Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 18, 2015

September 18, 2015

ਅਮਰੀਕਾ ਰਹਿੰਦੇ ਸਿੱਖਾਂ ਨੇ ਭਾੲੀਚਾਰੇ ਬਾਰੇ ਫੈਲੀਅਾਂ ਗ਼ਲਤਫਹਿਮੀਅਾਂ ਨੂੰ ਦੂਰ ਕਰਨ ਲੲੀ ਜਾਗਰੂਕਤਾ ਮੁਹਿੰਮ ਛੇਡ਼ਨ ਦਾ ਫ਼ੈਸਲਾ ਲਿਅਾ ਹੈ ਜਿਸ ਤਹਿਤ 80 ਹਜ਼ਾਰ ਡਾਲਰ ੲਿਕੱਠੇ ਕੀਤੇ ਗੲੇ ਹਨ। ਸ਼ਿਕਾਗੋ ’ਚ ਸਿੱਖ ’ਤੇ ਹਮਲੇ ਤੋਂ ਕੁਝ ਦਿਨਾਂ ਬਾਅਦ ਹੀ ਸਿੱਖ ਫਿਰ ਤੋਂ ਸਰਗਰਮ ਹੋ ਗੲੇ ਹਨ।
ਸੌਦਾ ਸਾਧ ਦੀ ਵਿਵਾਦਿਤ ਫ਼ਿਲਮ 'ਮੈਸੰਜਰ ਆਫ਼ ਗੌਡ' -2 ਜੋ ਕੱਲ੍ਹ ਰਿਲੀਜ਼ ਹੋਣ ਜਾ ਰਹੀ ਹੈ, ਉਸ 'ਤੇ ਸੂਬਾ ਸਰਕਾਰ ਦੀ ਮੁੜ ਪਾਬੰਦੀ ਬਾਰੇ ਕਿਸੇ ਐਲਾਨ ਦੀ ਅਣਹੋਂਦ 'ਚ ਜਿਥੇ ਸਿਨੇਮਾ ਘਰਾਂ ਵੱਲੋਂ ਲੁੱਕ ਲੁਕਾ ਕੇ ਪੋਸਟਰ ਲਗਾਏ ਜਾ ਰਹੇ ਹਨ, ਓਥੇ ਸਿੱਖ ਜਥੇਬੰਦੀਆਂ ਦੇ ਵਿਰੋਧ ਦੀਆਂ ਸੰਭਾਵਨਾਵਾਂ ਦੇ ਚਲਦਿਆਂ ਤਣਾਅ ਦੀ ਸਥਿਤੀ ਹੈ |
ਬਾਦਲ ਦਲ ਦੀ ਕੌਰ ਕਮੇਟੀ ਦੀ ਅੱਜ ਰਾਤ ਇਥੇ ਹੋਈ ਬੈਠਕ ਵੱਲੋਂ ਰਾਜ ਵਿਚਲੀ ਤਾਜ਼ਾ ਰਾਜਸੀ ਸਥਿਤੀ ਅਤੇ ਮਗਰਲੇ ਕੁੱਝ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਨਤਕ ਰੈਲੀਆਂ ਦੀ ਪੜਚੋਲ ਕਰਦਿਆਂ ਫ਼ੈਸਲਾ ਲਿਆ ਗਿਆ ਕਿ ਬਾਦਲ ਦਲ ਵੱਲੋਂ ਵੀ ਝੋਨੇ ਦੀ ਖ਼ਰੀਦ ਤੋਂ ਬਾਅਦ ਰਾਜ ਭਰ 'ਚ ਵਿਧਾਨ ਸਭਾ ਹਲਕਾ ਪੱਧਰ 'ਤੇ ਜਨਤਕ ਰੈਲੀਆਂ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ |
ਅਮਰੀਕੀ ਸਿੱਖ ਭਾਈਚਾਰੇ ਲਈ ਬਹੁਤ ਵੱਡੀ ਜਿੱਤ ਵਾਲੀ ਗੱਲ ਹੋਈ ਜਦੋਂ ਡੂ ਪੇਜ ਕਾਉਂਟੀ ਸਟੇਟ ਅਟਾਰਨੀ ਦੇ ਦਫਤਰ ਨੇ ਪਿਛਲੇ ਹਫਤੇ ਸਿੱਖ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਨਾਬਾਲਗ 'ਤੇ ਨਫਰਤੀ ਹਿੰਸਾ ਦਾ ਦੋਸ਼ ਲਾਉਣ ਦਾ ਫੈਸਲਾ ਕੀਤਾ ਹੈ | ਨਾਬਾਲਗ ਹੋਣ ਕਾਰਨ ਹਮਲਾਵਰ ਦਾ ਨਾਂਅ ਨਹੀਂ ਦੱਸਿਆ ਜਾ ਰਿਹਾ ਹੈ |

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।