Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 13, 2015

November 13, 2015

ਅੰਮ੍ਰਿਤਸਰ ਸਾਹਿਬ: 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਵਿੱਚ ਨਿਯੁਕਤ ਕੀਤੇ ਗਏ ਤਿੰਨ ਜਥੇਦਾਰਾਂ ਸਮੇਤ ਸਰਬੱਤ ਖਾਲਸਾ ਸਮਾਗਮ ਦੇ ਪ੍ਰਬੰਧਕ ਸਿੱਖ ਆਗੂਆਂ ਖਿਲਾਫ ਪੰਜਾਬ ਪੁਲਿਸ ਵੱਲੋਂ ਦੇਸ਼ ਧ੍ਰੋਹ ਅਤੇ ਆਈ.ਟੀ.ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਏ ਜਾਣ ਦੀ ਖਬਰ ਹੈ।ਇਹ ਕੇਸ ਅੰਮ੍ਰਿਤਸਰ ਸਾਹਿਬ ਦੇ ਪਿੰਡ ਚਾਟੀਵਿੰਡ ਵਿੱਚ ਧਾਰਾ 124 ਏ, 153 ਏ, 66/6 ਆਈ.ਟੀ ਐਕਟ ਤਹਿਤ ਦਰਜ ਕੀਤਾ ਗਿਆ ਹੈ।
ਬਰਤਾਨੀਆਂ ਦੇ ਦੌਰੇ ‘ਤੇ ਗਏ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰਤਾਨਵੀਂ ਸਰਕਾਰ ਨੂੰ ਬਰਤਾਨੀਆਂ ਵਿੱਚ ਵੱਸਦੇ ਸਿੱਖਾਂ, ਸਿੱਖ ਜੱਥੇਬੰਦੀਆਂ ਅਤੇ ਸਿੱਖ ਟੀਵੀ ਚੈਨਲਾਂ ‘ਤੇ ਕਾਰਵਾਈ ਕਰਨ ਲਈ ਇੱਕ ਦਸਤਾਵੇਜ਼ (ਡੋਜ਼ੀਅਰ) ਸੌਪਣਗੇ।
ਪਿਛਲੇ ਦਿਨੀ ਅੰਮ੍ਰਿਤਸਰ ਨੇੜਲੇ ਪਿੰਡ ਚੱਬੇ ਵਿਖੇ ਹੋਏ ਸਰਬੱਤ ਖਾਲਸਾ ਵਿੱਚ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜੱਥੇਦਾਰ ਚੁਣੇ ਗਏ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਅਮਰੀਕੀ ਰਾਸ਼ਟਰਪਤੀ ਭਵਨ ਵਾਈਟ ਹਾਉਸ ‘ਤੇ ਪਾਈ ਇੱਕ ਆਨ ਲਾਈਨ ਪਟੀਸ਼ਨ ‘ਤੇ ਹੁਣ ਤੱਕ 20, 000 ਅਮਰੀਕੀ ਸਿੱਖਾਂ (ਲੋਕਾਂ) ਨੇ ਦਸਤਖਤ ਕਰ ਦਿੱਤੇ ਹਨ।
ਮਾਲਵੇ ਦੇ ਇੱਕ ਸਿਆਸੀ ਤੌਰ ‘ਤੇ ਪ੍ਰਭਾਵਸ਼ਾਲੀ ਸ਼੍ਰੋਮਣੀ ਕਮੇਟੀ ਨਾਮ ਆਏ ਨੌਜਵਾਨਾਂ ਨੂੰ ਸ਼੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸਥਿਤ ਸਰਾਂਅ ਵਿੱਚ ਸ਼ਰਾਬ ਪੀਣ, ਤੰਬਾਕੂ ਵਰਤਣ ਅਤੇ ਹੋਰ ਨਸ਼ਿਆਂ ਦਾ ਸ਼ਰੇਆਮ ਸੇਵਨ ਕਰਦਿਆਂ ਵੇਖ ਕੇ ਸੰਗਤ ਨੇ ਫੜ੍ਹ ਕੇ ਕੁਟਾਪਾ ਚਾੜਿਆ ਅਤੇ ਫਿਰ ਪੁਲਿਸ ਦੇ ਹਵਾਲੇ ਕਰ ਦਿੱਤਾ।
ਸਿਮਰਨਜੀਤ ਸਿੰਘ ਮਾਨ ਨੂੰ ਕੀਤਾ ਗਿਆ ਰਿਹਾਅ ਅੰਮ੍ਰਿਤਸਰ ਸਾਹਿਬ: ਸਰਬੱਤ ਖਾਲਸਾ ਸਮਾਗਮ ਵਿੱਚ ਚੁਣੇ ਗਏ ਜਥੇਦਾਰਾਂ ਅਤੇ ਸਮਾਗਮ ਦੇ ਸੰਚਾਲਕਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਵੱਖ ਵੱਖ ਜੇਲਾਂ ਵਿੱਚ ਨਿਆਇਕ ਹਿਰਾਸਤ ਤੇ ਭੇਜ ਦਿੱਤਾ ਗਿਆ ਹੈਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਬੀਤੇ ਦਿਨ ਅੰਮ੍ਰਿਤਸਰ ਸਾਹਿਬ ਦੇ ਕਮਿਸ਼ਨਰ ਕੋਲ ਪੇਸ਼ ਕੀਤਾ ਗਿਆ ਤੇ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਭਾਈ ਸਿਕੰਦਰ ਸਿੰਘ ਵਰਾਣਾ ਸਮੇਤ 23 ਨਵੰਬਰ ਤੱਕ ਨਿਆਇਕ ਹਿਰਾਸਤ ਵਿੱਚ ਨਾਭਾ ਜੇਲ ਭੇਜ ਦਿੱਤਾ ਗਿਆ ਹੈ।