Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 24, 2015

October 24, 2015

ਬਾਦਲ ਦਲ ਦੀ ਸਿੱਖਾਂ ਦੇ ਮੌਜੂਦਾ ਭੱਖਦਿਆਂ ਮਸਲ਼ਿਆਂ ‘ਤੇ ਅਪਣਾਈ ਜਾ ਰਹੀ ਪਹੁੰਚ ਦੇ ਚੱਲਦਿਆਂ ਪਾਰਟੀ ਦੇ ਅੰਦਰੋਂ ਕਾਫੀ ਵੱਡੇ ਹਿੱਸੇ ਵਿੱਚ ਰੋਸ ਪੈਦਾ ਹੁੰਦਾ ਜਾ ਰਿਹਾ ਹੈ, ਜਿਸ ਕਰਕੇ ਬਾਦਲ ਦਲ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਬਾਦਲ ਦਲ ਦੇ ਅਹੁਦੇਦਾਰਾਂ ਵੱਲੋਂ ਅਸਤੀਫਾ ਦੇਣ ਦਾ ਅਮਲ ਜਾਰੀ ਹੈ।
ਸਿੱਖ ਸੰਗਤਾਂ ਦੇ ਰੋਹ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਅਤੇ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਮਾਨਸਾ ਜਿਲੇ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਸਕੂਲ ਅਤੇ ਗੁਰਦੁਆਰਾ ਸਾਹਿਬ ਦੀ ਕੰਧ ਤੋੜ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਗਿਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਦੇ ਰੋਸ ਵਜੋਂ ਹਰੀ ਕੇ ਪੱਤਣ ਦੇ ਪੁਲ ‘ਤੇ ਲੱਗੇ ਮੋਰਚੇ ‘ਤੇ ਹਾਲਾਤ ਅੱਜ ਤਨਾਅ ਪੁਰਨ ਹੋ ਗਰੇ , ਜਦ ਮੋਰਚੇ ਡਟੇ ਸੈਕੜਿਆਂ ਦੀ ਗਿਣਤੀ ਵਿੱਚ ਸਿੰਘਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਮੁਅੱਤਲ ਕੀਤੇ ਪੰਜ ਪਿਆਰਿਆਂ ਦੀ ਬਹਾਲੀ ਦੀ ਮੰਗ ਕਰ ਦਿੱਤੀ।
ਸਿਆਸੀ ਇਸ਼ਾਰੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਸਰਸੇ ਦੇ ਸਿੱਖ ਵਿਰੋਧੀ ਬਦਨਾਮ ਸੌਧਾ ਸਾਧ ਨੂੰ ਮਾਫੀ ਦੇਣ ਦੇ ਮਾਮਲੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਕਾਰਣ ਪੰਜਾਬ ਦੀ ਸੱਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਕਾਬਜ਼ ਬਾਦਲ ਖਿਲਾਫ ਸਿੱਖ ਕੌਮ ਵਿੱਚ ਰੋਹ ਆਏ ਦਿਨ ਵੱਧਦਾ ਜਾ ਰਿਹਾ ਹੈ।
ਪੰਜਾਬ ਦੇ ਜਿਲਾ ਫਰੀਦਕੋਟ ਦੇ ਕਸਬਾ ਬਰਗਾੜੀ ਅਤੇ ਹੋਰਨਾਂ ਥਾਂਵਾਂ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਅਸਲ ਦੋਸ਼ੀਆਂ ਨੂੰ ਫੜਨ ਅਤੇ ਫੜੇ ਗਏ ਨਿਰਦੋਸ਼ ਨੌਜਵਾਨ ਰੁਪਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈਕੇ ਅਤੇ ਪੰਜਾਬ ਸਰਕਾਰ ਦੀਆਂ ਪੰਥ ਵਿਰੋਧੀ ਕਾਰਾਈਆਂ ਖਿਲਾਫ ਸਿੱਖ ਸੰਗਤ ਨੇ ਅੱਜ ਸਿਰਸਾ ਸ਼ਹਿਰ ਵਿੱਚ ਰੋਸ਼ ਮਾਰਚ ਕੱਢਿਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੌਦਾ ਸਾਧ ਮਾਫੀਨਾਮਾ ਅਤੇ ਬੇਅਦਬੀ ਕੇਸ ਵਿੱਚ ਅਸਲ ਦੋਸ਼ੀਆਂ ਨੂੰ ਫੜਨ ਦੀ ਬਜ਼ਾਏ ਸਿੱਖ ਨੌਜਵਾਨਾਂ ‘ਤੇ ਝੂਠੇ ਪਰਚੇ ਦਰਜ਼ ਕਰਨ ਖਿਲਾਫ ਪੰਜਾਬ ਦੀ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਮੰਤਰੀਆਂ, ਵਿਧਾਇਕ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਹੋਰ ਆਗੂਆਂ ਦਾ ਸਿੱਖ ਸੰਗਤਾਂ ਵੱਲੋਂ ਵਿਰੋਧ ਲਗਾਤਾਰ ਜਾਰੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸ ਵਿੱਚ ਅਸਲ ਦੋਸ਼ੀਆਂ ਨੂੰ ਪੜਨ ਵਿੱਚ ਨਾਕਾਮ ਜਾਂ ਜਾਣ ਬੁੱਝ ਕੇ ਨਾ ਫੜ ਰਹੀ ਪੰਜਾਬ ਪੁਲਿਸ ਵੱਲੋਂ ਇਸ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੇ ਸਿੱਖ ਨੌਜਵਾਨਾਂ ‘ਤੇ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕਰਨ ਵਿਰੱਧ ਸਿੱਖ ਜਥੇਬੰਦੀਆਂ ਨੇ ਬੇਕਸੂਰ ਐਲਾਨਦਿਆਂ ਅੱਜ ਪਿੰਡ ਪੰਜਗਰਾਈਂ ਖੁਰਦ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਤੱਕ ਸ਼ਾਂਤਮਈ ਰੋਸ ਮਾਰਚ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।