Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 5, 2015

November 5, 2015

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੱਲੀਆ ਵਿਖੇ ਹਾਲਾਤ ਉਦੋਂ ਗੰਭੀਰ ਹੋ ਗਏ ਜਦੋਂ ਪਿੰਡ ਦੇ ਸ਼ਮਸ਼ਾਨ ਘਾਟ ਨੂੰ ਜਾਂਦੀ ਸੜਕ 'ਤੇ ਕਿਸੇ ਵੱਲੋਂ ਗੁਟਕਾ ਸਾਹਿਬ ਦੇ ਪਵਿੱਤਰ ਪੰਨਿਆਂ ਨੂੰ ਬੇਅਦਬ ਕੀਤਾ ਗਿਆ।ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪਿੰਡ ਦੇ ਇੱਕ ਨੌਜਵਾਨ ਦੀ ਸੜਕ 'ਤੇ ਜਾਂਦਿਆਂ ਇਹਨਾਂ ਪੰਨਿਆਂ ਤੇ ਨਜਰ ਪਾਈ।ਨੌਜਵਾਨ ਵੱਲੋਂ ਪਿੰਡ ਦੇ ਹੋਰ ਲੋਕਾਂ ਨੂੰ ਇਸ ਬਾਰੇ ਦੱਸਿਆ ਗਿਆ।
ਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਅਖੰਡ ਕੀਰਤਨੀ ਜਥਾ ਅਤੇ ਸਿੱਖ ਯੂਥ ਆਫ ਪੰਜਾਬ ਨੇ 10 ਨਵੰਬਰ ਨੂੰ ਸੱਰਬਤ ਖਾਲਸਾ ਦੇ ਨਾਂ ਹੇਠ ਹੋ ਰਹੇ ਪੰਥਕ ਇਕੱਠ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਸਥਾਨ ਅਕਾਲ ਤਖਤ ਸਾਹਿਬ ਰੱਖਣ, ਇਸਦੇ ਏਜੰਡੇ ਬਾਰੇ ਕੌਮੀ ਰਾਏ ਤਿਆਰ ਕਰਨ ਅਤੇ ਅੱਡ-ਅੱਡ ਵਿਚਾਰਧਾਰਾ ਵਾਲੀਆਂ ਸਿੱਖ ਸੰਸਥਾਵਾਂ, ਧਿਰਾਂ ਅਤੇ ਸ਼ਖਸ਼ੀਅਤਾਂ ਦਾ ਇਸ ਵਿੱਚ ਸ਼ਾਮਿਲ ਹੋਣਾ ਯਕੀਨੀ ਬਨਾਉਣ।
ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਕਾਰਨ ਸੰਗਤਾਂ ਦੇ ਮਨ ਵਿੱਚ ਬਹੁਤ ਹੀ ਰੋਸ ਤੇ ਰੋਹ ਹੈ| ਜਿਸ ਕਰਕੇ ਪੰਜਾਬ ਵਿਚ ਸੰਗਤਾਂ ਵਲੋਂ ਰੋਸ ਮੁਜ਼ਾਹਰੇ, ਧਰਨੇ ਅਤੇ ਰੋਸ ਮਾਰਚ ਕੀਤੇ ਜਾ ਰਹੇ ਹਨ| ਇਸ ਦੌਰਾਨ ਦੋ ਸਿੰਘ ਸ਼ਹੀਦ ਤੇ ਅਨੇਕਾਂ ਲੋਕ ਜ਼ਖਮੀ ਹੋਏ ਹਨ| ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਹਿਣ ਕਰਨਾ ਕਿਸੇ ਵੀ ਧਰਮੀ ਮਨੁੱਖ ਵਾਸਤੇ ਅਕਹਿ ਅਤੇ ਅਸਹਿ ਹੈ| ਜਿਸ ਕਰਕੇ ਸਾਰੇ ਪੰਜਾਬ ਦੇ ਲੋਕਾਂ ਨੇ ਆਪਣੇ ਜਸ਼ਨ ਦੇ ਪ੍ਰੋਗ੍ਰਾਮ ਸਵੇਂ ਇੱਛਾ ਨਾਲ ਮੁਲਤਵੀ ਕਰਦੇ ਹੋਏ ਦਿਵਾਲੀ ਨੂੰ ਕਾਲੀ ਦਿਵਾਲੀ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ|
