Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 19, 2015

September 19, 2015

ਸਿੱਖ ਪਛਾਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਸਿੱਖ ਧਰਮ ਅਤੇ ਸਿੱਖ ਸੱਭਿਆਚਾਰ ਬਾਰੇ ਜਾਣਕਾਰੀ ਦੇਣ ਲਈ ਇੱਕ ਜਾਗਰੂਕਤਾ ਕੈਂਪ ਲਾਇਆ ਗਿਆ।
ਪੰਜਾਬੀ ਜ਼ੁਬਾਨ ਨੂੰ ਪਿਆਰ ਕਰਨ ਵਾਲਿਆਂ ਲਈ ਇਕ ਖ਼ੁਸ਼ਖਬਰੀ ਹੈ ਕਿ ਐੱਪਲ ਨੇ ਆਈਫੋਨ ਦੇ ਨਵੇਂ ਸਾਫ਼ਟਵੇਅਰ ਅਪਡੇਸ਼ਨ ਆਈ.ਓ.ਐਸ. 9.0 ਦੇ ਕੀ-ਬੋਰਡ 'ਚ ਪੰਜਾਬੀ ਲਿਖਣ ਦੀ ਵੀ ਸਹੂਲਤ ਦਿੱਤੀ ਹੈ ।
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀਦਲ ਪੰਚ ਪ੍ਰਧਾਨੀ ਨੇ ਪਟਿਆਲਾ ਦੀ ਇੱਕ ਅਦਾਲਤ ਵੱਲੋਂ ਸ਼੍ਰੀ ਗੁਰੁ ਗ੍ਰੰਥ ਸਾਹਿਬ ਨੂੰ ਜ਼ਮੀਨੀ ਝਗੜੇ ਦੇ ਇੱਕ ਕੇਸ ਵਿੱਚ ਸੰਮਨ ਜਾਰੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਸਰਦਾਰ ਅਜਮੇਰ ਸਿੰਘ ਦੀ ਪੰਜਵੀਂ ਕਿਤਾਬ ‘ਸਿੱਖਾਂ ਦੀ ਸਿਧਾਂਤਕ ਘੇਰਾਬੰਦੀ’ ਜਿੱਥੇ ਭਾਰਤੀ ਰਾਜ ਵਲੋਂ ਰਾਜਨੀਤਕ ਤਾਕਤ ਦੀ ਮਨੁੱਖੀ ਮਨਾਂ ਨੂੰ ਕਾਬੂ ਕਰਨ ਦੀ ਵਿਧੀ ਦੀ ਸਿੱਖਾਂ ਉਤੇ ਵਰਤੋਂ ਕਰਨ ਦੇ ਅਮਲ ਨੂੰ ਸਮਝਾਉਂਦੀ ਹੈ, ਉਥੇ ਸਿੱਖ ਖੋਜਕਾਰੀ ਨੂੰ ਭਾਰਤੀ ਅਕਾਦਮਿਕ ਗੁਲਾਮੀ ਤੋਂ ਅਜ਼ਾਦ ਹੋ ਕੇ ਸਿੱਖ ਗਿਆਨ ਪ੍ਰਬੰਧ ਉਤੇ ਕੇਂਦਰਿਤ ਹੋਣ ਦਾ ਸੱਦਾ ਦਿੰਦੀ ਹੈ।
ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਸੀਨੀਅਰ ਆਗੂਆਂ ਵਿਚਾਕਾਰ ਚੱਲ ਰਹੀ ਖਿੱਚ-ਧੁਹ ਦਰਮਿਆਨ ਪਾਰਟੀ ਦੀ ਪਹਿਲੀ ਕਤਾਰ ਦੇ ਆਗੂ ਅਤੇ ਦਿੱਲੀ ਸਿੱਖ ਕਤਲੇਆਮ ਦੇ ਕੇਸਾਂ ਦੀ ਪੈਰਵੀ ਕਰਨ ਵਾਲੇ ਤੇ ਉੱਘੇ ਵਕੀਲ ਐਚ.ਐਸ. ਫੂਲਕਾ ਨੇ ਸਰਗਰਮ ਸਿਆਸਤ ਤੇ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚ ਬਣੇ ਰਹਿਣਗੇ।
