Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 2, 2015

November 2, 2015

ਸਿੱਖ ਸਿਆਸਤ ਨਿਊਜ਼ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਬਰਗਾੜੀ ਬੇਅਦਬੀ ਕੇਸ ਵਿੱਚ ਗ੍ਰਿਫਤਾਰ ਸਿੱਖ ਨੌਜਵਾਨਾ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਇਸ ਸ਼ਾਮ ਕਿਸੇ ਵੇਲੇ ਵੀ ਰਿਹਾਅ ਕੀਤੇ ਜਾ ਸਕਦੇ ਹਨ।ਸਿੱਖ ਸਿਆਸਤ ਦੇ ਸੂਤਰਾਂ ਜੋ ਕਿ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ਵਕੀਲ ਦੇ ਰਾਬਤੇ ਵਿੱਚ ਹਨ, ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਭਾਰਤ ਦੇ ਸ਼ਾਸਕਾਂ ਨੇ ਨਵੰਬਰ 1984 ਦੇ ਕਤਲੇਆਮ ਲਈ ਜ਼ਿਮੇਵਾਰਾਂ ਨੂੰ ਸਜ਼ਾ ਨਾ ਦੇਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਸ ਨਸਲਕੁਸ਼ੀ ਦੇ ਪਿੱਛੇ ਕੇਵਲ ਕਿਸੇ ਇੱਕ ਪਾਰਟੀ (ਕਾਂਗਰਸ) ਦੀ ਭੂਮਿਕਾ ਹੀ ਨਹੀਂ ਸਗੋਂ ਸਮੁੱਚੇ ਸਰਕਾਰੀ ਤੰਤਰ ਦਾ ਹੱਥ ਅਤੇ ਸ਼ਮੂਲੀਅਤ ਸੀ। ਜਥੇਬੰਦੀਆਂ ਦਾ ਮੰਨਣਾ ਹੈ ਕਿ ਅਜਿਹੇ ਘਿਨਾਉਣੇ ਕਤਲੇਆਮ ਭਵਿੱਖ ਵਿੱਚ ਰੋਕਣ ਦਾ ਇੱਕੋ ਇੱਕ ਹੱਲ ਹੈ ਕਿ ਸਿੱਖ ਕੌਮ ਨੂੰ ਸਵੈ-ਨਿਰਣੇ ਦਾ ਹੱਕ ਦਿਤਾ ਜਾਵੇ ਅਤੇ ਪੰਜਾਬ ਅੰਦਰ ਯੂ.ਐਨ.ਓ ਦੀ ਦੇਖ-ਰੇਖ ਹੇਠ ਰਾਏਸ਼ੁਮਾਰੀ ਕਰਵਾਈ ਜਾਵੇ।
ਸਿੱਖ ਨੌਜਵਾਨਾਂ ਦੀ ਜੱਥੇਬੰਦੀ "ਸਿੱਖ ਯੂਥ ਆਫ ਪੰਜਾਬ" ਵੱਲੋਂ ਸਿੱਖ ਨਸਲਕੁਸ਼ੀ 1984 ਦੀ ਯਾਦ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਯਾਦਗਾਰੀ ਪ੍ਰਦਰਸ਼ਨ ਦੇ ਪਹਿਲੇ ਹਿੱਸੇ ਵਜੋਂ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਪ੍ਰਦਰਸ਼ਨ ਕੀਤਾ ਗਿਆ।
ਦਮਦਮੀ ਟਕਸਾਲ ਸੰਗਰਾਵਾਂ ਦੇ ਸੱਦੇ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਸਾਹਮਣੇ ਜੱਥੇਦਾਰਾਂ ਦੇ ਅਸਤੀਫੇ ਦੀ ਮੰਗ ਕਰਨ ਲਈ ਅਣਮਿੱਥੇ ਸਮੇਂ ਲਈ ਦਿੱਤੇ ਜਾਣ ਵਾਲੇ ਧਰਨੇ ਲਈ ਪੰਥਕ ਜੱਥੇਬੰਦੀਆਂ ਦੇ ਆਗੂ ਇਕੱਠੇ ਹੋਏ ਤਾਂ ਪੁਲੀਸ ਨੇ ਪੰਥਕ ਆਗੂਆਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਘੇਰਾ ਪਾ ਇਸਤੇ ਸਿੱਖ ਜਥੇਬੰਦੀਆਂ ਦੇ ਸਮਰਥਕਾਂ ਨੇ ਅੰਮ੍ਰਿਤਸਰ-ਜਲੰਧਰ ਰੋਡ ’ਤੇ ਜਾਮ ਲਗਾ ਦਿੱਤਾ ਅਤੇ ਅੱਧਾ ਘੰਟਾ ਆਵਾਜਾਈ ਰੋਕੀ ਰੱਖੀ। ਇਹ ਜਾਮ ਉਦੋਂ ਖੋਲ੍ਹਿਆ ਗਿਆ ਜਦੋਂ ਭਾਈ ਰਾਮ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਕੱਤਰੇਤ ਅੱਗੇ ਧਰਨਾ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਹੁਣ ਪੰਜਾਬ ਸਰਕਾਰ ਨੇ ਸੀਬੀਆਈ ਹਵਾਲੇ ਕਰ ਦਿੱਤੀ ਹੈ।
ਜੇਕਰ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਜਾਂਦੀਆਂ ਤਾਂ ਨਾ ਗੁਜਰਾਤ ਵਿੱਚ ਦੰਗੇ ਭੜਕਦੇ ਤੇ ਨਾ ਹੀ ਦਾਦਰੀ ਕਾਂਡ ਵਾਪਰਦੇ। ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਵੰਡਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਿੱਖਾਂ ਦਾ ਨਵੰਬਰ ’84 ਵਿੱਚ ਕਤਲ-ੲੇ-ਆਮ ਭਾਰਤ ’ਤੇ ਇੱਕ ਧੱਬਾ ਹੈ। 31 ਸਾਲ ਬੀਤਣ ’ਤੇ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਤੇ ਪੀੜਤ ਪਰਿਵਾਰ ਇਨਸਾਫ਼ ਲੲੀ ਹਾਲੇ ਵੀ ਠੋਕਰਾਂ ਖਾ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।