Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 3, 2015

October 3, 2015

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੌਦਾ ਸਾਧ ਨੂੰ ਪੰਥਕ ਰਵਾਇਤਾਂ ਨੂੰ ਦਰਕਿਨਾਰ ਕਰਦਿਆਂ ਦਿੱਤੀ ਮਾਫੀ ਤੋਂ ਬਾਅਦ ਸਮੁੱਚੀ ਸਿੱਖ ਕੌਮ ਵੱਲੋਂ ਇਸਦੀ ਕੀਤੀ ਜਾ ਰਹੀ ਵਿਰੋਧਤਾ ਅਤੇ ਜੱਥੇਦਾਰਾਂ ਵੱਲੋਂ ਜਾਰੀ ਕੀਤੇ ਮਾਫੀਨਾਮੇ ਨੂੰ ਵਾਪਸ ਲੈਣ ਦੀ ਮੰਗ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੇ ਬਿਆਨ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਰਵੳੇੁੱਚ ਹੈ ਅਤੇ ਸਾਰੇ ਸਿੱਖਾਂ ਨੂੰ ਇਸਦੇ ਹੁਕਮ ਨੂੰ ਮੰਨਣਾ ਚਾਹੀਦਾ ਹੈ, ਬਾਰੇ ਪ੍ਰਤੀਕਰਮ ਪ੍ਰ੍ਗਟ ਕਰਦਿਆਂ ਯੂਨਾਈਟਿਡ ਖਾਲਸਾ ਦਲ ਯੂ,ਕੇ ਅਤੇ ਅਖੰਡ ਕੀਰਤਨੀ ਜਥਾ ਯੂ,ਕੇ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਦਾ ਚੇਤਾ ਆ ਰਿਹਾ ਹੈ ਜਦਕਿ ਸ੍ਰੀ ਅਕਾਲ ਤਖਤ ਸਾਹਿਬ ਤਾਂ ਮੁੱਢ ਕਦੀਮ ਤੋਂ ਹੀ ਸਰਵਉੱਚ ਰਿਹਾ ਹੈ ।
ਦਲ ਖ਼ਾਲਸਾ ਤੇ ਅਕਾਲੀ ਦਲ ਪੰਚ ਪ੍ਰਧਾਨੀ ਦੀ ਸਿਧਾਂਤਕ ਏਕਤਾ ਦੀ ਖਬਰ ਨੇ ਹਰ ਪਾਸੇ ਚੰਗਾ ਸੁਨੇਹਾ ਦਿੱਤਾ ਹੈ। ਸੰਘਰਸ਼ ਪੱਖੀ ਸਿੱਖਾਂ ਨੂੰ ਬਹੁਤ ਦੇਰ ਬਾਅਦ ਇੱਕ ਚੰਗੀ ਖਬਰ ਪੜ੍ਹਨ ਨੂੰ ਮਿਲੀ ਹੈ। ਹਰ ਪਾਸਿਓਂ ਇਸ ਏਕਤਾ ਦਾ ਸੁਆਗਤ ਹੋਇਆ ਹੈ, ਜੋ ਕੁਦਰਤੀ ਸੀ। ਦੋਹਾਂ ਜੱਥੇਬੰਦੀਆਂ ਦੇ ਆਗੂਆਂ ਨੇ ਮਾਯੂਸੀ ਦੀਆਂ ਖਬਰਾਂ ਪੜ੍ਹਦੇ ਪੜ੍ਹਦੇ ਅੱਕੀ ਤੇ ਥੱਕੀ ਕੌਮ ਦੀਆਂ ਇੱਛਾਵਾਂ ਦੀ ਪੂਰਤੀ ਕੀਤੀ ਹੈ। ਏਕਤਾ ਦੀ ਇਸ ਸ਼ੁਰੂਆਤ ਤੋਂ ਬਾਦ ਕੌਮ-ਪ੍ਰਸਤਾਂ ਅੰਦਰ ਆਸ ਦੀ ਕਿਰਨ ਜਾਗੀ ਹੈ।

ਲੰਡਨ (2 ਅਕਤੂਬਰ, 2015):ਸਿੱਖ ਰਾਜ ਦੇ ਆਖਰੀ ਮਹਾਰਾਜਾ ਦਲੀਪ ਸਿੰਘ ਦੀਆਂ ਤਸਵੀਰਾਂ ਵਾਲੀ ਫੋਟੋ ਐਲਬਮ 22 ਹਜ਼ਾਰ ਪੌਂਡ ਵਿੱਚ ਵਿਕੀ। ਇਹ ਆਸ ਨਾਲੋਂ 22 ਗੁਣਾ ਵੱਧ ਕੀਮਤ ਹੈ। ਡੇਲੀ ਮੇਲ ਦੀ ਰਿਪੋਰਟ ਅਨੁਸਾਰ ਚਮਡ਼ੇ ਦੀ ਜਿਲਦ ਵਾਲੀ ਇਸ ਐਲਬਮ ਵਿੱਚ 240 ਤਸਵੀਰਾਂ ਹਨ, ਜਿਨ੍ਹਾਂ ਵਿੱਚੋਂ ਚਾਰ ਮਹਾਰਾਜਾ ਦਲੀਪ ਸਿੰਘ ਦੀਆਂ ਹਨ। ਇਹ ਐਲਬਮ ੲੀਸਟ ਇੰਡੀਆ […]

ਸਿੱਖੀ ਦੇ ਸਰਵਉੱਚ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਰਵਾਇਤਾਂ ਨੂੰ ਦਰਕਿਨਾਰ ਕਰਦਿਆਂ ਸਿਆਸੀ ਦਬਾਅ ਅਧੀਨ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਥ ਦੋਖੀ ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਨੂੰ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਤਿ ਮੰਦਭਾਗਾ ਕਰਾਰ ਦਿੱਤਾ ਹੈ।
ਸੌਦਾ ਸਾਧ ਨੂੰ ਜੱਥੇਦਾਰਾਂ ਵੱਲੋਂ ਦਿੱਤੀ ਮਾਫੀ ਖਿਲਾਫ ਉੱਠੇ ਪੰਥਕ ਰੋਹ ਦਾ ਅਸਰ ਘਟਾਉਣ ਅਤੇ ਜੱਥੇਦਾਰਾਂ ਦੀ ਕਾਰਵਾਈ ਨੂੰ ਜਾਇਜ਼ ਠਹਿਰਾਉਣ ਲਈ ਬਾਦਲ ਦਲ ਦੀਆਂ ਸਹਿਯੋਗੀ ਜੱਥੇਬੰਦੀਆਂ ਵੱਲੋਂ ਰਸਮੀ ਸਹਿਮਤੀ ਦੇਣ ਦਾ ਸਿਲਸਿਲਾ ਜਾਰੀ ਹੈ।
ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਵਿਰੁੱਧ ਸੰਤ ਸਮਾਜ ਵੀ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ।ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਗਿਆਨੀ ਗੁਰਬਚਨ ਸਿੰਘ ਦੇ ਫੈਸਲੇ ਨੂੰ ਦੁਬਾਰਾ ਵਿਚਾਰਨ ਲਈ ਕਮੇਟੀ ਬਣਾਉਣ ਲਈ ਕੀਤੇ ਐਲਾਨ ਨੂੰ ਦਿੱਤੀ ਸਹਿਮਤੀ ਕਰਨ ਸੰਤ ਸਮਾਜ ਵਿੱਚ ਵਖਰੇਵੇਂ ਪੈਦਾ ਹੋ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।