Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 22, 2015

October 22, 2015

ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਿੱਖ ਸੰਘਰਸ਼ ਦਾ ਹਿੱਸਾ ਬਣੇ ਸਿੱਖ ਨੌਜਵਾਨਾਂ ਨੂੰ ਪੁਲਿਸ ਝੂਠੇ ਕੇਸਾਂ ਵਿੱਚ ਫਸਾ ਰਹੀ ਹੈ।ਉਨ੍ਹਾਂ ਕਿਹਾ ਕਿ ਰੁਪਿੰਦਰ ਸਿੰਘ ਅਤੇ ਜਤਿੰਦਰ ਸਿੰਘ ਦੀ ਗ੍ਰਿਫਤਾਰੀ ਤੋਂ ਇਹ ਪਤਾ ਲੱਗਦਾ ਹੈ ਕਿ ਪੰਜਾਬ ਪੁਲਿਸ ਅਤੇ ਸਰਕਾਰ ਭੰਬਲਭੁਸਾ ਪੈਦਾ ਕਰਨ ਲਈ ਬੇਅਦਬੀ ਵਿਰੁੱਧ ਸੰਘਰਸ਼ ਕਰ ਰਹੇ ਸਿੱਖਾਂ ‘ਤੇ ਪਰਚੇ ਦਰਜ਼ ਕਰ ਰਹੀ ਅਤੇ ਸਿੱਖਾਂ ਨੂੰ ਬਦਨਾਮ ਕਰ ਰਹੀ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਮਾਫੀ ਦੇਣ ਦੇ ਮਾਮਲੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦੇ ਵਿਰੋਧ ਵਿੱਚ ਸਿੱਖ ਕੋਮ ਵਿੱਚ ਰੋਸ ਆਏ ਦਿਨ ਵੱਧਦਾ ਹੀ ਜਾ ਰਿਹਾ ਹੈ।
ਪੰਜਾਬ ਪੁਲਿਸ ਵੱਲੋਂ ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਦੇ ਕੇਸ ਵਿੱਚ ਦੋ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀ ਕੀਤੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਕੇਸ ਨੂੰ ਹੱਲ ਕਰਨ ਅਤੇ ਅਸਲ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਪੂਰੀ ਤਰਾ ਨਾਕਾਮ ਰਹੀ ਹੈ।

ਨਵੀਂ ਦਿਲੀ: ਕੇਂਦਰੀ ਮੰਤਰੀ ਵੀ.ਕੇ ਸਿੰਘ ਵੱਲੋਂ ਫਰੀਦਾਬਾਦ (ਹਰਿਆਣਾ) ਵਿਖੇ ਹੋਈ ਦੋ ਦਲਿਤ ਬੱਚਿਆਂ ਦੀ ਹੱਤਿਆ ਬਾਰੇ ਅੱਜ ਇੱਕ ਮੰਦਭਾਗਾ ਬਿਆਨ ਦਿੱਤਾ ਗਿਆ। ਭਾਰਤੀ ਫੌਜ ਦੇ ਸਾਬਕਾ ਮੁਖੀ ਅਤੇ ਬੀ.ਜੇ.ਪੀ ਦੇ ਆਗੂ ਵੀ.ਕੇ.ਸਿੰਘ ਨੇ ਕਿਹਾ ਕਿ “ਇਸ ਘਟਨਾ ਨਾਲ ਕੇਂਦਰ ਸਰਕਾਰ ਦਾ ਕੋਈ ਵਾਸਤਾ ਨਹੀਂ ਹੈ।ਇਹ ਸੂਬਾ ਸਰਕਾਰ ਦੀ ਨਾਕਾਮੀ ਹੈ।” ਉਨ੍ਹਾਂ ਕਿਹਾ ਕਿ “ਜੇ […]

