Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 14, 2015

September 14, 2015

ਜਿਲੇ ਦੇ ਪਿੰਡ ਬਹਾਵਦੀਨ ਵਿੱਚ ਇੱਕ ਨਸ਼ੇੜੀ ਵਿਅਕਤੀ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜਕੇ ਬੇਅਬਦੀ ਕਰ ਦਿੱਤੀ ਹੈ।ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਹੋਰ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਤ ਦੇ ਵਿਸ਼ੇਸ਼ ਦੀਵਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਤੇ ਸਵੇਰ ਦੇ ਵਿਸ਼ੇਸ਼ ਦੀਵਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਜਾਏ ਗਏ ।
ਅੱਜ ਗੁਰਦੁਅਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਦਰਬਾਰ ਸਾਹਿਬ ਹਾਲ ਵਿੱਚ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਦਿੱਤਾ ਗਿਆ। ਇਸ ਸਮੇਂ ਹੋਏ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਨੂੰ ਕਿਹਾ ਹੈ ਕਿ ਉਹ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸਮਾਜਿਕ ਕੁਰੀਤਿਆਂ ਖਿਲਾਫ ਵੀ ਮੁਹਿੰਮ ਚਲਾਉਣ ਤਾਂ ਜੋ ਸਾਫ਼ ਸੁਥਰੇ ਸਮਾਜ ਦੀ ਸਿਰਜਣਾ ਹੋ ਸਕੇ ।
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਯੋਗਿੰਦਰ ਯਾਦਵ ਅੱਜ ਪਾਰਟੀ 'ਚੋਂ ਮੁਅੱਤਲ ਪਟਿਆਲਾ ਤੋਂ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੂੰ ਮਿਲਣ ਉਨ੍ਹਾਂ ਦੇ ਘਰ ਆਏ। ਦੋਹਾਂ ਆਗੂਆਂ 'ਚ ਕਾਫ਼ੀ ਦੇਰ ਗੱਲਬਾਤ ਹੋਈ ।
‘ਅਕਾਲੀ ਦਲ’ ਆਪਣੇ ਆਪ ਵਿਚ ਨਿਵੇਕਲਾ, ਅਸਲੋਂ ਹੀ ਹੋਰਨਾਂ ਨਾਲੋਂ ਵੱਖਰਾ ਤੇ ਵਿਸ਼ੇਸ਼ ਸਿਧਾਂਤ ਸੀ-ਇਕ ਅਜਿਹਾ ਜਿਉਂਦਾ ਜਾਗਦਾ ਅਤੇ ਗਤੀਸ਼ੀਲ ਸਿਧਾਂਤ ਜਿਸ ਨੇ ਇਤਿਹਾਸ ਦੇ ਇਕ ਦੌਰ ਵਿਚ ਰਾਜਨੀਤਕ ਪਾਰਟੀ ਦਾ ਰੂਪ ਅਖਤਿਆਰ ਕੀਤਾ। ਪਾਰਟੀ ਦੇ ਨਾਂ ਵਿਚ ਦੋ ਡੂੰਘੇ ਅਰਥ ਸਮਾਏ ਹੋਏ ਹਨ ਜਾਂ ਇਉਂ ਕਹਿ ਲਓ ਕਿ ਇਸ ਵਿਚ ਜਨਤਾ ਨਾਲ ਦੋ ਇਕਰਾਰਨਾਮੇ ਕੀਤੇ ਗਏ ਹਨ ਜਿਸ ਮੁਤਾਬਕ ਇਕ ਤਾਂ ਪਾਰਟੀ ਨੇ ਜ਼ਿੰਦਗੀ ਦੀਆਂ ਕੌੜੀਆਂ-ਮਿੱਠੀਆਂ ਹਕੀਕਤਾਂ ਨਾਲ ਖਹਿ ਕੇ ਆਪਣੇ ਸੁਤੰਤਰ ਰਾਹ ਵੀ ਬਣਾਉਣੇ ਹਨ ਅਤੇ ਦੂਜਾ ਇਸ ਨੇ ਦੁਨਿਆਵੀ ਹਕੀਕਤਾਂ ਤੋਂ ਉਪਰ ਉਠ ਕੇ ‘ਪਰਮ ਹਕੀਕਤ’ ਨਾਲ ਸਾਂਝ ਵੀ ਪਾਉਣੀ ਹੈ।
ਇੱਥੇ ਹੋਏ ਨਾਮਧਾਰੀ ਸ਼ਹੀਦੀ ਸਮਾਗਮ ਦੌਰਾਨ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਨਾਮਧਾਰੀ ਅੰਮਿ੍ਤਧਾਰੀ ਪੰਜ ਕਕਾਰਾਂ ਦੇ ਧਾਰਨੀ ਹਨ ਤੇ ਦਸਵੇਂ ਪਾਤਸ਼ਾਹ ਦੀ ਦੱਸੀ ਮਰਿਆਦਾ 'ਤੇ ਪਹਿਰਾ ਦਿੰਦੇ ਹਨ।ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਸਥਾਨਕ ਪਟਾਕਾ ਮਾਰਕਿਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਾਮਧਾਰੀ ਮੁੱਖੀ ਠਾਕੁਰ ਦਲੀਪ ਸਿੰਘ ਵੱਲੋਂ ਕ੍ਰਾਤੀਕਾਰੀ ਕਦਮ ਚੁਕਦਿਆਂ ਇਤਿਹਾਸਕ ਫੈਸਲਾ ਲੈਂਦਿਆਂ ਨਾਮਧਾਰੀ ਸਿੱਖਾਂ ਨੂੰ ਮੁੜ ਤੋਂ ਵੱਡੀ ਸ੍ਰੀ ਸਾਹਿਬ ਧਾਰਨ ਕਰਵਾਈ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।