Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 3, 2015

December 3, 2015

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਵੱਲੋ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਢੁੱਡੀਕੇ ਵਿਖੇ ਅੱਜ ਵਿਦਿਆਰਥਣਾਂ ਨੂੰ ਸਾਇਕਲ ਵੰਡਣ ਦਾ ਪ੍ਰੋਗਰਾਮ ਸੀ ਪ੍ਰੰਤੂ ਜਦ ਇਸ ਦੀ ਭਿਣਕ ਕਿਰਤੀ ਕਿਸਾਨ ਯੂਨੀਅਨ ਦੇ ਆਹੁਦੇਦਾਰਾਂ ਤੇ ਵਰਕਰਾਂ ਨੂੰ ਪਈ ਤਾਂ ਉਨ੍ਹਾਂ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ‘ਚ ਸਕੂਲ ਦੇ ਗੇਟ ਸਾਹਮਣੇ ਧਰਨਾ ਲਗਾ ਦਿੱਤਾ ਜਿਨ੍ਹਾਂ ਦੇ ਹੱਥਾਂ ਵਿਚ ਕਾਲੀਆਂ ਤੇ ਲਾਲ ਝੰਡੀਆਂ ਫੜੀਆਂ ਹੋਈਆਂ ਸਨ ਜੋ ਬੀਬੀ ਭਾਗੀਕੇ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰ ਰਹੇ ਸਨ।
ਉਮਰ ਕੈਦੀਆਂ ਦੀ ਰਿਹਾਈ ਲਈ ਨਿਯਮ ਅਤੇ ਨੀਤੀਆਂ ਘੜ੍ਹਣ ਲਈ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ 2 ਦਸੰਬਰ 2015 ਨੂੰ ਫੈਸਲਾ ਦੇ ਦਿੱਤਾ ਗਿਆ ਹੈ। ਸਮੁੱਚੇ ਰੂਪ ਵਿਚ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਰਾਜੀਵ ਗਾਂਧੀ ਕਤਲ ਕਾਂਡ ਦੇ 7 ਉਮਰ ਕੈਦੀ ਦੋਸ਼ੀਆਂ ਨੂੰ ਸਜ਼ਾ ਵਿਚ ਛੋਟ ਦੇ ਕੇ ਤਾਮਿਲਨਾਡੂ ਸਰਕਾਰ ਦੇ ਮੁਖ ਸਕੱਤਰ ਨੇ ਉਹਨਾਂ ਦੀ ਰਿਹਾਈ ਦਾ ਹੁਕਮ 19-02-2014 ਨੂੰ ਜਾਰੀ ਕੀਤਾ ਅਤੇ ਕੇਂਦਰ ਸਰਕਾਰ ਵਲੋਂ ਇਸ ਰਿਹਾਈ ਪੱਤਰ ਨੂੰ ਸੁਪਰੀਮ ਕੋਰਟ ਵਿਚ ਚੈਲੰਜ ਕੀਤਾ ਅਤੇ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਵਲੋਂ ਇਸ ਉਪਰ ਸੁਣਵਾਈ ਦੌਰਾਨ ਇਸ ਮਾਮਲੇ ਨਾਲ ਸਬੰਧਤ 7 ਸਵਾਲਾਂ ਦੇ ਜਵਾਬ ਦੇਣ ਲਈ ਇਹ ਮਾਮਲਾ 5 ਜੱਜਾਂ ਦੇ ਸੰਵਿਧਾਨਕ ਬੈਂਚ ਨੂੰ ਸੌਂਪ ਦਿੱੱਤਾ।
ਵਿਚਾਰਾਂ ਦੇ ਵਖਰੇਵੇਂ ਅਤੇ ਵਿਰੋਧ ਕਰਨ ਦੇ ਹੱਕ ਨੂੰ ਸਿਆਸੀ ਦਲਾਂ ਵਲੋਂ ਪਰਵਾਨ ਨਾ ਕਰਨ ਕਰਕੇ ਵਧ ਰਹੀ ਅਸਹਿਣਸ਼ੀਲਤਾ ਦਾ ਦਾਅਵਾ ਕਰਦਿਆਂ ਪੰਜਾਬ ਦੇ ਮਨੁੱਖੀ ਅਧਿਕਾਰ ਸੰਗਠਨ 'ਸਿਖਸ ਫਾਰ ਹਿਊਮਨ ਰਾਈਟਸ" ਵਲੋਂ 10 ਦਿਸੰਬਰ ਨੂੰ ਕੌਮਾਂਤਰੀ ਮਨੁਖੀ ਅਧਿਕਾਰ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਇਕ ਕਨਵੈਂਨਸ਼ਨ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਥੇ ਮਨੁਖੀ ਅਧਿਕਾਰਾਂ ਦੀ ਮਾੜੀ ਸਥਿਤੀ, ਤਸ਼ੱਦਦ, ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੀ ਦੁਰਵਰਤੋਂ, ਦੇਸ਼ਧਰੋਹ ਤੇ ਹੋਰ ਕਾਨੂੰਨਾਂ ਦੀ ਦੁਰਵਰਤੋਂ ਤੇ ਹੋਰ ਸੰਵੇਦਨਸ਼ੀਲ ਮਸਲੇ ਉਭਾਰੇ ਜਾਣਗੇ।
ਲੰਘੀ 10 ਨਵੰਬਰ ਨੁੰ ਨੇੜਲੇ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ (2015) ਦਾ ਸਮਾਗਮ ਬੁਲਾਉਣ ਵਾਲੇ ਪ੍ਰਬੰਧਕਾਂ, ਜਿੰਨ੍ਹਾਂ ਖਿਲਾਫ ਪੰਜਾਬ ਸਰਕਾਰ ਨੇ ਦੇਸ਼ ਧਰੋਹ ਅਤੇ ਹੋਰ ਪਰਚੇ ਦਰਜ਼ ਕੀਤੇ ਸਨ, ਨੂੰ ਅਦਾਲਤ ਨੇ 14 ਦਿਨਾਂ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੀ ਸਿੱਖ ਸੰਗਤ ‘ਤੇ ਪਮਜਾਬ ਪੁਲਿਸ ਵੱਲੋਂ ਗੋਲੀਆਂ ਦਾ ਮੀਂਹ ਵਰ੍ਹਾ ਕੇ ਸ਼ਹੀਦ ਕੀਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦਾ ਮਾਮਲਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਲੋਕ ਸਭਾ ਭਗਵੰਤ ਮਾਨ ਨੇ ਭਾਰਤੀ ਲੋਕ ਸਭਾ ਵਿੱਚ ਉਠਾਇਆ।
ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਵਾਪਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾਂ ਦੀ ਜਾਂਚ ਸੀਬੀਆਈ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਟੀਮ ਕੁਝ ਦਿਨ ਪਹਿਲਾਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪਹੁੰਚ ਗਈ ਸੀ ਅਤੇ ਉਸ ਨੇ ਪਿੰਡ ਦੇ ਗੁਰਦੁਆਰੇ ਦੇ ਗ੍ਰੰਥੀ ਅਤੇ ਹੋਰ ਪਿੰਡ ਵਾਸੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।