ਸਿੱਖ ਸਿਆਸਤ ਨਿਉਜ਼ ਵੱਲੋਂ ਸ੍ਰ. ਅਜਮੇਰ ਸਿੰਘ ਨਾਲ ਕੋਟਕਪੂਰਾ ਅਤੇ ਪਿੰਡ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਕਤਿੀ ਗੋਲੀਬਾਰੀ ਬਾਰੇ ਗੱਲਬਾਤ ਕੀਤੀ ਗਈ। ਇਸ ਗੋਲੀਬਾਰੀ ਵਿੱਚ ਦੋ ਸਿੰਘ ਸ਼ਹੀਦ ਹੋ ਗਏ ਸਨ ਅਤੇ ਕਈਆਂ ਨੂੰ ਪੁਲਿਸ ਨੇ ਜ਼ਖਮੀ ਕਰ ਦਿੱਤਾ ਸੀ। ਸਿੱਖ ਸੰਗਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸ਼ਾਂਤਮਈ ਧਰਨਾ ਦੇਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਸੀ।ਇਹ ਵੀਡੀਓੁ ਸ੍ਰ. ਅਜਮੇਰ ਸਿੰਘ ਨਾਲ ਕੀਤੀ ਗੱਲਬਾਤ ਦਾ ਇੱਕ ਹਿੱਸਾ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜਾਂ ਜੱਥੇਦਾਰਾਂ ਵੱਲੋਂ ਸਰਸਾ ਦੇ ਪੰਥ ਵਿਰੋਧੀ ਸੌਦਾ ਸਾਧ ਨੂੰ ਦਿੱਤੇ ਮਾਫੀਨਾਮੇ ਅਤੇ ਬਾਅਦ ਵਿੱਚ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਬਾਅਦ ਵਿੱਚ ਵਾਪਰੀਆਂ ਘਟਨਾਵਾਂ ਕਰਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਬਾਦਲ ਦਲ ਦੀ ਧਾਰਮਿਕ ਤੇ ਰਾਜਸੀ ਲੀਡਰਸ਼ਿਪ ਦਾ ਘਰਾਂ ਵਿੱਚੋਂ ਨਿਕਲਣਾ ਵੀ ਮੁਹਾਲ ਹੋਇਆ ਪਿਆ ਹੈ।
ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾ ਪਿੰਡ ਦੀਆਂ ਗਲੀਆਂ ਵਿੱਚ ਖਿਲਾਰ ਕੇ ਕੀਤੀ ਬੇਅਦਬੀ ਦੇ ਰੋਸ ਵਜੋਂ ਦੋਸ਼ੀ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈਕੇ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ 14 ਅਕਤੂਬਰ ਨੂੰ ਪਿੰਡ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਭਾਈ ਗੁਰਜੀਤ ਸਿੰਘ ਅਤੇ ਭਾਈ ਕਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਅਤੇ ਅਨੇਕਾਂ ਹੋਰਾਂ ਨੂੰ ਜ਼ਖਮੀ ਕਰਨ ਦੇ ਮਾਮਲੇ ਵਿੱਚ ਸਰਕਾਰ ਦੇ ਇਸ ਮਾਮਲੇ ਵਿੱਚ ਹੋਈ ਬਦਨਾਮੀ ਅਤੇ ਸਿੱਖ ਸੰਗਤਾਂ ਦੇ ਰੋਹ ਦੇ ਮੱ ਰਾਜ ਸਰਕਾਰ ਦੇ ਹੁਕਮਾਂ 'ਤੇ ਅੱਜ ਫਰੀਦਕੋਟ ਦੇ ਥਾਣਾ ਬਾਜਾਖਾਨਾ 'ਚ ਪੁਲਿਸ ਪਾਰਟੀ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ।

ਪਿੰਡ ਪੰਜਗਰਾਈਂ ਦੀ ਪੰਚਾਇਤ ਨੇ ਪੁਲਿਸ ’ਤੇ ਲਾਇਆ ਬੇਕਸੂਰਾਂ ਨੂੰ ਫੜਨ ਦਾ ਦੋਸ਼ ਗਿਆਨੀ ਮੱਲ ਸਿੰਘ ਰਹੇ ਪ੍ਰਕਾਸ਼ ਸਿੰਘ ਬਾਦਲ ਤੋਂ ਪਰੇ ਪਰੇ ਬਾਦਲ ਦੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਸਰਕਲ ਪ੍ਰਧਾਨ ਵੱਲੋਂ ਦਿੱਤਾ ਗਿਆ ਅਸਤੀਫਾ ਅਨੰਦਪੁਰ ਸਾਹਿਬ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਹੋਈ ਬੇਅਦਬੀ ਤੋਂ ਬਾਅਦ ਸੂਬੇ […]

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਬਰਗਾੜੀ ਕੇਸ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਸਿੱਖ ਨੋਜਵਾਨਾਂ ਦੀ ਗ੍ਰਿਫਤਾਰੀ ਦੀ ਕਹਾਣੀ ਪੂਰੀ ਤਰਾਂ ਸ਼ੱਕੀ ਅਤੇ ਵਿਸ਼ਵਾਸ਼ ਕਰਨ ਵਾਲੀ ਨਹੀ। ਵੱਖ-ਵੱਖ ਪ੍ਰੈੱਸ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਅਤੇ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਨੇ ਪੁਲਿਸ ਵੱਲੋਂ ਪਿੰਡ ਪੰਜਗਰਾਂਈ ਦੇ ਦੋ ਸਕੇ ਭਰਾਵਾਂ ਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਹੋਣ ਦੇ ਪਲਿਸ ਦਾਅਵੇ ਨੂੰ ਰੱਦ ਕੀਤਾ ਹੈ।
ਪਿਛਲੇ ਦਿਨੀ ਦਿਨੀ ਫਰੀਦਕੋਟ ਦੇ ਜਿਲੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਘਟਨਾ ਵਿੱਚ ਦੋਸ਼ੀ ਬਣਾ ਕੇ ਪੰਜਾਬ ਪੁਲਿਸ ਵੱਲੋਂ ਸਕੇ ਭਰਾਵਾਂ ਜਸਵਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਖ਼ਾਲਸਾ ਦੋਸ਼ੀ ਬਣਾ ਕੇ ਪੇਸ਼ ਕੀਤੇ ਜਾਣ ਦੀ ਕਹਾਣੀ ‘ਤੇ ਉਨ੍ਹਾਂ ਦੇ ਪਿੰਡ ਦੀ ਪੰਚਾੲਤਿ ਅਤੇ ਪਿੰਡ ਵਾਸੀਆਂ ਨੂੰ ਬਿਲਕੁਲ ਹੀ ਯਾਕੀਨ ਨਹੀ ਹੋ ਰਿਹਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।