Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 5, 2015

December 5, 2015

ਸਾਬਕਾ ਪੁਲਿਸ ਕੈਟ ਗੁਰਮੀਤ ਪਿੰਕੀ ਨੇ ਦਾਅਵਾ ਕੀਤਾ ਕਿ ਉਸਨੇ ਪੰਜਾਬ ਵਿੱਚ ਆਪਣੀ ਬਹਾਲੀ ਲਈ 50 ਲੱਖ ਰੁਪਏ ਦੀ ਵੱਡੀ ਰਕਮ ਰਿਸ਼ਵਤ ਵਜੋਂ ਦਿੱਤੀ ਸੀ। ਪੱਤਰਕਾਰ ਕੰਵਰ ਸੰਧੂ ਨਾਲ ਇੱਕ ਇੰਟਰਵਿਓੂ ਦੌਰਾਨ ਪਿੰਕੀ ਨੇ ਕਿਹਾ ਕਿ ਉਸਨੇ 50 ਲੱਖ ਰੁਪਏ ਅਮਨਦੀਪ ਉਰਫ ਸਕੋਡਾ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਬਹਾਲੀ ਲਈ ਦਿੱਤਾ ਸੀ।
ਚੰਡੀਗੜ੍ਹ: ਸਿੱਖ ਰਾਜਨੀਤਿਕ ਕੈਦੀ ਭਾਈ ਪਰਮਜੀਤ ਸਿੰਘ ਭਿਓਰਾ ਵੱਲੋਂ ਸਰਬੱਤ ਖਾਲਸਾ ਸੰਬੰਧੀ ਸਿੱਖ ਸੰਗਤ ਦੇ ਨਾਮ ਲਿਖੀ ਗਈ ਚਿੱਠੀ ਨੇ ਸਿੱਖ ਸਫਾਂ ਦੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਭਾਈ ਜਗਤਾਰ ਸਿੰਘ ਹਵਾਰਾ ਦੇ ਨੇੜਲੇ ਸਾਥੀ ਭਾਈ ਭਿਓਰਾ ਵੱਲੋਂ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵੱਲੋਂ ਜਥੇਦਾਰਾਂ ਦੇ ਐਲਾਨ ਵਿੱਚ ਕੀਤੀ ਗਈ ਕਾਹਲ ਦੀ ਸਖਤ ਅਲੋਚਨਾ ਕੀਤੀ ਗਈ ਹੈ।
ਸਿੱਖ ਨੌਜਵਾਨ ਸਭਾ ਖੱਸਣ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰੇ ਵਿਖੇ ਨੌਜਵਾਨਾਂ ਅੰਦਰ ਸਿੱਖੀ ਦੀ ਭਾਵਨਾ ਪ੍ਰਬਲ ਕਰਨ ਲਈ ਦਸਤਾਰ ਸਜਾੳੁਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗ ਦੇ 50 ਬੱਚਿਆਂ ਨੇ ਭਾਗ ਲਿਆ।
ਸਿੱਖ ਇਤਿਹਾਸਕਾਰ ਅਤੇ ਸੇਵਾਮੁਕਤ ਪ੍ਰੋਫੈਸਰ ਡਾ. ਗੁਰਦਰਸ਼ਨ ਸਿੰਘ ਢਿੱਲੋਂ ਤੋਂ 10 ਨਵੰਬਰ 2015 ਨੂੰ ਹੋਏ ਸਰਬੱਤ ਖਲਾਸਾ(2015) ਸਮਾਗਮ ਸਬੰਧੀ ਉਨ੍ਹਾਂ ਦੇ ਵਿਚਾਰ ਜਾਨਣ ਲਈ ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਗੱਲਬਾਤ ਕੀਤੀ ਗਈ। ਇਹ ਵਿਚਾਰ ਚਰਚਾ ਸਿੱਖ ਸਿਆਸਤ ਨਿਊਜ਼ ਵੱਲੋਂ ਸਰਬੱਤ ਖ਼ਾਲਸਾ ਸੰਸਥਾ ਅਤੇ ਸਰਬੱਤ ਖਾਲਸਾ(2015) ਬਾਰੇ ਕੀਤੀ ਜਾ ਰਹੀ ਵਿਚਾਰ ਚਰਚਾ ਦਾ ਇੱਕ ਹਿੱਸਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਤਾਰਾ ਵਿਰੁੱਧ ਪੁਲਿਸ ਮੁਕੱਦਮਾ ਬੁੜੈਲ ਜੇਲ੍ਹ 'ਚ ਲੱਗਣ ਵਾਲੀ ਵਿਸ਼ੇਸ਼ ਅਦਾਲਤ 'ਚ ਚਲਾਇਆ ਜਾਵੇਗਾ।
ਪਿਛਲੇ ਸਾਲ ਇੱਥੇ ਨੂਰਮਹਿਲੀਏ ਸਾਧ ਆਸ਼ੂਤੋਸ਼ ਦੇ ਡੇਰੇ ਦੀ ਭੰਨ ਤੋੜ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸਾਰੇ ਸਿੱਖਾਂ ਨੂੰ ਅਦਾਲਤ ਨੇ ਬਾਇੱਜ਼ਤ ਬਰੀ ਕਰ ਦਿੱਤਾ ਹੈ।
31 ਅਕਤੂਬਰ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਈ ਸਿੱਖ ਨਸਲਕੁਸ਼ੀ ਵਿੱਚ ਮੋਹਰੀ ਭੁਮਿਕਾ ਨਿਭਾਉਣ ਵਾਲੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਨਸਲਕੁਸ਼ੀ ਦੇ ਇੱਕ ਕੇਸ ਵਿੱਚ ਸੀਬੀਆਈ ਵੱਲੋਂ ਦਿੱਤੀ ਦੋਸ਼ ਮੁਕਤੀ ਨੂੰ ਰੱਦ ਕਰਦਿਆਂ ਕੜਕੜਡੂਮਾ ਅਦਾਲਤ ਨੇ ਦੁਬਾਰਾ ਜਾਂਚ ਦੇ ਹੁਕਮ ਦਿੱਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।