September 2015 Archive

ਡੇਰਾ ਸਿਰਸਾ ਮੁਖੀ ਬਾਰੇ ਜਥੇਦਾਰਾਂ ਦੇ ਫੈਸਲੇ ਨੂੰ ਸਿੱਖ ਜਥੇਬੰਦੀਆਂ ਨੇ ਰੱਦ ਕੀਤਾ; 30 ਸਤੰਬਰ ਨੂੰ ਪੰਜਾਬ ਬੰਦ ਅਤੇ ਬੰਦੀ ਛੋੜ ਦਿਹਾੜੇ ‘ਤੇ ਸਰਬੱਤ ਖਾਲਸਾ ਦਾ ਸੱਦਾ

ਵਿਵਾਦਤ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੁਆਫ਼ ਕਰਨ ਦੇ ਫ਼ੈਸਲੇ ਨੂੰ ਅੱਜ ਸਿੱਖ ਜਥੇਬੰਦੀਆਂ ਨੇ ਰੱਦ ਕਰਨ ਦਾ ਐਲਾਨ ਕੀਤਾ। ਇਹ ਐਲਾਨ ਸਿੱਖ ਜਥੇਬੰਦੀਆਂ ਦੀ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ।

ਯੂ. ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਸਿਰਸੇ ਵਾਲੇ ਨੂੰ ਮੁਾਫ ਕਰਨ ਦਾ ਸਖਤ ਵਿਰੋਧ

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਨਕਲ ਕਰਕੇ ਸਿੱਖ ਕੌਮ ਦੀ ਅਣਖ ਨੂੰ ਵੰਗਾਰਨ ਵਾਲੇ ਸਿਰਸੇ ਵਾਲੇ ਅਸਾਧ ਗੁਰਮੀਤ ਰਾਮ ਰਹੀਮ ਦੇ ਸਪੱਸ਼ਟੀਕਰਨ ਨੂੰ ਮਾਫੀਨਾਮਾ ਆਖ ਕੇ ਉਸ ਨੂੰ ਮਾਫ ਕਰਨ ਦਾ ਅਜਾਦ ਸਿੱਖ ਰਾਜ ਖਾਲਿਸਤਾਨ ਲਈ ਸੰਘਰਸ਼ਸ਼ੀਲ ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕ ਵਲੋਂ ਸਖਤ ਵਿਰੋਧ ਕੀਤਾ ਗਿਆ ਹੈ। ਇਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਮੁੱਢ ਕਦੀਮ ਤੋਂ ਚੱਲਦੀਆਂ ਰਵਾਇਤਾਂ ਦਾ ਘਾਣ ਕਰਾਰ ਦਿੱਤਾ ਗਿਆ ਜਿਸ ਨਾਲ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੇ ਹਿਰਦੇ ਬੁਰੀ ਤਰਾਂ ਵਲੂੰਧਰੇ ਗਏ ਹਨ।

ਦਲ ਖਾਲਸਾ ਅਤੇ ਪੰਚ ਪ੍ਰਧਾਨੀ ਵਲੋਂ ਜਥੇਦਾਰਾਂ ਦੇ ਸੌਧਾ ਸਾਧ ਬਾਰੇ ਫੈਸਲੇ ਵਿਰੁਧ ਜਨਤਕ ਲਾਮਬੰਦੀ ਕਰਨ ਦਾ ਐਲਾਨ

ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਪੰਜ ਸਿੰਘ ਸਾਹਿਬਾਨਾਂ ਵਲੋਂ ਸਿਰਸਾ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਰਹਿਸਮਈ ਢੰਗ ਨਾਲ ਦੋਸ਼-ਮੁਕਤ ਕਰਨ ਦੇ ਗੈਰ-ਸਿਧਾਂਤਕ ਅਤੇ ਪੰਥ ਦੀ ਸਮੂਹਿਕ ਚੇਤਨਾ ਦੇ ਖਿਲਾਫ ਕੀਤੇ ਫੈਸਲੇ ਦੇ ਰੋਸ ਅਤੇ ਰੋਹ ਵਜੋਂ 29 ਸਤੰਬਰ ਦੀ ਦੁਪਹਿਰ ਨੂੰ ਅਕਾਲ ਤਖਤ ਸਾਹਿਬ ਵਿਖੇ ਇੱਕਤਰ ਹੋ ਕੇ ਮੌਜੂਦਾ ਭ੍ਰਿਸ਼ਟ ਤੇ ਗੁਰਮਤਿ-ਵਿਰੋਧੀ ਸਿਸਟਮ ਨੂੰ ਗੁਰੂ ਆਸ਼ੇ ਅਨੁਸਾਰ ਬਦਲਣ ਦਾ ਅਹਿਦ ਲੈਣ ਦਾ ਫੈਸਲਾ ਲਿਆ ਹੈ।

ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣੀ ਪੰਥਕ ਭਾਵਨਾਵਾਂ ਦੇ ਉਲਟ, ਕਾਨੂੰਨੀ ਪੈਰਵਾਈ ਜਾਰੀ ਰੱਖਾਂਗੇ: ਐਡਵੋਕੇਟ ਮੰਝਪੁਰ

ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਹਰਗੋਬਿੰਦ ਪਾਤਸ਼ਾਹ ਵਲੋਂ ਸਾਜੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕਾਬਜ ਬਾਦਲ ਧੜੇ ਵਲੋਂ ਆਪਣੀ ਵੋਟ ਰਾਜਨੀਤੀ ਤਹਿਤ ਸਿਰਸੇ ਵਾਲੇ ਨੂੰ 2007 ਵਿਚ ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਵਾਲੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਸ ਘੋਰ ਬੇਅਦਬੀ ਦੀ ਮੁਆਫੀ ਦੇਣ ਦਾ ਫੈਸਲਾ ਪੰਥਕ ਭਾਵਨਾਵਾਂ ਦੇ ਉਲਟ ਹੈ ਅਤੇ ਪੰਥ ਦਰਦੀਆਂ ਵਲੋਂ ਇਸ ਸਬੰਧੀ ਕੀਤੀ ਜਾ ਰਹੀ ਕਾਨੂੰਨੀ ਪੈਰਵਾਈ ਜਾਰੀ ਰੱਖੀ ਜਾਵੇਗੀ।

ਪੰਜ ਸਿੰਘ ਸਾਹਿਬਾਨ ਨੇ ਸੌਦਾ ਸਾਧ ਨੂੰ ਮਾਫ ਕਰਨ ਦਾ ਐਲਾਨ ਕੀਤਾ; ਸਿੱਖ ਸੰਗਤ ਹੈਰਾਨ ਅਤੇ ਪਰੇਸ਼ਾਨ

ਅੱਜ ਪੰਜ ਸਿੰਘ ਸਾਹਿਬਾਨ ਦੀ ਅੰਮ੍ਰਿਤਸਰ ਵਿਖੇ ਹੋਈ ਇੱਕ ਇਕਤਰਤਾ ਨੇ ਵਿਚ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਗੁਰਮੀਤ ਰਾਮ ਰਹੀਮ ਨੂੰ 'ਮਾਫ' ਕਰਨ ਦਾ ਐਲਾਨ ਕੀਤਾ ਗਿਆ। ਸਿੰਘ ਸਾਹਿਬਾਨ ਕਿਹਾ ਕਿ ਡੇਰਾ ਮੁੱਖੀ ਵਲੋਂ ਭੇਜੀ ਗਈ "ਖਿਮਾਂ ਯਾਚਨਾ" ਨੂੰ ਪ੍ਰਵਾਨ ਕਰ ਲਿਆ ਗਿਆ ਹੈ ਕਿਉਂਕਿ ਵਿਵਾਦ ਕਾਰਣ ਜੋ ਪ੍ਰੀਵਾਰਕ ਅਤੇ ਭਾਈਚਾਰਕ ਸਾਂਝਾਂ ਟੁੱਟੀਆਂ ਸਨ।

ਲੁਧਿਆਣਾ ਅਦਾਲਤ ਨੇ ਭਾਈ ਹਵਾਰਾ ਨੂੰ ਪੇਸ਼ ਕਰਨ ਲਈ ਤਿਹਾੜ ਜੇਲ੍ਹਾਂ ਦੇ ਸਪੁਰੀਟੈਂਡੈਂਟ ਨੂੰ ਵਰੰਟ ਭੇਜੇ

ਲੁਧਿਆਣਾ ਦੀ ਇਕ ਅਦਾਲਤ ਨੇ ਤਿਹਾੜ ਜੇਲ੍ਹ ਦੇ ਸੁਪਰੀਟੈਂਡੈਂਟ ਨੂੰ ਭਾਈ ਜਗਤਾਰ ਸਿੰਘ ਹਵਾਰਾ ਨੂੰ 1995 ਦੇ ਤਿੰਨ ਮਾਮਲਿਆਂ ਵਿਚ ਪੇਸ਼ ਕਰਨ ਲਈ "ਪ੍ਰੋਡਕਸ਼ਨ ਵਰੰਟ" ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਹੈ ਕਿ ਹਗਤਾਰ ਸਿੰਘ ਹਵਾਲਾ ਨੂੰ ਠਾਣਾ ਕੋਤਵਾਲੀ (ਲੁਧਿਆਣਾ) ਵਿਚ ਦਰਜ਼ ਮੁਕਦਮਾ ਨੰਬਰ 133/95, 134/95 ਅਤੇ 139/95 ਵਿਚ ਆਉਂਦੀ 12 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇ।

