Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 2, 2015

October 2, 2015

ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਜਥੇਦਾਰਾਂ ਵਲੋਂ ਮੁਆਫੀ ਡਰਾਮੇ ਉਤੇ ਨਜ਼ਰਸਾਨੀ ਕਰਨ ਲਈ ਕਮੇਟੀ ਬਨਾਉਣ ਦੀ ਤਜ਼ਵੀਜ ਨੂੰ ਮਹਿਜ਼ ਇੱਕ ਛਲਾਵਾ ਦਸਦਿਆਂ ਕਿਹਾ ਕਿ ਇਸ ਦਾ ਮੰਤਵ ਸ਼ਰਧਾਵਾਨ ਅਤੇ ਚੇਤੰਨ ਸਿੱਖਾਂ ਦਾ ਗੁੱਸਾ ਸ਼ਾਂਤ ਕਰਨ ਅਤੇ ਉਹਨਾਂ ਦੀ "ਜਥੇਦਾਰਾਂ ਦੇ ਮਨਮਤੀ ਫੈਸਲਿਆਂ" ਵਿਰੁੱਧ ਸਿਧਾਂਤਕ ਲੜਾਈ ਨੂੰ ਪੇਤਲਾ ਕਰਨ ਹੈ।
ਬਰਤਾਨੀਆਂ ਵਿੱਚ ਸਿੱਖ ਹੁਣ ਆਪਣੀ ਮਰਜ਼ੀ ਨਾਲ ਫੈਕਟਰੀਆਂ, ਇਮਾਰਤਸਾਜ਼ੀ, ਵੇਅਰਹਾਊਸ ਜਾਂ ਹੋਰ ਖਤਰਨਾਕ ਥਾਵਾਂ 'ਤੇ ਕੰਮ ਕਰਨ ਵੇਲੇ ਦਸਤਾਰ ਸਜ਼ਾ ਸਕਿਆ ਕਰਨਗੇ ।
ਪੰਥਕ ਸਰਗਰਮੀਆਂ ਵਿੱਚ ਭਾਗ ਲੈਣ ਵਾਲੇ ਬਾਬਾ ਸੁਖਦੇਵ ਸਿੰਘ ਜੋਗਾਨੰਦ ਨੂੰ ਪੰਜਾਬ ਪੁਲਿਸ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਨੂੰ ਬੀਤੇ ਕੱਲ੍ਹ ਤੜਕੇ 3 ਵਜੇ ਅੰਮਿ੍ਤਸਰ ਦੀ ਵਿਸ਼ੇਸ਼ ਪੁਲਿਸ ਟੀਮ ਤੇ ਸ੍ਰੋਮਣੀ ਕਮੇਟੀ ਟਾਸਕ ਫੌਰਸ ਨੇ ਉਨ੍ਹਾਂ ਦੇ ਪਿੰਡ ਦਿਓਣ ਸਥਿਤ ਨਿਰਮਲ ਕੁਟੀਆ ਰਿਹਾਇਸ਼ ਤੋਂ ਕੁੱਟਮਾਰ ਕਰਕੇ ਗਿ੍ਫਤਾਰ ਕਰ ਲਏ ਜਾਣ ਦੀ ਸੂਚਨਾ ਹੈ।
ਲੰਘੇ ਸਿੱਖ ਸੰਘਰਸ਼ ਦੀਆਂ ਸ਼ਾਨਾਂਮੱਤੀਆਂ ਸਿੱਖ ਹਸਤੀਆਂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਸਹਾਦਤ ‘ਤੇ ਅਧਾਰਿਤ ਫਿਲਮ “ਮਾਸਟਰ ਮਾਈਂਡ ਜਿੰਦਾ ਸੁੱਖਾ” “ਤੇ ਭਾਰਤੀ ਫਿਲਮ ਸੈਂਸਰ ਬੋਰਡ ਵੱਲੋਂ ਲੱਗੀ ਪਾਬੰਦੀ ਫਿਲਮ ਦੇ ਨਿਰਮਾਤਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ।ਹਾਈਕੋਰਟ ਨੇ ਇਸ ਮਾਮਲੇ 'ਚ ਕੇਂਦਰ ਤੇ ਪੰਜਾਬ ਸਰਕਾਰ ਸਮੇਤ ਸੈਂਸਰ ਬੋਰਡ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ।
ਲੰਘੇ ਸਿੱਖ ਸੰਘਰਸ਼ ਦੌਰਾਨ ਕੌਮ ਦੀ ਹੋਣੀ ਸੰਵਾਰਨ ਘਰੋਂ ਤੁਰੇ, ਸਜ਼ਾ ਪੂਰੀ ਕਰਨ ਤੋਂ ਵੀ ਬਾਅਦ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਲੰਮੇ ਸਮੇਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨੂੰ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਵੱਲੋਂ ਜਬਰੀ ਪੀਜੀਆਈ ਦਾਖਲ ਕਰਵਾਉਣ ਦਾ ਮਾਮਲਾ ਪੰਜਾਬ ਅਤੇ ਹਾਈਕੋਰਟ ਪਹੁੰਚ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।