤਾ ਜਾ ਰਿਹਾ ਹੈ।
ਘਰਾਂ ‘ਚ ਨਜ਼ਰਬੰਦ ਅਤੇ ਗ੍ਰਿਫਤਾਰ ਕੀਤੇ ਕਸ਼ਮੀਰੀ ਆਗੂ ਰਿਹਾਅ

ਭਾਰਤ ਸਰਕਾਰ ਨੇ ਕਸ਼ਮੀਰੀ ਅਜ਼ਾਦੀ ਆਗੂਆਂ ਅਤੇ ਹੁਰੀਅਤ ਕਾਨਫਰੰਸ ਦੇ ਮੁਖੀ ਸਈਅਦ ਅਲੀ ਸ਼ਾਹ ਜ਼ਿਲਾਨੀ ਨੂੰ ਦਿੱਲੀ ‘ਚ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਰਤਾਜ ਅਜ਼ੀਜ਼ ਦੇ ਨਾਲ ਬੈਠਕ ਤੋਂ ਪਹਿਲਾਂ ਸਾਰੇ ਹੁਰੀਅਤ ਨੇਤਾਵਾਂ ਨੂੰ ਜੰਮੂ ਕਸ਼ਮੀਰ ‘ਚ ਉਨ੍ਹਾਂ ਦੇ ਘਰਾਂ ‘ਚ ਨਜ਼ਰਬੰਦ ਕਰਨ ਦੇ ਕੁੱਝ ਘੰਟੇ ਬਾਅਦ ਛੱਡ ਦਿੱਤਾ ਗਿਆ।
ਸ਼ਹੀਦ ਭਾਈ ਦਿਲਾਵਰ ਸਿੱੰਘ ਦੇ ਸ਼ਹੀਦੀ ਦਿਹਾੜੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੁੰਮ ਹਮਾ ਕੇ ਪਹੁੰਚੋ: ਸਿੱਖ ਜਥੇਬੰਦੀਆਂ ਯੂ,ਕੇ

ਪੰਜਾਬ ਦੇ ਜ਼ਾਲਮ ਮੁੱਖ ਮੰਤਰੀ ਬੇਅੰਤੇ ਨੂੰ ਆਪਾ ਕੁਰਬਾਨ ਕਰਕੇ ਸੋਧਣ ਵਾਲੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਦਾ ਸਾਲਾਨਾ ਸ਼ਹੀਦੀ ਦਿਹਾੜਾ ‘ਤੇ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਮਨਾਇਆ ਜਾ ਰਿਹਾ ਹੈ ।
ਸਿੱਖਾਂ ਦੀ ਕਾਲੀ ਸੂਚੀ ਬਾਰੇ ਜਾਣਕਾਰੀ ਦੇਣ ਤੋਂ ਭਾਰਤੀ ਘਰੇਲੂ ਮੰਤਰਾਲੇ ਨੇ ਪਾਸਾ ਵੱਟਿਆ

ਭਾਰਤ ਸਰਕਾਰ ਦੇ ਘਰੇਲੂ ਮੰਤਰਾਲੇ ਅਧੀਨ ਖੁਫ਼ੀਆ ਬਿਊਰੋਂ ਵੱਲੋਂ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਵਾਂ ਦੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਵੱਲੋਂ ਕਾਲੀ ਸੂਚੀ ’ਚ ਸ਼ਾਮਿਲ ਸਿੱਖਾਂ ਦੇ ਨਾਂ, ਪਿਤਾ ਦਾ ਨਾਂ, ਅਤੇ ਉਨ੍ਹਾਂ ਦੇ ਪਤੇ ਦਸਣ ਬਾਰੇ ਮਿਤੀ 12 ਜੂਨ 2015 ਨੂੰ ਲਗਾਈ ਗਈ ਆਰ.ਟੀ.ਆਈ. ਦੇ ਜਵਾਬ ’ਚ ਖੁਫ਼ੀਆ ਬਿਊਰੋਂ ਵੱਲੋਂ ਆਪਣੇ ਅਤੇ ਬਿਊਰੋ ਆਫ ਇਮੀਗ੍ਰੇਸ਼ਨ ਦੇ ਆਰ.ਟੀ.ਆਈ. ਐਕਟ 2005 ਦੇ ਤਹਿਤ ਜਾਣਕਾਰੀ ਦੇਣ ਤੋਂ ਮਿਲੀ ਛੋਟ ਦਾ ਹਵਾਲਾ ਦਿੰਦੇ ਹੋਏ ਜਾਣਕਾਰੀ ਦੇਣ ਤੋਂ ਪਾਸਾ ਵੱਟ ਲਿਆ ਹੈ।
