Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 6, 2015

September 6, 2015

ਅੱਜ ਸੈਂਟਰਲ ਖਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 20ਵਾਂ ਸ਼ਹੀਦੀ ਸਮਾਗਮ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਨੁੱਖੀ ਹੱਕਾਂ ਦੇ ਕਾਰਕੁੰਨਾਂ, ਪੰਥਕ ਸਖ਼ਸ਼ੀਅਤਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਪੰਜਾਬ ਦੀਆਂ ਵਿਧਾਨ ਸਭਾ 2017 ਦੀਆਂ ਚੋਣਾਂ ਵਿੱਚ ਅਜੇ ਤਕਰੀਬਨ ਡੇਢ ਸਾਲ ਦਾ ਸਮਾਂ ਪਇਆ ਹੈ, ਪਰ ਪੰਜਾਬ ਦਾ ਰਾਜਸੀ ਮਾਹੌਲ ਇਸ ਸਮੇਂ ਕਾਫੀ ਗਰਮਾ ਹੋਇਆ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਪੰਜਾਬ ਵਿੱਚ “ਪੰਜਾਬ ਜੋੜੋ” ਮੁਹਿਮ ਤਹਿਤ ਰੈਲੀਆਂ ਕਰ ਰਹੀ ਹੈ, ੳੁੱਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਾਂਗਰਸ ਪਾਰਟੀ ਦੀਆਂ ਜਿਲਾ ਵਾਰ ਰੈਲੀਆਂ ਕਰ ਰਹੇ ਹਨ। ਪੰਜਾਬ ਦੀ ਸੱਤਾਧਸ਼ਾਰੀ ਪਾਰਟੀ ਬਾਦਲ ਦਲ ਨੇ ਵੀ ਅੱਉਦੇ ਦਿਨਾਂ ਵਿੱਚ ਪੰਜਾਬ ਬਰ ਵਿੱਚ ਰੈਲ਼ੀਆਂ ਕਰਨ ਦਾ ਪ੍ਰੋਗਰਾਮ ਬਣਾਇਆ ਹੈ।
ਸ਼ਹੀਦ ਜਸਵੰਤ ਸਿੰਘ ਖਾਲੜਾ ਆਪਣੀ ਇੱਕ ਤਕਰੀਰ ਦੀ ਸ਼ੁਰੂਆਤ ਕਰਦਿਆਂ ਇੱਕ ਦੰਤ-ਕਥਾ ਦਾ ਜਿਕਰ ਕਰਦੇ ਹਨ ਕਿ ਕਿੰਝ ਜਦ ਧਰਤੀ ਉੱਪਰ ਸੂਰਜ ਪਹਿਲੀ ਵਾਰ ਛੁਪਣ ਜਾ ਰਿਹਾ ਸੀ ਤਾਂ ਲੋਕਾਂ ਵਿੱਚ ਹਾਹਾਕਾਰ ਸੀ ਕਿ ਸੂਰਜ ਦੇ ਛਿਪਦਿਆਂ ਹੀ ਦੁਨੀਆਂ ਉੱਪਰ ਹਨੇਰੇ ਦੇ ਸਲਤਨਤ ਕਾਇਮ ਹੋ ਜਾਵੇਗੀ ਤੇ ਲੋਕਾਈ ਦਾ ਕੀ ਬਣੇਗਾ? ਪਰ ਕਥਾ ਅਨੁਸਾਰ ਜਦੋਂ ਸੂਰਜ ਛੁਪ ਗਿਆ ਤਾਂ ਕਿਸੇ ਕੁੱਲੀ ਵਿੱਚ ਬਲਦੇ ਦੀਵੇ ਨੇ ਸੱਚ ਦੀ ਜੋਤ ਨੂੰ ਕਾਇਮ ਰੱਖਿਆ ਤੇ ਉਸ ਜੋਤ ਤੋਂ ਅੱਗੇ ਅਨੇਕਾ ਦੀਵੇ ਜਗਦੇ ਗਏ ਜਿਨ੍ਹਾਂ ਨੇ ਕੂੜ-ਹਨੇਰ ਨੂੰ ਧਰਤੀ ’ਤੇ ਫੈਲਣੋਂ ਰੋਕਿਆ ਤੇ ਮੁੜ ਸੱਚ-ਚਾਨਣ ’ਤੇ ਪਸਾਰਾ ਕੀਤਾ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਧੀਦੇ ਕਤਲ ਤੋਂ ਬਾਅਦ ਸਿੱਖਾਂ ਦੀ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਦੌਰਾਨ 2 ਨਵੰਬਰ 1984 ਨੂੰ ਗੁੜਗਾਉਂ ‘ਚ ਕਤਲ ਕੀਤੇ 32 ਸਿੱਖਾਂ ਅਤੇ ਸਾੜੇ ਗਏ 297 ਘਰਾਂ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਲਈ ਕਾਇਮ ਕੀਤੇ ਇਕ ਮੈਂਬਰੀ ਕਮਿਸ਼ਨ ਦੇ ਜੱਜ ਟੀਪੀ ਗਰਗ ਆਪਣੀ ਚਾਰ ਸਾਲਾਂ ਦੀ ਜਾਂਚ ਵਿੱਚ ਕਿਸੇ ਦੋਸ਼ੀ ਦੀ ਨਿਸ਼ਾਨਦੇਹੀ ਨਹੀਂ ਕਰ ਸਕੇ। ਉਨ੍ਹਾਂ ਆਪਣੀ ਰਿਪੋਰਟ ਵਿੱਚ ਸਿਰਫ਼ ਦੋ ਪੁਲੀਸ ਮੁਲਾਜ਼ਮਾਂ ਦੀ ਭੂਮਿਕਾ ਦੀ ਸਖਤ ਨਿਖੇਧੀ ਕਰਨ ਤੋਂ ਇਲਾਵਾ ਕਿਸੇ ਨੂੰ ਸਜ਼ਾ ਦੇਣ ਦੀ ਸਿਫਾਰਸ਼ ਨਹੀਂ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਵੱਲੋਂ ਹਿੰਦੀ ਫਿਲਮ 'ਸਿੰਘ ਇਜ਼ ਬਲਿੰਗ' ਸਮੇਤ ਹੋਰਨਾ ਮੁੱਦਿਆਂ ਬਾਰੇ ਦਿੱਲੀ ਕਮੇਟੀ ਦੀ ਕਾਰਜਸ਼ੈਲੀ 'ਤੇ ਸਵਾਲ ਖੜੇ ਕੀਤੇ ਸਨ ਜਿਸ ਦੇ ਜਵਾਬ 'ਚ ਅੱਜ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਖਤ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦਿੱਲੀ ਕਮੇਟੀ 'ਤੇ ਧੌਂਸ ਨਾ ਜਮਾਉਣ ਦੀ ਨਸੀਹਤ ਦਿੱਤੀ ਹੈ ਅਤੇ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਸਿੱਖ ਮਸਲਿਆਂ ਬਾਰੇ ਦਿੱਲੀ ਕਮੇਟੀ ਦੀ ਖੁਦ-ਮੁਖਤਿਆਰੀ 'ਤੇ ਦਖਲ-ਅੰਦਾਜੀ ਨਾ ਕਰਨ ਦੀ ਅਪੀਲ ਵੀ ਕੀਤੀ । ਜੀ. ਕੇ. ਨੇ ਸਪੱਸ਼ਟ ਕੀਤਾ ਕਿ ਜੱਥੇ. ਅਵਤਾਰ ਸਿੰਘ ਦੇ ਦਾਅਵਿਆਂ ਦੇ ਉਲਟ ਅਸੀਂ ਫਿਲਮ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਅਤੇ ਮਾਮਲਾ ਹਾਲੇ ਅਕਾਲ ਤਖਤ ਕੋਲ ਵਿਚਾਰਾਧੀਨ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।