Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 12, 2015

December 12, 2015

ਚੰਡੀਗੜ੍ਹ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਸ. ਪਰਮਜੀਤ ਸਿੰਘ ਟਾਂਡਾ ਵੱਲੋਂ ਸਿੱਖ ਸਿਆਸਤ ਨਾਲ ਕੀਤੀ ਗਈ ਗੱਲਬਾਤ ਵੇਖੋ।

ਦਲ ਖਾਲਸਾ ਨੇ ਤਖਤਾਂ ਦੇ ਪੰਜ ਜਥੇਦਾਰਾਂ ਵਲੋਂ ੧੪ ਦਸੰਬਰ ਨੂੰ ਸੱਦੀ ਮੀਟਿੰਗ ਉਤੇ ਆਪਣੀ ਟਿਪਣੀ ਕਰਦਿਆਂ ਕਿਹਾ ਕਿ ਦਾਗੀ ਅਤੇ ਵਿਵਾਦਤ ਜਥੇਦਾਰਾਂ ਕੋਲ ਪੰਥ ਦੀ ਹੋਣੀ ਨਾਲ ਜੁੜੇ ਫੈਸਲੇ ਕਰਨ ਦਾ ਕੋਈ ਨੈਤਿਕ ਹੱਕ ਜਾਂ ਅਧਿਕਾਰ ਨਹੀਂ ਹੈ।
ਚੰਡੀਗੜ੍ਹ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਸਿੱਖ ਯੂਥ ਆਫ ਪੰਜਾਬ ਦੇ ਸਲਾਹਕਾਰ ਸ. ਪ੍ਰਭਜੋਤ ਸਿੰਘ ਨਵਾਂਸ਼ਹਿਰ ਵੱਲੋਂ ਸਿੱਖ ਸਿਆਸਤ ਨਾਲ ਕੀਤੀ ਗਈ ਗੱਲਬਾਤ ਵੇਖੋ।
ਉੱਤਰ ਪ੍ਰਦੇਸ਼ ਜਿਲੇ ਦੇ ਪਿੰਡ ਚਿੱਤਰਕੂਟ ਦੇ ਜਾਲਪਾ ਦੇਵੀ ਮੰਦਿਰ ਵਿੱਚ ਦੇਵੀ ਦੀ ਮੂਰਤੀ ਨੂੰ ਹੱਥ ਲਾਉਣ ਅਤੇ ਪੂਜਾ ਕਰਨ ਕਰਕੇ ਦਲਿਤ ਪਤੀ ਪਤਨੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਕੁਝ ਲੋਕਾਂ ਨੇ ਦੇਵੀ ਦੀ ਮੁਤਰੀ ਦੀ ਪੂਜਾ ਕਰ ਰਹੇ ਪਤੀ ਪਤਨੀ ਦੀ ਕੁੱਟਮਾਰ ਕੀਤੀ ਤੇ ਫਿਰ ਦੋਵਾਂ ਨੂੰ ਘਸੀਟ ਕੇ ਮੰਦਿਰ ਤੋਂ ਬਾਹਰ ਸੁੱਟ ਦਿੱਤਾ।
ਪੰਜ ਤੀਰ ਰਿਕਾਰਡਰਜ਼ ਵੱਲੋਂ ਗੁਰੂ ਨਾਨਕ ਸਾਹਿਬ ਦੇ ਸੁਨਿਹਰੀ ਸਿਧਾਂਤ ਕਿਰਤ ਕਰੋ, ਨਾਮ ਜਪੋ, ਵੰਡ ਛਕੋ ‘ਤੇ ਅਧਾਰਿਤ ਬਣਾਈ ਗਈ ਪੰਜਾਬੀ ਛੋਟੀ ਫਿਲਮ PK with Singh ਨੂੰ ਦਰਸ਼ਕਾ ਵੱਲੋਂ ਭਰਪੁਰ ਹੁੰਗਾਰਾ ਮਿਲ ਰਿਹਾ ਹੈ।ਯੂ-ਟਿਊਬ ‘ਤੇ ਇਸ ਫਿਲਮ ਨੂੰ ਵੇਖਣ ਵਾਲ਼ਿਆਂ ਦੀ ਗਿਣਤੀ 87 ਹਜ਼ਾਰ ਤੋਂ ਟੱਪ ਚੁੱਕੀ ਹੈ।
ਪੰਜਾਬ ਦੇ ਸਾਬਕਾ ਡੀਜੀਪੀ (ਜੇਲਾਂ) ਸ਼ਸ਼ੀਕਾਂਤ ਨੇ ਇੱਥੇ 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਹਾੜੇ ‘ਤੇ ਕਰਵਾਏ ਗਏ ਸੈਮੀਨਾਰ ਵਿੱਚ ਬੋਲਦਿਆਂ ਕਿਹਾ ਕਿ ਇੱਕ ਬਦਨਾਮ ਪੁਲਿਸ ਅਫਸਰ ਜੋ ਕਿ ਖਾੜਕੂਵਾਦ ਦੌਰਾਨ ਆਮ ਸਿੱਖ ਨਾਗਰਿਕਾਂ ‘ਤੇ ਬੇਤਹਾਸ਼ਾ ਜ਼ੁਲਮ ਢਾਹੁਣ ਅਤੇ ਸਿੱਖ ਨੌਜਵਾਨੀ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਨ ਲਈ ਜਿਮੇਵਾਰ ਹੈ, ਇਸ ਸਮੇਂ ਜਿਊਦਾ ਹੈ ਅਤੇ ਬਾਹਰਲੇ ਮੁਲਕ ਵਿੱਚ ਰਹਿ ਰਿਹਾ ਹੈ।
ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਾਰਕੰਡੇ ਕਾਟਜੂ ਨੇ ਪੰਜਾਬ, ਕਸ਼ਮੀਰ ਅਤੇ ਸਮੁੱਚੇ ਭਾਰਤ ਵਿੱਚ ਵਧ ਰਹੀ ਅਸਹਿਣਸ਼ੀਲਤਾ ਦੇ ਮੁੱਦੇ ‘ਤੇ ਸਿੱਖ ਫਾਰ ਲਾਇਰਜ਼ ਵਾਲੋਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਕਰਵਾਏ ਗਏ ਸੈਮੀਨਾਰ ਵਿੱਚ ਬੋਲਦਿਆਂ ਕਿਹਾ ਕਿ 1988-90ਵਿਆਂ ਦੌਰਾਨ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸਿੱਖਾਂ ਨੂੰ ਮਾਰਨ, ਜਬਰੀ ਚੁੱਕ ਕੇ ਲਾਪਤਾ ਕਰਨ ਅਤੇ ਹੋਰ ਗੈਰਕਾਨੂੰਨੀ ਢੰਗ ਨਾਲ ਕੀਤੇ ਕਤਲਾਂ ਦੇ ਜਿਮੇਵਾਰ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਖਿਲਾਫ ਮੁਕੱਦਮੇ ਦਰਜ਼ ਕੀਤੇ ਜਾਣੇ ਚਾਹੀਦੇ ਹਨ।
ਬਾਦਲ ਪਰਿਵਾਰ ਦੀ ਮਾਲਕੀ ਵਾਲੀ ਚਰਚਿਤ ਔਰਬਿਟ ਬੱਸ ਕਾਂਡ ਦੀ ਸੁਣਵਾਈ ਦੌਰਾਨ ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਆਪਣੇ ਪਹਿਲਾਂ ਪੁਲਿਸ ਨੂੰ ਦਿੱਤੇ ਬਿਆਨਾਂ ਤੋਂ ਮੁੱਕਰ ਗਏ ਹਨ।ਅਦਾਲਤ ਨੇ ਅਗਲੀ ਸੁਣਵਾਈ ਲਈ 15 ਜਨਵਰੀ ਮੁਕੱਰਰ ਕਰਦਿਆਂ ਮ੍ਰਿਤਕ ਦੀ ਮਾਂ-ਭਰਾ ਤੇ ਹੋਰ ਗਵਾਹ ਤਲਬ ਕਰ ਲਏ ਹਨ।
ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਪੱਧਰ ‘ਤੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ।ਜਾਤ-ਪਾਤ ਦੇ ਸਮੀਕਰਨਾਂ ਨੂੰ ਧਿਆਨ ਵਿੱਚ ਰੱਖ ਕੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾ ਦਿੱਤਾ ਹੈ। ਲੁਧਿਆਣਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੂੰ ਵਿਧਾਇਕ ਦਲ ਦਾ ਉਪ ਆਗੂ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਚੀਫ਼ ਵ੍ਹਿਪ ਬਣਾਇਆ ਗਿਅਾ ਹੈ।
ਗਿਆਨੀ ਗੁਰਬਚਨ ਸਿੰਘ ਸਮੇਤ ਤਖਤਾਂ ਦੇ ਜੱਥੇਦਾਰਾਂ ਨੂੰ ਸੌਦਾ ਸਾਧ ਮਾਫੀਨਾਮੇ ‘ਤੇ ਸਪੱਸ਼ਟੀਕਰਨ ਦੇਣ ਲਈ ਤਲਬ ਕਰਨ ਵਾਲੇ ਅਕਾਲ ਤਖਤ ਸਾਹਿਬ ‘ਤੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜਾਂ ਪਿਆਰਿਆਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿੱਚਕਾਰ ਗੁਪਤ ਮੁਲਾਕਾਤ ਹੋਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।