Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 9, 2015

November 9, 2015

ਸਾਰੀਆ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ਤੇ ਇੱਕਠਾ ਕਰਕੇ ਪਹਿਲਾਂ ਤਾਂ ਸਰਬੱਤ ਖਾਲਸਾ ਲਈ ਨਿਯਮ ਬਣਾਏ ਜਾਣ, ਜਲਦਬਾਜ਼ੀ ਵਿਚ ਕੋਈ ਫੈਸਲਾ ਨਾ ਲਿਆ ਜਾਵੇ। ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿੱਤੇ ਜਾਣ ਦੇ ਮਾਮਲੇ ਵਿੱਚ ਜਥੇਦਾਰਾਂ ਨੁੰ ਤਲਬ ਕਰਨ ਅਤੇ ਫਿਰ ਸੇਵਾਮੁਕਤ ਕਰਨ ਦੇ ਜਾਰੀ ਆਦੇਸ਼ਾਂ ਕਾਰਣ ਸਨਮੁਖ ਹੋਏ ਪੰਜ ਪਿਆਰਿਆਂ ਨੇ ਅੱਜ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ […]

ਦਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਸਿੱਖ ਯੂਥ ਆਫ ਪੰਜਾਬ ਅਤੇ ਸਿਖਜ਼ ਫਾਰ ਹਿਊਮਨ ਰਾਈਟਜ਼ ਨੇ ਸਾਹਿਬ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਦੇ ਮੱਦੇਨਜਰ ਪੰਜਾਬ ਦੇ ਲੋਕਾਂ ਨੂੰ ਇਸ ਵਾਰ ਦੀਵਾਲੀ ਤਿਉਹਾਰ ਅਤੇ ਬੰਦੀ ਛੋੜ ਦਿਵਸ ਸਾਦਗੀ ਨਾਲ ਮਨਾਉਣ ਦਾ ਸੱਦਾ ਦਿਤਾ ਹੈ।

ਪਟਨਾ ਸਾਹਿਬ: ਪਿਛਲੇ ਕੁਝ ਮਹੀਨਿਆਂ ਤੋਂ ਭਾਰਤੀ ਉਪਮਹਾਂਦੀਪ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਬਿਹਾਰ ਵਿਧਾਨਸਭਾ ਚੋਣਾਂ ਦੇ ਨਤੀਜੇ ਬੀਤੇ ਦਿਨ ਸਾਹਮਣੇ ਆ ਗਏ। ਬਿਹਾਰ ਚੋਣਾਂ ਵਿੱਚ ਮੁੱਖ ਮੁਕਾਬਲਾ ਮਹਾ ਗਠਬੰਧਨ ਜਿਸ ਵਿੱਚ ਮੁੱਖ ਤੌਰ ਤੇ ਰਾਸ਼ਟਰੀ ਜਨਤਾ ਦਲ, ਜਨਤਾ ਦਲ ਯੂਨਾਈਟਿਡ, ਕਾਂਗਰਸ ਪਾਰਟੀਆਂ ਸ਼ਾਮਿਲ ਸਨ ਅਤੇ ਭਾਰਤੀ ਜਨਤਾ ਪਾਰਟੀ ਤੇ ਉਸ ਦੀਆਂ […]

10 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਸਾਝਾਂ ਅਤੇ ਹੋਰ ਜੱਥੇਬਮਦੀਆਂ ਵੱਲੋਂ ਸੱਦੇ ਜਾ ਰਹੇ ਸਰਬੱਤ ਖਾਲਸਾ ਵਿਰੁੱਧ ਬਾਦਲ ਦਲ ਦੇ ਆਗੂਆਂ ਨੇ ਸ਼ਬਦੀ ਜੰਗ ਤੇਜ਼ ਕਰ ਦਿੱਤੀ ਹੈ।ਸੱਤਾ ‘ਤੇ ਕਾਬਜ਼ ਬਾਦਲ ਦਲ ਵੱਲੋਂ ਇਸ ਇਕੱਠ ਨੂੰ ਅਸਫਲ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਸਾਧਨਾ ਤੋਂ ਵੱਧ ਬਣਾਈ ਗਈ ਜਾਇਦਾਦ ਦੀ ਸੀਬੀਆਈ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ।
ਬਿਹਾਰ ਵਿਧਾਨ ਸਭਾ ਵਿੱਚ ਨਿਤੀਸ਼-ਲਾਲੂ ਮਹਾਂ ਗਠਜੋੜ ਦੀ ਸ਼ਾਂਨਦਾਰ ਜਿੱਤ ਅਤੇ ਬਾਜਪਾ ਦੀ ਨਮੋਸ਼ੀ ਭਰੀ ਹਾਰ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਕੇਸ ਲੜ ਰਹੇ ਪ੍ਰਸਿੱਧ ਵਕੀਲ ਐਚ. ਐਸ. ਫੂਲਕਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੱਤਾ 'ਚ ਆਉਂਦਿਆਂ ਹੀ ਉਹ 1984 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ ।ਪਰ ਇਸਦੇ ਉਲਟ 1984 'ਚ ਹੋਏ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਜਗਦੀਸ਼ ਟਾਇਟਲਰ ਵਿਰੁੱਧ ਪੁਖਤਾ ਸਬੂਤਾਂ ਦੇ ਬਾਵਜੂਦ ਉਸ ਨੂੰ ਬੇਕਸੂਰ ਕਰਾਰ ਦੇ ਕੇ ਇਸ ਮਾਮਲੇ ਨੂੰ ਬੰਦ ਕਰਵਾਉਣ ਲਈ ਅਦਾਲਤ ਵਿੱਚ ਰਿਪੋਰਟ ਦਾਖਲ ਕਰਨ ਵਾਲੀ ਐਨ. ਡੀ. ਏ. ਸਰਕਾਰ ਦੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਤੁਰੰਤ ਅਸਤੀਫਾ ਦੇਣ ।
10 ਨਵੰਬਰ ਨੂੰ ਸਰਬੱਤ ਖਾਲਸਾ ਦੇ ਨਾਂਅ ਹੇਠ ਸੱਦੇ ਜਾ ਰਹੇ ਪੰਥਕ ਸਮਾਗਮ ਦੀ ਸ਼ੁਰੂਆਤ ਵਜੋਂ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰ ਦਿੱਤਾ ਗਿਆ ਹੈ, ਜਿਸ ਦੇ 10 ਨੂੰ ਭੋਗ ਪਾਏ ਜਾਣ ਉਪਰੰਤ ਸਰਬੱਤ ਖਾਲਸਾ ਸੰਮੇਲਨ ਦੀ ਅਰੰਭਤਾ ਹੋਵੇਗੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।