ਉਨ੍ਹਾਂ ਨਾਲ ਹਿਰਾਸਤ ਵਿੱਚ ਲਏ ਗਏ ਭਾਈ ਸਤਨਾਮ ਸਿੰਘ ਮਨਾਵਾਂ ਨੂੰ ਪਠਾਨਕੋਟ ਜੇਲ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ ਨੂੰ ਰੋਪੜ ਜੇਲ ਭੇਜਿਆ ਗਿਆ ਹੈ।
ਦਿੱਲੀ ਸਿੱਲ਼ ਕਤਲੇਆਮ ਦੇ ਕੇਸਾਂ ਦੀ ਲੰਮੇ ਸਮੇਂ ਤੋਂ ਪੈਰਵੀ ਕਰਦੇ ਆ ਰਹੇ ਪ੍ਰਸਿੱਧ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਐਲਾਨ ਕੀਤਾ ਕਿ ਉਹ ਬਠਿੰਡਾ ਤੋਂ ਬਾਦਲ ਦਲ ਦੀ ਐੱਮਪੀ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਖਿਲਾਫ ਮਾਣਹਾਨੀ ਦਾ ਕੇਸ ਦਰਜ਼ ਕਰਵਾਉਣਗੇ।
11 ਨਵੰਬਰ ਦੇ ਸਰਬੱਤ ਖਾਲਸਾ ਦੇ ਇਕੱਠ ਅਤੇ ਉਸਤੋਂ ਬਾਅਦ ਪੈਦਾ ਹੋਏ ਹਾਲਾਤ 'ਤੇ ਵਿਚਾਰ ਕਰਨ ਲਈ ਪੰਜਾਬ ਦੀ ਸਤਾਧਾਰੀ ਧਿਰ ਬਾਦਲ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਹੋਈ।
ਦਲ ਖਾਲਸਾ, ਪੰਚ ਪ੍ਰਧਾਨੀ ਅਤੇ ਸਿੱਖ ਯੂਥ ਆਫ ਪੰਜਾਬ ਦੇ ਕਾਰਜਕਰਤਾਵਾਂ ਨੇ ਦਰਸ਼ਨੀ ਦਿਊੜੀ ਵਿਖੇ ਬੰਦੀ ਛੋੜ ਦਿਵਸ ਮੌਕੇ ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤੇ ਸੰਦੇਸ਼ ਦੌਰਾਨ ਉਹਨਾਂ ਦਾ ਜਬਰਦਸਤ ਵਿਰੋਧ ਕਰਦਿਆਂ ਕਾਲੇ ਝੰਡੇ ਦਿਖਾਏ ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਸਮੇਂ ਸਿੱਖਾਂ ਵੱਲੋਂ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ।10 ਡਾਊਨਿੰਗ ਸਟਰੀਟ ਅਤੇ ਸੰਸਦ ਦੇ ਸਾਹਮਣੇ ਮੋਦੀ ਵਿਰੁੱਧ ਰੋਸ ਮੁਜ਼ਾਹਰੇ 'ਚ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨ ਸਿੱਖ ਫੈਡਰੇਸ਼ਨ ਯੂ. ਕੇ., ਦਲ ਖ਼ਾਲਸਾ, ਯੂਨਾਈਟਿਡ ਖ਼ਾਲਸਾ ਦਲ, 'ਆਵਾਜ਼', ਸੰਗਠਨਾਂ ਵੱਲੋਂ ਦਿੱਤੇ ਸੱਦੇ 'ਤੇ ਭਾਰੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ।
10 ਨਵੰਬਰ ਦੇ ਸਰਬੱਤ ਖਾਲਸਾ ਵਿੱਚ ਤਖਤ ਸਾਹਿਬਾਨ ਦੇ ਨਿਯੁਕਤ ਕੀਤੇ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲਾ ਨੂੰ ਹੋਰ ਸਿੱਖ ਆਗੂਆਂ ਸਮੇਤ ਜੇਲ ਭੇਜ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।