Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 16, 2015

October 16, 2015

ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾਂ ਅਤੇ ਉਸਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸਿੱਖ ਸੰਗਤਾਂ ਵੱਲੋਂ ਦਿੱਤੇ ਗਏ ਸ਼ਾਂਤਮਈ ਰੋਸ ਧਰਨੇ ‘ਤੇ ਪੰਜਾਬ ਪੁਲਿਸ ਵੱਲੋਨ ਜ਼ਬਰ ਢਾਹੁੰਦਿਆਂ ਡਾਂਗਾਂ ਵਰ੍ਹਾਈਆਂ ਗਈਆਂ ਅਤੇ ਗੋਲ਼ੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਦੀ ਘਟਨਾ ਨੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ।
ਕਸ਼ਮੀਰੀਆਂ ਅਤੇ ਸਿੱਖ ਭਾਈਚਾਰੇ ਵਿਚਾਲੇ ਸਾਂਝ ਨੂੰ ਵਧਾਉਣ ਦੇ ਮੰਤਵ ਨਾਲ ਇੱਥੇ ਨਿਊਯਾਰਕ ਵਿਖੇ ਅਜ਼ਾਦ ਕਸ਼ਮੀਰ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਮੌਜੂਦਾ ਐਮ. ਐਲ. ਏ ਬੈਰਿਸਟਰ ਸੁਲਤਾਨ ਮਹਿਮੂਦ ਚੌਧਰੀ ਦੀ ਪ੍ਰਧਾਨਗੀ ਹੇਠ ਕਸ਼ਮੀਰੀ ਵਫਦ ਨੇ ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ. ਅਮਰਜੀਤ ਸਿੰਘ, ਜਿਨਾਂ ਨਾਲ ਸਿੱਖ ਯੂਥ ਆਫ ਅਮਰੀਕਾ ਦੇ ਜਨਰਲ ਸਕੱਤਰ ਡਾ. ਰਣਜੀਤ ਸਿੰਘ ਮੌਜੂਦ ਸਨ, ਨਾਲ ਇੱਕ ਖਾਸ ਮੁਲਾਕਾਤ ਕੀਤੀ।
ਅੱਜ ਇੱਥੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਪਹਿਲੀ ਪੰਜਾਬੀ ਵਿਸ਼ਵ ਕਾਨਫਰੰਸ ਸਬੰਧੀ ਮੀਟਿੰਗ ਕੀਤੀ ਜਾ ਰਹੀ ਸੀ, ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੂੰ ਸੰਗਤਾਂ ਦੇ ਕਰੜੇ ਵਿਰੋਧ ਪ੍ਰਦਰਸ਼ਨ ਕਰਕੇ ਮੀਟਿੰਗ ਵਿੱਚ ਵਿਚਾਲੇ ਛੱਡ ਕੇ ਹੀ ਜਾਣਾ ਪਿਆ।
ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਜੱਥੇਦਾਰਾਂ ਦੀ ਹੋਈ ਇੱਕ ਅਹਿਮ ਮੀਟਿੰਗ ਵਿੱਚ ਪਿੱਛਲੇ ਦਿਨੀ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਦੀ ਅਫਸੋਸ ਪ੍ਰਗਟ ਕਰਦਿਆਂ ਪੁਲਿਸ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿੱਚ ਪੰਜਾਂ ਜੱਥੇਦਾਰਾਂ ਦੀ ਹੋਈ ਇਕੱਤਰਤਾ ਵਿੱਚ ਪਿਛਲੇ ਦਿਨੀ ਸਰਸੇ ਦੇ ਅਖੌਤੀ ਸਾਧ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਮਾਫੀ ਨੂੰ ਰੱਦ ਕਰ ਦਿੱਤਾ ਹੈ।
ਜਿਲਾ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਸਿੱਖ ਸੰਗਤ ‘ਤੇ ਵੱਖ-ਵੱਖ ਥਾਂਈ ਪੰਜਾਬ ਪੁਲਿਸ ਵੱਲੋਂ ਪਰਚੇ ਦਰਜ਼ ਕੀਤੇ ਗਏ ਪਰਚਿਆਂ ਨੂੰ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਾਪਸ ਲੈਣ ਦੇ ਪੁਲਿਸ ਨੂੰ ਹੁਕਮ ਦਿੱਤੇ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਮਗਰੋਂ ਪੈਦਾ ਹੋਏ ਹਾਲਾਤ ‘ਤੇ ਵੀ ਸੰਤ ਸਮਾਜ ਨੇ ਜਰੂਰੀ ਇਕੱਤਰਤਾ ਸੱਦੀ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਪੰਜ ਤਖਤਾਂ ਦੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਾਰਨ ਬੇਹੱਦ ਰੋਸ ਫੈਲ ਗਿਆ ਹੈ।ਵੱਖ-ਵੱਖ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ 'ਚ ਨਿਊਜਰਸੀ, ਨਿਊਯਾਰਕ ਤੇ ਕੈਲੀਫੋਰਨੀਆ, ਕੈਨੇਡਾ 'ਚ ਬਿ੍ਟਿਸ਼ ਕੋਲੰਬੀਆ ਤੇ ਟੋਰਾਂਟੋ ਦੇ ਵੱਡੀ ਗਿਣਤੀ ਸਿੱਖ ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਗਠਨਾਂ ਨੇ ਸੌਦਾ ਸਾਧ ਨੂੰ ਮੁਆਫ਼ ਕਰਨ ਦਾ ਫ਼ੈਸਲਾ ਵਾਪਸ ਲਏ ਜਾਣ ਤੱਕ ਧਾਰਮਿਕ ਅਤੇ ਬਾਦਲ ਦਲ ਦੀ ਭਾਰਤ ਸਮੇਤ ਵਿਦੇਸ਼ਾਂ ਵਿਚਲੀ ਲੀਡਰਸ਼ਿਪ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਖਿਲਾਫ ਸ਼ਾਂਤਮਈ ਧਰਨਾ ਦੇ ਰਹੇ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਅਤੇ ਸਿੱਖ ਜੱਥੇਬੰਦੀਆਂ ਦੇ ਆਗੂਆਂ ‘ਤੇ ਪੁਲਿਸ ਨੇ ਧਾਰਾ 307 ਅਧੀਨ ਕਾਤਲਾਨਾ ਹਮਲੇ ਦਾ ਪ੍ਰਚਾ ਦਰਜ਼ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।