Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 3, 2015

September 3, 2015

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵੱਲੋਂ ਸਿੱਖੀ ਦੇ ਪ੍ਰਸਾਰ ਲਈ ਗੁ: ਪਾਤਸ਼ਾਹੀ ਛੇਵੀਂ ਸਮਾਣਾ, ਗੁ: ਅਕਾਲਗੜ੍ਹ ਸਾਹਿਬ ਬਨੂੜ, ਗੁ: ਪਿੰਡ ਰਾਣੀ ਮਾਜਰਾ ਡੇਰਾ ਬੱਸੀ, ਗੁ: ਗੁਰੂਸਰ ਸਾਹਿਬ ਸੈਫਲਾਬਾਦ (ਕਪੂਰਥਲਾ), ਗੁ: ਟਾਹਲੀ ਸਾਹਿਬ ਬਲੇਰ ਖਾਨਪੁਰ (ਕਪੂਰਥਲਾ), ਗੁ: ਸਿੰਘ ਸਭਾ ਬੋਪਾਰਾਏ ਕਲਾਂ (ਜਲੰਧਰ),[........]
ਨਸ਼ਿਆਂ ਵਿੱਚ ਬਰਬਾਦ ਹੋ ਰਹੀ ਪੰਜਾਬ ਦੀ ਨੌਜੁਆਨੀ ਦਾ ਮੁੱਦਾ ਇਸ ਵੇਲੇ ਪੰਜਾਬ ਵਿੱਚ ਸਭ ਤੋਂ ਭਖਦਾ ਮਸਲਾ ਬਣਿਆ ਹੋਇਆ ਹੈ ।ਆਮ ਤੌਰ ‘ਤੇ ਇਸ ਵੇਲੇ ਪੰਜਾਬ ਵਿੱਚ ਨਸ਼ਿਆਂ ਦੇ ਚੱਲ ਰਹੇ ਵਾਪਾਰ ਵਿੱਚ ਸੱਤਾਧਾਰੀ ਪਾਰਟੀ ਨੂੰ ਮੁੱਖ ਦੋਸ਼ੀ ਗਿਣਿਆ ਜਾ ਰਿਹਾ ਹੈ।ਸਿਆਸੀ ਤੌਰ ‘ਤੇ ਵਿਰੋਧੀ ਪਾਰਟੀਆਂ ਖਾਸ ਕਰਕੇ ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਸੱਤਾਧਾਰੀ ਬਾਦਲ ਦਲ ਨੂੰ ਘੇਰ ਕੇ ਲੋਕਾਂ ਦਾ ਖਾਸ ਧਿਆਨ ਇਸ ਵੱਲ ਖਿੱਚ ਰਹੀ ਹੈ।
ਸਿੱਖ ਸੰਘਰਸ਼ ਅਤੇ ਸਿੱਖਾਂ ਦੇ ਕੌਮੀ ਦੂਖਾਂਤ ਨਾਲ ਸਬੰਧਿਤ ਕਿਤਬਾਂ, ਵੀਹਵੀਂ ਸਦੀ ਦੀ ਸਿੱਖ ਰਾਜਨੀਤੀ, ਕਿਸ ਬਿਧ ਰੁਲੀ ਪਾਤਸ਼ਾਹੀ, ਅਣਚਿੱਤਵਿਆ ਕਹਿਰ, ਗਦਰੀ ਬਾਬੇ ਕੌਣ ਸਨ ਅਤੇ ਹੁਣੇ ਜਿਹੇ ਜਾਰੀ ਹੋਈ ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ ਵਰਗੀਆਂ ਚਰਚਿਤ ਕਿਤਾਬਾਂ ਪੰਥ ਦੀ ਝੋਲੀ ਪਾਉਣ ਵਾਲੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ੍ਰ. ਅਜਮੇਰ ਸਿੰਘ ਦਾ ਗੁਰਦੁਆਰਾ ਸਿੰਘ ਸਭਾ ਰੈਨਟਨ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਕੈਂਟ, ਗੁਰਦੁਆਰਾ ਸੱਚਾ ਮਾਰਗ ਐਬਰਨ ਅਤੇ ਪੰਜਾਬੀ ਲਿਖਾਰੀ ਸਭਾ ਦੇ ਨੁਮਾਇੰਦਿਆਂ ਨੇ ਮਿਲ ਕੇ ਗੋਲਡਨ ਕਰੀ ਰੈਸਟੋਰੈਂਟ ਕੈਂਟ ਵਿਚ ਸਨਮਾਨਿਤ ਕੀਤਾ ।
ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਐਲਾਨੇ ਫੈਸਲੇ ਲਾਗੂ ਕਰਵਾਉਣ ਲਈ 1984 ਸਿੱਖ ਕਤਲੇਆਮ ਪੀੜ੍ਹਤ ਵੈਲਫੇਅਰ ਸੁਸਾਇਟੀ 10 ਸਤੰਬਰ ਤੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਬਾਹਰ ਮਰਨ ਵਰਤ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਦਿ੍ੜ ਹੈ ।
ਨਵੰਬਰ 1984 ਵਿੱਚ ਭਾਰਤ ਦੀ ਤਤਕਲਾੀ ਪ੍ਰਧਾਨ ਮੰਤਰੀ ਇਮਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸੱਤਾਧਾਰੀ ਪਾਰਟੀ ਅਤੇ ਸਰਕਾਰੀ ਤੰਤਰ ਦੀ ਮਿਲੀ ਭੁਗਤ ਨਾਲ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਕੀਤੇ ਕਤਲੇਆਮ ਦੇ ਮਾਮਲੇ ਵਿੱਚ ਧਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਇਕ ਮਾਮਲੇ 'ਚ ਹੋਣ ਵਾਲੀ ਸੁਣਵਾਈ ਅੱਜ ਟਲ ਗਈ ।ਹੁਣ ਇਹ ਸੁਣਵਾਈ 10 ਸਤੰਬਰ ਨੂੰ ਹੋਵੇਗੀ ।
ਪੰਜਾਬ ਕਾਂਗਰਸ ਦੀ ਪ੍ਰਧਨਾਗੀ ਲਈ ਚੱਲ ਰਹੀ ਜ਼ੋਰ ਅਜ਼ਮਾਈ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿੱਚ ਪਾਰਟੀ ਦੇ ਕੇਂਦਰੀ ਆਗੂਆਂ ਸੋਨੀਆਂ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪ੍ਰਧਾਨਗੀ ਬਚਾਉਣ ਅਤੇ ਆਪਣਾ ਪੱਖ ਦੱਸਣ ਲਈ ਸੋਨੀਆ ਅਤੇ ਰਾਹੁਲ਼ ਗਾਂਧੀ ਨਾਲ ਅੱਜ ਮੁਲਾਕਾਤ ਕੀਤੀ।
ਪੰਜਾਬ ਕਾਂਗਰਸ ਵਿੱਚ ਪ੍ਰਧਾਨਗੀ ਦੇ ਅਹੁਦੇ ਨੂੰ ਲੈਕੇ ਚੱਲ ਰਹੇ ਖਿੱਚ ਖਚਾਅ ਦਰਮਿਆਨ ਕੇਂਦਰੀ ਕਮਾਂਡ ਨੇ ਟਕਰਾਅ ਵਿੱਚ ਚੱਲ ਰਹੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿਮਘ ਬਾਜਵਾ ਨੂੰਪਾਸੇ ਕਰਦਿਆਂ ਸਾਬਕਾ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅੰਬਿਕਾ ਸੋਨੀ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਸੌਂਪਣ ਦਾ ਮਨ ਬਣਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।