Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 16, 2015

November 16, 2015

ਸਰਬੱਤ ਖਾਲਸਾ ਦੇ ਆਯੋਜਿਕਾਂ ‘ਤੇ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਦੇਸ਼ ਧੋਰਹ ਦੇ ਦਰਜ਼ ਮਾਮਲੇ ਵਿੱਚ ਅੱਜ 5.30 ਸ਼ਾਮ ਨੂੰ ਸ੍ਰ ਜਸਕਰਨ ਸਿੰਘ ਕਾਹਨ ਸਿੰਘਵਾਲਾ, ਭਾਈ ਗੁਰਦੀਪ ਸਿੰਘ ਬਠਿੰਡਾ ਤੇ ਭਾਈ ਸਤਿਨਾਮ ਸਿੰਘ ਮਨਾਂਵਾ ਨੂੰ ਜੱਜ ਸਿਮਰਨ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਨੇ ਪੰਜਾਬ ਸਰਕਾਰ ਵੱਲੋਂ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਨਿਖੇਧੀ ਕੀਤੀ ਹੈ।ਸਿੱਖ ਸਿਆਸਤ ਨਾਲ ਫੋਨ ਤੇ ਗੱਲ ਕਰਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ ਕਰ ਰਹੀ ਹੈ ਇਹ ਸਿੱਧੇ ਤੌਰ ਤੇ ਮਨੁੱਖੀ ਅਧਿਕਾਰਾਂ ਦੀ ਅਵੱਗਿਆ ਹੈ।
ਹੁਸ਼ਿਆਰਪੁਰ: ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਸ਼ਤਾਬਦੀ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਸ. ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਜਿਸ ਮਾਰਗ ਤੇ ਚਲਦਿਆਂ ਸ਼ਹਾਦਤ ਪ੍ਰਾਪਤ ਕੀਤੀ ਗਈ ਉਸ ਮਾਰਗ ਤੇ ਉਨ੍ਹਾਂ ਦੀ ਪ੍ਰੇਰਣਾ ਅਤੇ ਅਗਵਾਈ ਦੇ ਸਰੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਇਤਿਹਾਸ ਸਨ।
ਪੰਥਕ ਆਗੂਆਂ ਅਤੇ ਪ੍ਰਚਾਰਕਾਂ ਦੀਆਂ ਗ੍ਰਿਫਤਾਰੀਆਂ ਅਤੇ ਨਜ਼ਰਬੰਦੀਆਂ ਨੂੰ ਸਰਕਾਰੀ ਅੱਤਵਾਦ ਦਸਦਿਆਂ, ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਸ ਗੱਲ ਨੂੰ ਵਿਸਾਰਦੇ ਹੋਏ ਕਿ ਪੰਥ ਕਦੇ ਜ਼ੁਲਮ ਅੱਗੇ ਝੁਕਿਆ ਨਹੀਂ, ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਸਰਕਾਰ ਪੰਥ ਨਾਲ ਧ੍ਰੋਹ ਅਤੇ ਵੈਰ ਕਮਾਉਣ ਦੇ ਰਾਹ ਤੁਰ ਪਈ ਹੈ।
ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਬੇਅਦਬ ਿਦੀ ਘਟਨਾ ਸਮੇਂ ਰੋਸ ਪ੍ਰਗਟ ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਉਣ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਸ਼ਹੀਦੀ ਸਮਾਗਮ ਸਮੇਂ ਸੰਗਤ ਦੀ ਹਾਜ਼ਰੀ ਵਿੱਚ ਪਾਸ ਕੀਤੇ ਮਤਿਆਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਗੋਲੀਕਾਂਡ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ/ਅਫਸਰਾਂ ਖਿਲਾਫ ਕਾਰਵਾਈ ਕਰਵਾਉਣ ਲਈ ਸਿੱਖ ਕੌਮ ਦੇ ਪ੍ਰਚਾਰਕਾਂ ਵੱਲੋੰ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਲੋਕਸਭਾ, ਰਾਜ ਸਭਾ ਦੇ ਮੈਂਬਰਾਂ ਦਾ ਘੇਰਾਓੁ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਰ ਸਖ਼ਤੀ ਕਰਦਿਅਾਂ ਬਾਬਾ ਰਣਜੀਤ ਸਿੰਘ ਢੱਡਰੀਆਂ ਨੂੰ ਗੁਰਦੁਆਰਾ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਅਤੇ ਸੰਤ ਦਲੇਰ ਸਿੰਘ ਖੇੜੀ ਨੂੰ ਗੁਰਦੁਆਰਾ ਗੁਰਪ੍ਰਕਾਸ਼ ਵਿਚਲੀ ਰਿਹਾਇਸ਼ ਅੰਦਰ ਨਜ਼ਰਬੰਦ ਕਰ ਦਿੱਤਾ ਹੈ।
ਪਿਛਲੇ ਦਿਨੀ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਅਤੇ ਇਸ ਦੌਰਾਨ ਥਾਪੇ ਗਏ ਤਖਤ ਸਾਹਿਬਾਨ ਦੇ ਜੱਥੇਦਾਰਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਦੇਸ਼ ਧਰੋਹ ਦੇ ਮੁਕਦਮੇ ਦਰਜ਼ ਕਰਨ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਵਕੀਲਾਂ ਨੇ ਇੱਥੇ ਹੋਈ ਮੀਟਿੰਗ ਦੌਰਾਨ ਦੋਸ਼ ਲਾਇਆ ਕਿ ਬਾਦਲ ਸਰਕਾਰ ਨੇ ਸਰਬੱਤ ਖ਼ਾਲਸੇ ਨਾਲ ਸਬੰਧਤ ਸਿੱਖ ਆਗੂਆਂ ਵਿਰੁੱਧ ਦੇਸ਼ ਧਰੋਹ ਦੇ ਕੇਸ ਦਰਜ ਕਰ ਕੇ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਹਨ।
ਪੇਸ਼ਾਵਰ: ਪੇਸ਼ਾਵਰ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾ ਸਦਕਾ ਸਿੱਖ ਅਤੇ ਮੁਸਲਮਾਨ ਭਾਈਚਾਰੇ ਵਿੱਚ ਲੰਬੇ ਸਮੇ ਤੋਂ ਚੱਲੇ ਆ ਰਹੇ ਟਕਰਾਅ ਨੂੰ ਖਤਮ ਕਰਦੇ ਹੋਏ 1942 ਤੋਂ ਬੰਦ ਪਏ ਗੁਰਦੁਆਰਾ ਸਾਹਿਬ ਨੂੰ ਦੁਬਾਰਾ ਖੋਲਣ ਤੇ ਸਹਿਮਤੀ ਬਣ ਗਈ ਹੈ।ਅਖਬਾਰ "ਡਾਅਨ" ਦੀ ਵੈਬਸਾਈਟ ਤੇ ਛਪੀ ਖਬਰ ਅਨੁਸਾਰ ਦੋਵਾਂ ਭਾਈਚਾਰਿਆਂ ਦੀ ਹੋਈ ਇਕੱਤਰਤਾ ਵਿੱਚ ਡੀ.ਸੀ ਰਿਆਜ਼ ਮਹਿਸੂਦ, ਘੱਟਗਿਣਤੀਆਂ ਦੇ ਮੰਤਰੀ ਦੇ ਮੁੱਖ ਸਲਾਹਕਾਰ ਸੌਰਾਂਗ ਸਿੰਘ, ਐਸ.ਪੀ ਇਮਤਿਆਜ਼ ਖਾਨ, ਡੀ.ਐਸ.ਪੀ ਸੱਜਾਦ ਅਹਿਮਦ ਅਤੇ ਦੋਵੇਂ ਭਾਈਚਾਰਿਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।