Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 8, 2015

September 8, 2015

ਦੂਰਸੰਚਾਰ ਕੰਪਨੀ ਬੀ. ਐਸ. ਐਨ. ਐਲ. ਨੇ ਅੱਜ ਕਿਹਾ ਕਿ ਉਸ ਨੇ ਆਪਣੇ ਲੈਂਡਲਾਈਨ ਬਰਾਡਬੈਂਡ ਦੀ ਸਪੀਡ ਘੱਟ ਤੋਂ ਘੱਟ 2 ਐਮ. ਬੀ. ਪੀ. ਐਸ. ਕਰਨ ਦਾ ਫੈਸਲਾ ਕੀਤਾ ਹੈ। ਇਹ ਬਦਲਾਅ ਪੂਰੇ ਦੇਸ਼ 'ਚ ਕੰਪਨੀ ਦੇ ਸਾਰੇ ਗਾਹਕਾਂ ਲਈ ਹੋਵੇਗਾ ਅਤੇ ਪਹਿਲੀ ਅਕਤੂਬਰ ਤੋਂ ਲਾਗੂ ਹੋਵੇਗਾ ਅਤੇ ਇਸ ਲਈ ਕੋਈ ਵਾਧੂ ਕਿਰਾਇਆ ਨਹੀਂ ਲਿਆ ਜਾਵੇਗਾ।
ਪਾਰਟੀ ਦੇ ਅੰਦਰੂਨੀ ਕਲੇਸ਼ ਅਤੇ ਗੁੱਟਬੰਦੀ ਵਿੱਚ ਉਲਝੀ ਆਮ ਆਦਮੀ ਪਾਰਟੀ ਦੀ ਬੀਬੀਆਂ ਦੇ ਸ਼ਾਖਾ ਦੀ ਸੂਬਾ ਕਮੇਟੀ ਦੀ ਮੈਂਬਰ ਅਮਨਦੀਪ ਕੌਰ ਗਿੱਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।
ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਦਲ ਨੇ ਨਵਮਬਰ 1984 ਵਿੱਚ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਦਰਮਿਆਨ ਹੋਦ ਚਿੱਲੜ ਪਿੰਡ ਵਿੱਚ ਮਾਰੇ ਗਏ 32 ਸਿੱਖਾਂ ਦਾ ਮਾਮਲਾ ਉਠਾੳੁਦਿਆਂ ਮੰਗ ਕੀਤੀ ਕਿ ਇਸ ਕਾਂਡ ਦੀ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆ ਜਾਣ। ਵਰਨਣਯੋਗ ਹੈ ਕਿ ਭਾਜਪਾ ਸਰਕਾਰ ਨੇ ਤਿੰਨ ਦਿਨ ਪਹਿਲਾਂ ਹੋਦ ਚਿਲੜ ਪਿੰਡ ਵਿੱਚ ਮਾਰੇ ਗਏ ਸਿੱਖਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਬਾਰੇ ਇਕ ਮੈਂਬਰੀ ਕਮਿਸ਼ਨ ਦੇ ਜੱਜ ਟੀ.ਪੀ.ਗਰਗ ਦੀ ਰਿਪੋਰਟ ਸਦਨ ਵਿਚ ਪੇਸ਼ ਕੀਤੀ ਸੀ।
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਖਾਸ ਮੰਨੇ ਜਾਂਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਸੋਸ਼ਲ ਮੀਡੀਅਾ ’ਤੇ ਚੱਲ ਰਹੀ ਆਡੀਓ ਨੂੰ ਜੇ ਸੱਚ ਮੰਨਿਅਾ ਜਾਵੇ ਤਾਂ ਪੰਜਾਬ ਵਿੱਚ ‘ਥੋਪੇ’ ਜਾ ਰਹੇ ਬਾਹਰਲੇ ਲੀਡਰਾਂ ਨੂੰ ਇੱਥੋਂ ਦੇ ਬਹੁਤੇ ਆਗੂ ਪਸੰਦ ਨਹੀਂ ਕਰਦੇ। ਪਹਿਲਾਂ ਪਾਰਟੀ ਤੋਂ ਬਾਗ਼ੀ ਹੋਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਪੰਜਾਬ ਇਕਾਈ ’ਤੇ ਬਾਹਰਲੇ ਆਗੂ ਥੋਪਣ ਕਾਰਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਸਮੇਤ ਹੋਰ ਆਗੂਆਂ ’ਤੇ ਉਂਗਲਾਂ ਚੁੱਕ ਰਹੇ ਹਨ।