ਆਮ ਆਦਮੀ ਪਾਰਟੀ ਦੀ ਤਰਨ ਤਾਰਨ ਰੈਲੀ ਦੌਰਾਨ ਖੂਨੀ ਝੜਪ; ਆਪ ਵਰਕਰਾਂ ਸਮੇਤ ਕਈ ਜਖਮੀ

ਆਮ ਆਦਮੀ ਪਾਰਟੀ ਦੀ ਤਰਨ ਤਾਰਨ ਵਿਖੇ ਰਸੂਲਪੁਰ ਨਹਿਰਾਂ ਦੇ ਨਜ਼ਦੀਕ ਰੈਲੀ ਵਿਚ ਬੀਤੇ ਦਿਨ ਖੁਨੀ ਟਕਰਾਅ ਹੋ ਗਿਆ। ਰੈਲੀ ਵਿਚ ਉਸਮਾ ਕਾਂਡ ਨਾਲ ਸਬੰਧਿਤ ਹਰਭਿੰਦਰ ਕੌਰ ਉਸਮਾ ਆਪਣੇ ਸਮਰਥਕਾਂ ਸਮੇਤ ਕਾਲੀਆਂ ਝੰਡੀਆਂ ਲੈ ਕੇ ਰੈਲੀ ਤੋਂ ਥੋੜ੍ਹੀ ਦੂਰ ਪਰਦਰਸ਼ਨ ਕੀਤਾ ਤੇ ਸੜਕ 'ਤੇ ਹੀ ਖੜ੍ਹੇ 'ਆਪ' ਦੇ ਵਲੰਟੀਅਰਾਂ ਨਾਲ ਉਨ੍ਹਾਂ ਦਾ ਟਕਰਾਅ ਹੋ ਗਿਆ।

“ਸਿੱਖੀ ਅਤੇ ਸਿੱਖਾਂ ਦਾ ਭਵਿੱਖ” ਪੁਸਤਕ ਨਾਲ ਜਾਣ-ਪਛਾਣ

ਸਿੱਖ ਇਸ ਕਰਕੇ ਵਡਭਾਗੇ ਹਨ ਕਿ ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਦੀਵੀ ਅਗਵਾਈ ਹਾਸਲ ਹੈ। ਸਿੱਖੀ ਵਿਹਾਰ ਦਾ ਧਰਮ ਹੈ। ਗੁਰੂ ਸਾਹਿਬਾਨ ਨੇ ਆਪਣੇ ਜੀਵਨ ਅਨੁਭਵ ਦੌਰਾਨ ਗੁਰਸਿੱਖੀ ਦੇ ਰਹੱਸ ਪ੍ਰਗਟ ਕੀਤੇ ਹਨ। ਦਸਾਂ ਪਾਤਸ਼ਾਹੀਆਂ ਦਾ ਰੂਹਾਨੀ ਜੀਵਨ ਸਿੱਖਾਂ ਅਤੇ ਸਮੁਚੀ ਮਨੁਖਤਾ ਲਈ ਪ੍ਰੇਰਨਾ ਦਾ ਸੋਮਾ ਹੈ।

ਪੰਜਾਬ ਸਰਕਾਰ ਨੇ ਭਾਈ ਗੁਰਦੀਪ ਸਿੰਘ ਖੇੜਾ ਦੀ ਛੁੱਟੀ ਦੀ ਅਰਜ਼ੀ ਨੂੰ ਕੀਤਾ ਰੱਦ

ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਆਨਾਕਾਨੀ ਕਰਨ ਵਾਲੀ ਪੰਜਾਬ ਸਰਕਾਰ ਅਤੇ ਰਿਹਾਈ ਦੇ ਰਾਹ ਵਿੱਚ ਰੋੜੇ ਬਣੀ ਪੰਜਾਬ ਪੁਲਿਸ ਦਾ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਵਿਰੋਧੀਮ ਚਿਹਰਾ ਪੂਰੀ ਤਰਾਂ ਨੰਗਾ ਹੋ ਗਿਆ ਹੈ। ਕਰਨਾਟਕ ਤੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਗਏ ਸਿੱਖ ਸਿਆਸੀ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਅਪੀਲ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ।

ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਲਈ ਪਾਕਿਸਤਾਨ ਦੇ ਸਿੱਖਾਂ ਦਾ ਜਥਾ ਪੰਜਾਬ ਪਹੁੰਚਿਆ

ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਲਈ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਨਾਲ ਸਬੰਧਿਤ 40 ਸਿੱਖ ਸ਼ਰਧਾਲੂਆਂ ਦਾ ਜਥਾ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਹੁੰਚਿਆ ।

« Previous PageNext Page »