ਭਾਰਤ ਦੀ ਰਾਜਧਾਨੀ ਦਿੱਲੀ ਵਿੱਚ 1984 ਵਿੱਚ ਹੋਏ ਸਿੱਖ ਕਤਲੇਆਮ ਦੀ 31ਵੀਂ ਵਰੇਗੰਢ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਕੈਂਪਸ ਦੀਆਂ ਸੜਕਾਂ ’ਤੇ ਇੱਕ ਮਾਰਚ ਕੱਢਿਆ। ਇਹ ਮਾਰਚ ਗੋਲ ਮਾਰਕੀਟ ਤੋਂ ਸ਼ੁਰੂ ਹੋ ਕੇ ਗੁਰਦੁਆਰੇ ਵਿੱਚ ਅਰਦਾਸ ਨਾਲ ਸਮਾਪਤ ਹੋਇਆ। ਜਾਣਕਾਰੀ ਅਨੁਸਾਰ ਇਸ ਮਾਰਚ ਨੂੰ ਵਿਦਿਆਰਥੀਆਂ ਨੇ ’84 ਦੀ ਦੁਖਦਾਈ ਯਾਦਗਾਰ ਦਾ ਨਾਮ ਦਿੱਤਾ। ਸਤਿਨਾਮ-ਵਾਹਿਗੁਰੂ ਦਾ ਜਾਪ ਕਰਕੇ ਹੋਏ ਵਿਦਿਆਰਥੀ ਸ਼ਾਂਤਮਈ ਮਾਰਚ ਕਰਦੇ ਹੋਏ ਗੁਰਦੁਆਰੇ ਪੁੱਜੇ।
ਪੰਜਾਬ ਸਰਕਾਰ ਦੇ ਕਿਸਾਨੀ ਪ੍ਰਤੀ ਬੇਰੁਖ ਵਤੀਰੇ ਖਿਲਾਫ ਅੱਜ ਪੰਜਾਬ ਦੀਆਂ ਅੱਠ ਕਿਸਾਨ ਅਤੇ ਚਾਰ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਕਿਸਾਨੀ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਾਲਵਾ ਜ਼ੋਨ ਦਾ ਤਿੰਨ ਰੋਜ਼ਾ ਦਿਨ ਰਾਤ ਦਾ ਧਰਨਾ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਹ ਭਰਪੂਰ ਧਰਨਾ ਅੱਜ ਸ਼ੁਰੂ ਕੀਤਾ ਗਿਆ ।ਇਸ ਰੋਸ ਧਰਨੇ ਵਿਚ ਮਾਲਵਾ ਜ਼ੋਨ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਔਰਤਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ ।
ਅੱਜ ਰਾਜ ਦੇ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਦੀ ਪੜਾਈ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਲੁਧਿਆਣੇ ਅਤੇ ਮੁਹਾਲੀ ਦੇ ਕੁੱਝ ਸੀ.ਬੀ.ਐਸ.ਈ. ਤੇ ਆਈ.ਸੀ.ਐਸ.ਈ. ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਜਾਰੀ ਕੀਤੇ ਗਏ ਹਨ।
ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਪਰਵਿਾਰਾਂ ਨਾਲ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੁਲਾਕਾਤ ਕੀਤੀ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਵਾਦਤ ਮੁੱਖ ਸਕੱਤਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਪਾਈ ਪਟੀਸ਼ਨ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ।ਨਵ-ਨਿਯੁਕਤ ਮੁੱਖ ਸਕੱਤਰ ਦੀ ਤਿੰਨ ਲੱਖ ਰੁਪਏ ਮਹੀਨਾ ਤਨਖਾਹ ਮਕੱਰਰ ਕੀਤੀ ਗਈ ਹੈ।