ਨਾਸਿਕ ਵਿਚ ਚਲ ਰਹੇ ਕੁੰਭ ਦੇ ਦੌਰਾਨ ਅਪਣੇ ਸੰਗਠਨ ਦੇ ਇਕ ਪ੍ਰੋਗਰਾਮ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਪ੍ਰਵੀਨ ਤੋਗੜੀਆ ਨੇ ਕਿਹਾ ਕਿ ਭਾਰਤ ਵਿੱਚ ਹਿੰਦੂਆਂ ਦੀ ਆਬਾਦੀ ਵਿੱਚ ਕਮੀ ਆਉਣਾ ਬੜਾ ਚਿੰਤਾ ਦਾ ਵਿਸ਼ਾ ਹੈ।
ਚੰਡੀਗੜ੍ਹ ਦੇ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ 'ਚ 'ਪੰਥਕ ਰਾਜਨੀਤੀ ਦੀ ਪੁਨਰ ਸੁਰਜੀਤੀ' ਵਿਸ਼ੇ 'ਤੇ ਕਰਵਾਏ ਸੈਮੀਨਾਰ 'ਚ ਸ. ਬਾਦਲ ਵਿਰੋਧੀ ਲੱਗਭਗ ਸਮੂਹ ਪੰਥਕ-ਸਿਆਸੀ ਧਿਰਾਂ ਨੇ ਸ਼ਮੂਲੀਅਤ ਕੀਤੀ ਤੇ ਇਨ੍ਹਾਂ ਸਮੂਹ ਪਾਰਟੀਆਂ ਤੇ ਜੱਥੇਬੰਦੀਆਂ ਦੀ ਇਕ ਸਾਂਝੀ ਸੁਪਰੀਮ ਕੌਸਲ ਬਣਾਉਣ 'ਤੇ ਸਹਿਮਤੀ ਬਣੀ।
ਆਪਣੀ ਸ਼ਹਾਦਤ ਦੇਕੇ ਪੰਜਾਬ ਵਿੱਚ ਭਾਰਤੀ ਹਕੂਮਤ ਦੀ ਸਰਪ੍ਰਸਤੀ ਹੇਠ ਹੋਏ ਮਨੁੱਖੀ ਹੱਕਾਂ ਦੇ ਘਾਣ ਨੂੰ ਨੰਗਿਆਂ ਕਰਨ ਵਾਲੇ ਮਨੁੱਖੀ ਅੀਧਕਾਰਾਂ ਦੇ ਰਖਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਚੰਡੀਗੜ੍ਹ (7 ਅਗਸਤ, 2015): ਅਮਰੀਕਾ ਦੀ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਇੱਕ ਜੱਥੇਬੰਦੀ “ਇਨਸਾਫ” ਨੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ‘ਤੇ ਅਧਾਰਿਤ ਇੱਕ ਦਸਤਾਵੇਜ਼ੀ ਰਿਲੀਜ਼ ਕੀਤੀ ਹੈ।
ਭਾਰਤੀ ਖੂਫੀਆ ਏਜ਼ੰਸੀਆਂ ਵੱਲੋਂ ਆਉਣ ਵਾਲੀ ਪੰਜਾਬੀ ਫਿਲਮ “ਮਾਸਟਰ ਮਾਈਂਡ ਸੁੱਖਾ ਜ਼ਿੰਦਾ” ‘ਤੇ ਭਾਰਤੀ ਫਿਲਮ ਬੋਰਡ ਕੋਲ ਚਿੰਤਾ ਜ਼ਾਹਰ ਕਰਨ ਕਰਕੇ ਸੈਂਸਰ ਬੋਰਡ ਵੱਲੋਂ ਫਿਲਮ ਨੂੰ ਪਾਸ ਕਰਨ ‘ਤੇ ਦੁਬਾਰਾ ਵਿਚਾਰ ਕਰਨ ਦੀ ਸੰਭਾਵਨਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।