Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 15, 2015

November 15, 2015

ਨਾਭਾ: ਨਾਭਾ ਦੀ ਮੈਕਸਿਮਮ ਸਕਿਓਰਟੀ ਜੇਲ ਵਿੱਚ ਨਜਰਬੰਦ ਖਾੜਕੂ ਸਿੰਘਾਂ ਵੱਲੋਂ ਬੀਤੀ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਕਰਵਾਏ ਗਏ ਸਰਬੱਤ ਖਾਲਸਾ ਸਮਾਗਮ ਸੰਬੰਧੀ ਖਾਲਸਾ ਪੰਥ ਦਾ ਨਾ ਸੰਦੇਸ਼ ਜਾਰੀ ਕੀਤਾ ਗਿਆ ਹੈ। ਆਪਣੇ ਹਸਤਾਖਰ ਕਰਕੇ ਭੇਜੇ ਗਏ ਇਸ ਸੁਨੇਹੇ ਵਿੱਚ ਬੀਤੇ ਦਿਨੀ ਹੋਏ ਸਰਬੱਤ ਖਾਲਸਾ ਸਮਾਗਮ ਬਾਰੇ ਕਈ ਸਵਾਲ ਚੁੱਕੇ ਗਏ ਹਨ। ਬੰਦੀ ਸਿੰਘਾਂ ਵੱਲੋਂ ਪਿਛਲੇ ਦਿਨਾਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੀ ਸ਼ਹੀਦੀ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਜਿੰਮੇਵਾਰ ਦੱਸਦਿਆਂ ਸਖਤ ਨਖੇਧੀ ਕੀਤੀ ਗਈ ਹੈ।
ਬਠਿੰਡਾ: ਅੱਜ ਬਠਿੰਡਾ ਵਿਖੇ ਸਿੱਖ ਪ੍ਰਚਾਰਕਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਅਤੇ ਬਾਬਾ ਦਲੇਰ ਸਿੰਘ ਖੇੜੀ ਵਾਲੇ ਪੁਲਿਸ ਵੱਲੋਂ ਨਜਰਬੰਦ ਕੀਤੇ ਜਾਣ ਕਾਰਨ ਸ਼ਾਮਿਲ ਨਹੀਂ ਹੋ ਸਕੇ।ਮੀਟਿੰਗ ਵਿੱਚ ਮੁੱਖ ਤੌਰ ਤੇ 25 ਅਕਤੂਬਰ ਨੂੰ ਬਰਗਾੜੀ ਵਿਖੇ ਸ਼ਹੀਦਾਂ ਦੇ ਭੋਗ ਸਮੇਂ ਐਲਾਨ ਕੀਤੇ ਪ੍ਰੋਗਰਾਮ ਬਾਰੇ ਵੀਚਾਰਾਂ ਕੀਤੀਆਂ ਗਈਆਂ। ਬਰਗਾੜੀ ਵਿੱਚ ਹੋਏ ਇਕੱਠ ਵਿੱਚ ਮੁੱਖ ਤੌਰ ’ਤੇ ਤਿੰਨ ਮੰਗਾਂ (1) ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ (2) ਪੰਜਾਬ ਪੁਲਿਸ ਵੱਲੋਂ ਗਲਤ ਤੌਰ ’ਤੇ ਫੜੇ ਗਏ ਸਿੱਖ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ (3) ਪਿੰਡ ਬਹਿਬਲ ਵਿਖੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਫਸਰਾਂ/ਮੁਲਾਜ਼ਮਾਂ ’ਤੇ ਬਾਈ ਨੇਮ ਧਾਰਾ 302 ਅਧੀਨ ਕੇਸ ਦਰਜ ਕਰਕੇ ਗ੍ਰਿਫਤਾਰ ਕ
