Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 27, 2015

November 27, 2015

ਸ਼੍ਰੋਮਣੀ ਕਮੇਟੀ ਵਲੋਂ ਤਖਤਾਂ ਦੇ ਜਥੇਦਾਰਾਂ ਨੂੰ ਨਾ ਬਦਲਣ ਦੇ ਫੈਸਲੇ ਉਤੇ ਤਿੱਖਾਂ ਵਿਰੋਧ ਕਰਦਿਆਂ ਦਲ ਖਾਲਸਾ ਨੇ ਕਿਹਾ ਕਿ ਪੰਥ ਅੰਦਰ ਸੁਖਾਂਵਾਂ ਮਾਹੌਲ ਸਿਰਜਣ ਲਈ ਤਖਤਾਂ ਦੇ ਤਿੰਨੇ ਜਥੇਦਾਰਾਂ ਨੂੰ ਹਟਾਇਆ ਜਾਣਾ ਲਾਜ਼ਮੀ ਹੈ।
ਲੰਮੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਚੱਲ ਰਹੀ ਜ਼ੋਰ ਅਜਮਾਈ ਅਤੇ ਰੇੜਕਾ ਖਤਮ ਕਰਦਿਆਂ ਕਾਂਗਰਸ ਦੀ ਕੇਂਦਰੀ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ।
ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਤੇ ਆਪਣੇ ਉਮੀਦਵਾਰ ਉਤਰੇਗੀ । ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਨੇ ਕੀਤਾ ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸੁਣਵਾਈ ਲਈ 8 ਦਸੰਬਰ ਦੀ ਤਾਰੀਕ ਨਿਰਧਾਰਤ ਕੀਤੀ ਹੈ।
ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਪਿਛਲੇ ਦਿਨਾਂ ਦੌਰਾਨਪੰਜਾਬ ਦੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਲੱਠਮਾਰ ਗੁੰਡਿਆਂ ਵੱਲੋਂ ਬਜ਼ੁਰਗ ਜਰਨੈਲ ਸਿੰਘ ਦੀ ਬੇਤਹਾਸ਼ਾ ਕੁੱਟਮਾਰ ਕਰਨ ਖਿਲਾਫ ਕੈਬਨਿਟ ਮੰਤਰੀ ਸਮੇਤ ਹੋਰਨਾਂ ਜਿੰਮੇਵਾਰ ਨੌਜਵਾਨਾਂ ਖਿਲਾਫ ਇਰਾਦਾ ਕਤਲ 307 ਦਾ ਕੇਸ ਦਰਜ ਕੀਤਾ ਜਾਵੇ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਂਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਪਿਛਲੇ ਦਿਨੀ ਅੰਮ੍ਰਿਤਸਰ ਨੇੜਲ਼ੇ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਲਾਸਾ ਦੀ ਆੜ ਵਿੱਚ ਦਰਜ਼ ਦੇਸ਼ ਧਰੋਹ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।