ਨਵੰਬਰ 1984 ਦੌਰਾਨ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ਵਿੱਚ ਵਾਪਰੇ ਭਿਆਨਕ ਸਿੱਖ ਕਤਲੇਆਮ ਨੂੰ 26 ਸਾਲ ਬੀਤ ਚੁੱਕੇ ਹਨ। ਇਸ ਘਟਨਾਕ੍ਰਮ ਨੂੰ ਅੱਜੇ ਤੱਕ ਦੰਗਿਆਂ ਵਜੋਂ ਹੀ ਦੇਖਿਆ ਗਿਆ ਹੈ, ਜਦਕਿ ਇਹ ਘਟਨਾਵਾਂ ਸਿੱਖਾਂ ਖਿਲਾਫ ਵਿੱਢੇ ਗਏ ਇੱਕ ਵੱਡੇ ਵਰਤਾਰੇ ਦਾ ਹਿੱਸਾ ਸਨ। ਇਨ੍ਹਾਂ ਘਟਨਾਵਾਂ ਦੀ ਤਹਿ ਹੇਠ ਬਹੁਤ ਕੁਝ ਅਜਿਹਾ ਲੁਕਿਆ ਹੋਇਆ ਹੈ ਜਿਸ ਨੂੰ ਅਜੇ ਤੱਕ ਖੋਜਿਆ ਨਹੀਂ ਗਿਆ। ਅਜਿਹੇ ਵਰਤਾਰਿਆਂ ਨੂੰ ਦੁਨੀਆਂ ਵਿੱਚ ‘ਨਸਲਕੁਸ਼ੀ’ ਦਾ ਨਾਂ ਦਿੱਤਾ ਜਾਂਦਾ ਹੈ। ਹੱਥਲੀ ਲਿਖਤ ਦੇ ਪਹਿਲੇ ਹਿੱਸੇ ਵਿੱਚ ‘ਨਸਲਕੁਸ਼ੀ’ ਅਤੇ ਇਸ ਨਾਲ ਜੁੜਵੇਂ ਕੌਮਾਂਤਰੀ ਕਾਨੂੰਨ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਦੂਜੇ ਹਿੱਸੇ ਵਿੱਚ ਵਿਦਵਾਨ ਗ੍ਰੇਗਰੀ ਐਚ. ਸਟੈਨਟਨ ਦੀ ਖੋਜ ਦੇ ਅਧਾਰ ਉੱਤੇ ਵੰਡੇ ਗਏ ਨਸਲਕੁਸ਼ੀ ਦੇ ਵੱਖ-ਵੱਖ ਪੜਾਵਾਂ ਦਾ ਮੁਕਾਬਲਾ ਨਵੰਬਰ 1984 ਦੀਆਂ ਘਟਨਾਵਾਂ ਨਾਲ ਕੀਤਾ ਗਿਆ ਹੈ। ‘ਮੁੱਕਰ ਜਾਣ’ ਨੂੰ ਨਸਲਕੁਸ਼ੀ ਦਾ ਆਖਰੀ ਪੜਾਅ ਮੰਨਿਆ ਗਿਆ ਹੈ, ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਸੰਬੰਧ ਵਿੱਚ ਇਹ ਪੜਾਅ ਅੱਜ ਵੀ ਜਾਰੀ ਹੈ, ਜਿਸ ਦਾ ਜ਼ਿਕਰ ਲਿਖਤ ਦੇ ਤੀਸਰੇ ਹਿੱਸੇ ਵਿੱਚ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਅਕਾਲੀ ਦਲ ਸਾਝਾਂ ਅਤੇ ਹੋਰ ਕੁਝ ਜੱਥੇਬੰਦੀਆਂ ਵੱਲੋਂ 10 ਨਵੰਬਰ ਨੂੰ ਸੱਦੇ ਪੰਥਕ ਇਕੱਠ ਦੇ ਮੱਦੇ ਨਜ਼ਰ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਨਾਲ ਗੁਪਤ ਬੈਠਕਾਂ ਕੀਤੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।