ਜੇ ਕਿਸੇ ਘਟਨਾ ਜਾਂ ਵਰਤਾਰੇ ਨੂੰ ਸਮੁੱਚ ਵਿੱਚ ਵੇਖਣ ਨਾਲ ਹੀ ਤਨ ਤੇ ਮਨ ਰੌਸ਼ਨ ਹੁੰਦੇ ਹਨ ਤਾਂ ਫਿਰ 10 ਨਵੰਬਰ ਨੂੰ ਇਤਿਹਾਸਕ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ ਦੇ ਸਮਾਗਮ ਨੂੰ ਉਸਨਜ਼ਰੀਏ ਤੋਂ ਨਹੀਂ ਵੇਖਿਆ ਗਿਆ। ਦਰਅਸਲ ਉਹ ਸਮਾਗਮ ਵਿਦਵਾਨਾਂ, ਸਿਆਸਤਦਾਨਾਂ, ਨੀਤੀਵਾਨਾਂ ਤੇ ਆਲੋਚਕਾਂ ਨੂੰ ਕਈ ਪਾਸਿਆਂ ਤੋਂ ਵੇਖਣ, ਸਮਝਣ ਤੇ ਮਹਿਸੂਸ ਕਰਨ ਲਈ ਆਵਾਜ਼ਾਂਮਾਰਦਾ ਹੈ, ਪਰ ਇਹ ਨਿਆਂ ਕੀਤਾ ਨਹੀਂ ਜਾ ਸਕਿਆ। ਇਨ੍ਹਾਂ ਆਵਾਜ਼ਾਂ ਨੂੰ ਰੋਲ ਦਿੱਤਾ ਗਿਆ ਹੈ।
ਪੰਜਾਬ ਦੀ ਬਾਦਲ ਸਰਕਾਰ ਵੱਲੋਂ ਸਰਬੱਤ ਖਾਲਸਾ ਵਿੱਚ ਥਾਪੇ ਜੱਥੇਦਾਰਾਂ ਅਤੇ ਸਰਬੱਤ ਖਾਲਸਾ ਸੱਦਣ ਵਾਲਿਆਂ ਖਿਲਾਫ ਦੇਸ਼ ਧਰੋਹ ਅਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਧੀਨ ਦਰਜ਼ ਕੀਤੇ ਪਰਚਿਆਂ ਦੀ ਸਿੱਖ ਆਗੂਆਂ ਵੱਲੋਂ ਨਿਖੇਧੀ ਕਰਦਿਆਂ ਸਰਕਾਰ ਦੇ ਫੈਸਲੇ ਨੂੰ ਅਣਉਚਿਤ ਅਤੇ ਭੜਕਾਹਟ ਫੈਲਾਉਣ ਵਾਲਾ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਬੀਤੇ ਕੱਲ੍ਹ 20 ਸਿੱਖ ਆਗੂਆਂ ਖ਼ਿਲਾਫ਼ ਦੇਸ਼ ਧਰੋਹ ਦਾ ਕੇਸ ਦਰਜ ਕੀਤਾ ਸੀ।
ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਬੰਦੀ ਛੋੜ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਮੁਲਾਜਮਾ ਦੀ ਭੂਮਿਕਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਰਜਿੰਦਰ ਸਿੰਘ ਮਹਿਤਾ, ਮੋਹਨ ਸਿੰਘ ਬੰਗੀ, ਨਿਰਮਲ ਸਿੰਘ ਜੌਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਲਜੀਤ ਸਿੰਘ ਬੇਦੀ ਨੇ ਅਵਤਾਰ ਸਿੰਘ ਮੱਕੜ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਬੱਤ ਖਾਲਸਾ ਕਰਵਾਉਣ ਵਾਲਿਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸਮਾਦਮਈ ਬਾਣੀ ਦੇ ਕੀਰਤਨ ਦਾ ਅਨੰਦ ਮਾਣ ਰਹੀਆਂ ਸੰਗਤਾਂ 'ਚ ਡਰ ਪੈਦਾ ਕਰਨ ਲਈ ਭਾਈ ਧਿਆਨ ਸਿੰਘ ਮੰਡ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜੋ ਖਲਲ ਪਾਇਆ ਤੇ ਗੁਰੂ ਘਰ ਦੀ ਮਰਿਯਾਦਾ ਨੂੰ ਢਾਹ ਲਗਾਈ ਗਈ ਉਹ ਨਿੰਦਣਯੋਗ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।