ਪਟਿਆਲਾ ਦੀ ਇੱਕ ਅਦਾਲਤ ਵੱਲੋਂ ਸ਼੍ਰੀ ਗੁਰੂ ਗੰਥ ਸਾਹਿਬ ਜੀ ਦੇ ਨਾਮ ਸਮਨ ਭੇਜਣ ਦੇ ਮਾਮਲੇ ਦੀ ਸਿੱਖ ਸੰਗਤ ਅਤੇ ਸਿੱਖ ਜੱਥੇਬੰਦੀਆਂ ਨੇ ਸਕਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਜ਼ਮੀਨੀ ਵਿਵਾਦ ਦੇ ਮਾਮਲੇ ਸਬੰਧੀ ਪਟਿਆਲਾ ਦੀ ਇੱਕ ਅਦਾਲਤ ਵੱਲੋਂ ਨੇੜਲੇ ਪਿੰਡ ਮੱਦੋਮਾਜਰਾ ਵਿਚਲੇ ਇੱਕ ਗੁਰਦੁਆਰੇ ਦੇ ਨਾਮ ਸੰਮਨ ਜਾਰੀ ਕੀਤੇ ਹਨ। ਇਸ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਮਿਲਣ ਦਾ ਫੈਸਲਾ ਲਿਆ ਹੈ।
ਪੰਜਾਬੀ ਭਾਸ਼ਾ 'ਤੇ ਸਿੱਖ ਧਰਮ ਦੀ ਆਪਸੀ ਗੂੜੀ ਸਾਂਝ ਹੈ। ਸਿੱਖ ਧਰਮ ਦੇ ਬਾਨੀਆਂ ਨੇ ਬਾਣੀ ਦੀ ਰਚਨਾ ਕਰਨ ਸਮੇਂ ਉਸ ਸਮੇਂ ਪੰਜਾਬ ਦੀ ਲੋਕ ਬੋਲੀ ਪੰਜਾਬੀ ਨੂੰ ਵਰਤਿਆ ਅਤੇ ਇਸ ਰਾਹੀਂ ਹੀ ਧੁਰ ਕੀ ਬਾਣੀ ਦਾ ਅਮਰ ਸੁਨੇਹਾ ਮਨੁੱਖਤਾ ਦੀ ਭਲਾਈ ਲਈ ਸੰਸਾਰ ਨੂੰ ਦਿੱਤਾ।ਇਸ ਕਰਕੇ ਗੁਰਬਾਣੀ ਦੇ ਸੁਨੇਹੇ ਨੂੰ ਮੁਲ਼ ਰੁਪ ਵਿੱਚ ਜਗਤ ਤੱਕ ਪਹੁੰਚਾਉਣ ਲਈ ਪੰਜਾਬੀ ਭਾਸ਼ਾ ਨਾਲ ਲੋਕਾਂ ਨੂੰ ਜੋੜਨਾ ਅਤੀ ਜਰੂਰੀ ਹੈ।
1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਇੰਦਰਾ ਗਾਂਧੀ ਦੇ ਹੋਏ ਕਤਲ ਤੋਂ ਬਾਅਦ ਸਮੁੱਚੇ ਭਾਰਤ ਵਿੱਚ ਸਿੱਖ ਕਤਲੇਆਮ ਦੀ ਚੱਲੀ ਹਨੇਰੀ ਦੌਰਾਨ ਹਰਿਆਣਾ ਦੇ ਪਟੌਦੀ ਵਿੱਚ ਕਤਲ ਕੀਤੇ 17 ਸਿੱਖਾਂ ਦੇ ਮਾਮਲੇ 'ਚ 47 ਪਟੀਸ਼ਨਾਂ ਦੀ ਜਿਰਾਹ ਹਿਸਾਰ 'ਚ ਜਸਟਿਸ ਟੀ. ਪੀ. ਗਰਗ ਕਮਿਸ਼ਨ ਦੀ ਅਦਾਲਤ ਵਿਚ ਮੁਕੰਮਲ ਹੋ ਗਈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।