ਕੱਲ੍ਹ ਚੰਡੀਗੜ੍ਹ ਦੇ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਮਨੁੱਖੀ ਅਧਿਕਾਰਾਂ ਅਤੇ ਭਾਰਤ ਵਿੱਚ ਫੈਲ ਰਹੀ ਅਸਹਿਣਸ਼ੀਲਤਾ ਬਾਰੇ ਕਰਵਾਈ ਗਈ ਕਾਨਫਰੰਸ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਭਾਰਤ ਦੀ ਸੁਪਰੀਮ ਕੌਰਟ ਦੇ ਸਾਬਕਾ ਮੁੱਖ ਜੱਜ ਮਾਰਕੰਡੇ ਕਾਟਜੂ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਭਾਰਤ ਵਿੱਚ ਸਦਨ, ਅਫਸਰਸ਼ਾਹੀ ਅਤੇ ਨਿਆ ਪ੍ਰਣਾਲੀ ਸਹੀ ਕੰਮ ਕਰਨ ਵਿੱਚ ਫੇਲ ਸਾਬਿਤ ਹੋਈ ਹੈ ਜਿਸ ਕਾਰਨ ਭਾਰਤ ਵਿੱਚ ਬਗਾਵਤ ਹੋਣ ਵਰਗੇ ਹਾਲਾਤ ਬਣ ਗਏ ਹਨ।