Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 19, 2015

November 19, 2015

ਸਰਬੱਤ ਖਾਲਸਾ ਦੇ ਅਯੋਜਨ ਨੂੰ ਲੈਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਕੁਝ ਪੰਥਕ ਆਗੂਆਂ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਖਿਲਾਫ ਦਰਜ ਕੀਤੇ ਦੇਸ਼ ਧ੍ਰੋਹ ਦੇ ਮਾਮਲੇ ਦੀ ਸੁਣਾਵਈ ਕਰਦਿਆਂ ਇੱਕ ਸਥਾਨਕ ਅਦਾਲਤ ਨੇ ਭਾਈ ਸਤਨਾਮ ਸਿੰਘ ਮਨਾਵਾ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ ਨੂੰ ਜੇਲ੍ਹ ਭੇਜ ਦਿੱਤਾ ਹੈ ਜਦੋਂਕਿ ਭਾਈ ਧਿਆਨ ਸਿੰਘ ਮੰਡ ਦਾ ਇਕ ਦਿਨ ਦਾ ਹੋਰ ਪੁਲਿਸ ਰਿਮਾਂਡ ਦੇ ਦਿੱਤਾ।
ਚੰਡੀਗੜ੍ਹ: ਦੋ ਮਹੀਨੇ ਤੋਂ ਲਗਾਤਾਰ ਰੋਸ ਮੁਜਾਹਰਿਆਂ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੀ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਲੋਕਾਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਕੁਝ ਅਹਿਮ ਫੈਂਸਲੇ ਲਏ ਗਏ।ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਨੂੰ ਰੋਕਣ ਵਿੱਚ ਫੇਲ ਹੋਣ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਕਾਰਨ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੀ ਪੰਜਾਬ ਸਰਕਾਰ ਨੇ ਲੋਕਾਂ ਦਾ ਰੋਹ ਸ਼ਾਂਤ ਕਰਨ ਲਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਸਜਾ ਤਿੰਨ ਸਾਲ ਤੋਂ ਵਧਾ ਕੇ ਉਮਰ ਕੈਦ ਕਰਨ ਦਾ ਫੈਂਸਲਾ ਲਿਆ ਹੈ।
ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਸ੍ਰ.ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵਿਦਵਾਨ ਅਤੇ ਲੇਖਕ ਸ੍ਰ. ਅਜਮੇਰ ਸਿੰਘ ਨਾਲ 10 ਨਵੰਬਰ, 2015 ਨੂੰ ਹੋਏ ਸਰਬੱਤ ਖਾਲਸਾ ਬਾਰੇ ਗੱਲ ਕੀਤੀ ਗਈ। ਪਾਠਕਾਂ ਦੀ ਨਜ਼ਰ ਕਰ ਰਹੇ ਹਾਂ ਗੱਲਬਾਤ ਦੀ ਵੀਡੀਓੁ।
ਐਸ.ਏ.ਐਸ ਨਗਰ: 10 ਨਵੰਬਰ ਨੂੰ ਸਰਬੱਤ ਖਾਲਸਾ ਨਾਂ ਥੱਲੇ ਪਿੰਡ ਚੱਬਾ ਵਿੱਚ ਹੋਏ ਸਮਾਗਮ ਦੌਰਾਨ ਹੋਏ ਵੱਡੇ ਇਕੱਠ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਇਸ ਇਕੱਠ ਨੂੰ 2017 ਚੋਣਾਂ ਦੌਰਾਨ ਵੋਟਾਂ ਵਿੱਚ ਬਦਲਣ ਲਈ ਯਤਨ ਅਰੰਭ ਦਿੱਤੇ ਗਏ ਹਨ।ਮਾਨ ਨੇ ਪੰਜਾਬ ਵਿੱਚਲੀਆਂ ਅਕਾਲੀ-ਬੀਜੇਪੀ ਗਠਜੋੜ ਤੋਂ ਵਿਰੋਧੀ ਸਭ ਧਿਰਾਂ ਨੂੰ ਬਿਹਾਰ ਵਾਂਗ ਪੰਜਾਬ ਵਿੱਚ ਵੀ ਇੱਕਜੁੱਟ ਹੋ ਕੇ ਚੋਣਾਂ ਲੜਨ ਦੀ ਅਪੀਲ ਕੀਤੀ ਹੈ।ਮਾਨ ਨੇ ਦਾਅਵਾ ਕੀਤਾ ਕਿ ਸਿਆਸੀ ਗਠਜੋੜ ਲਈ ਕਈ ਰਾਜਸੀ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਦੇ ਜਲਦੀ ਚੰਗੇ ਨਤੀਜੇ ਸਾਹਮਣੇ ਆਉਣਗੇ।ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਜੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰਕੇ ਲੋਕਤੰਤਰ ਦੇ ਖਿਲਾਫ ਬੇਕਸੂਰ
ਬਠਿੰਡਾ/ਬਰਨਾਲਾ: ਪੰਜਾਬ ਦੀ ਹਕੂਮਤ ਤੇ ਕਾਬਜ ਬਾਦਲ ਪਰਿਵਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਿੱਖ ਪ੍ਰਚਾਰਕਾਂ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਬਾਦਲ ਪਰਿਵਾਰ ਨੂੰ ਪੰਥ ਵਿਰੋਧੀ ਆਖਦਿਆਂ ਕਿਹਾ ਕਿ ਹਾਕਮ ਧਿਰ ਦੇ ਆਗੂ ਖਲਨਾਇਕ ਬਣ ਚੁੱਕੇ ਹਨ। ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੰਡਰੀਆਂਵਾਲੇ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਸਤਨਾਮ ਸਿੰਘ ਚੰਦੜ, ਭਾਈ ਹਰਜੀਤ ਸਿੰਘ ਢਪਾਲੀ, ਭਾਈ ਨਿਰਮਲ ਸਿੰਘ ਧੂੜਕੋਟ, ਸੁਖਜੀਤ ਸਿੰਘ ਖੋਸਾ ਅਤੇ ਭਾਈ ਦਲੇਰ ਸਿੰਘ ਖੇੜੀ ਵਾਲਿਆਂ ਵੱਲੋਂ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਸਿੱਖਾਂ ਦੇ ਆਪ ਮੁਹਾਰੇ ਰੋਸ ਨੂੰ ਦਬਾਉਣ ਲਈ ਰੋਸ ਪ੍ਰਗਟ ਕਰ ਰਹੇ ਸਿੰਘਾਂ ਤੇ ਸਰਕਾਰ ਵੱਲੋਂ ਲਾਠੀਚਾਰਜ ਕਰਨਾ,

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।