ਪਿਛਲੇ ਦਿਨੀ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਸੇ ਦੇ ਸੌਦਾ ਸਾਧ ਨੂੰ ਜੱਥੇਦਾਰਾਂ ਵੱਲੌਂ ਦਿੱਤੀ ਮਾਫੀ ਤੋਂ ਉਪਜੇ ਹਾਲਾਤ ‘ਤੇ ਵੀਚਾਰ ਕਰਨ ਲਈ ਸਿੱਖ ਜੱਥੇਬੰਦੀਆਂ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਸੌਦਾ ਸਾਧ ਨੂੰ ਦਿੱਤੀ ਮਾਫੀ ਦੇ ਮਾਮਲੇ ਨੁੰ ਨਿਜੱਠਣ ਲਈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਬਹਾਲ ਕਰਵਾਉਣ ਲਈ 12 ਅਕਤੂਬਰ ਨੂੰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਮਾਡਲ ਟਾਊਨ, ਲੁਧਿਆਣਾ ਵਿਖੇ ਸਿੱਖ ਸੰਗਠਨਾਂ, ਸੰਤ ਸਮਾਜ, ਸਿੱਖ ਬੁੱਧਜੀਵੀਆਂ ਅਤੇ ਵਿਦੇਸ਼ਾਂ ਦੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ।