Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 13, 2015

December 13, 2015

ਸਿੱਖ ਸਿਆਸਤ ਦੇ ਪੇਸ਼ਕਾਰ ਸੁਖਵਿੰਦਰ ਸਿੰਘ ਵੱਲੋਂ ਯੂ.ਐਨ.ਆਈ ਦੇ ਸੇਵਾਮੁਕਤ ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਨਾਲ ਬੀਤੇ ਹਫਤੇ ਦੌਰਾਨ ਘਟੀਆਂ ਪ੍ਰਮੁੱਖ ਘਟਨਾਵਾਂ ਸੰਬੰਧੀ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਦੀ ਪੜਚੋਲ ਕੀਤੀ ਗਈ।  

ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਵੱਲੋਂ ਪੰਜਾਬ ਵਿੱਚ 1980-90 ਦੌਰਾਨ ਹੋਏ ਝੂਠੇ ਪੁਲਿਸ ਮੁਕਾਬਲਿਆਂ ਸੰਬੰਧੀ ਕੈਟ ਤੋਂ ਪੁਲਿਸ ਇੰਸਪੈਕਟਰ ਬਣੇ ਗੁਰਮੀਤ ਪਿੰਕੀ ਵੱਲੋਂ ਕੀਤੇ ਗਏ ਖੁਲਾਸਿਆਂ ਸੰਬੰਧੀ ਵੀਚਾਰ ਸਾਂਝੇ ਕੀਤੇ ਗਏ।  

ਪੰਜਾਬ ਵਿਧਾਨ ਸਭਾ ਦੇ 2017 ਵਿੱਚ ਹੋਣ ਵਾਲੀਆਂ ਚੋਣਾਂ ਲਈ ਸਿਆਸੀ ਦੰਗਲ ਭਖ ਗਿਆ ਹੈ। ਪੰਜਾਬ ਦੀ ਸਤਾ ‘ਤੇ ਕਾਬਜ਼ ਹੋਣ ਲਈ ਬਾਦਲ ਦਲ , ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪੋ ਆਪਣੇ ਦਾਅ ਪੇਚ ਲੜਾ ਰਹੀਆਂ ਹਨ।
ਪੰਜਾਬ ਦੇ ਉਪ-ਮੁੱਖ ਮੰਤਰੀ ਅਤੇ ਬਾਦਲ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਰਾਜ ਸਰਕਾਰ ਵੱਲੋਂ ਰੇਲ ਗੱਡੀਆਂ ਰਾਹੀਂ ਰਾਜ ਦੇ ਵੱਖ-ਵੱਖ ਸ਼ਹਿਰਾਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਵੱਖ-ਵੱਖ ਧਰਮ ਅਸਥਾਨਾਂ ਦੀ ਕਰਵਾਈ ਜਾ ਰਹੀ ਮੁਫਤ ਧਾਰਮਿਕ ਯਾਤਰਾ ਦੇ ਪ੍ਰੋਗਰਾਮਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ।
ਸੌਦਾ ਸਾਧ ਸਰਸਾ ਦੇ ਗੁਰਮੀਤ ਰਾਮ ਰਹੀਮ ਨੇ ਅੱਜ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਤੇ ਸਰਸਾ ਦੇ ਸੱਚ ਅਖਬਾਰ ਦੇ ਸੰਪਾਦਕ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦੇ ਮਾਮਲੇ ਵਿੱਚ ਸੀ.ਬੀ.ਆਈ. ਦੀ ਪੰਚਕੂਲਾ ਵਿਖੇ ਵਿਸ਼ੇਸ਼ ਅਦਾਲਤ ਵਿੱਚ ਪੇਸ਼ੀ ਭੁਗਤੀ ।
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਪੰਜਾਬ ਅਤੇ ਭਾਰਤ ਵਿੱਚ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਵਿਰੁੱਧ ਇੱਥੋਂ ਦੀਆਂ ਪੰਥਕ ਜੱਥੇਬੰਦੀਆਂ ਨੇ ਭਾਰਤੀ ਦੂਤਾਘਰ ਸਾਹਮਵੇਂ ਰੋਸ ਵਿਖਾਵਾ ਕੀਤਾ ਗਿਆ।
ਸਿੱਖ ਪਛਾਣ ਪ੍ਰਤੀ ਜਾਗਰੂਕਤਾ ਨਾ ਹੋਣ ਕਰਕੇ ਬਰਤਾਨੀਆਂ ਦੀ ਰਾਜਧਾਨੀ ਲੰਡਨ ਵਿਚ ਸਾਲ 2013-14 ਵਿਚ ਸਿੱਖਾਂ 'ਤੇ ਧਰਮ ਅਤੇ ਨਸਲ ਦੇ ਆਧਾਰ 'ਤੇ 229 ਹਮਲੇ ਹੋਏ ਹਨ ਜਦਕਿ ਬੀਤੇ 12 ਮਹੀਨਿਆਂ ਵਿਚ ਅਕਤੂਬਰ 2015 ਤੱਕ 236 ਸਿੱਖ ਅਜਿਹੇ ਹਮਲਿਆਂ ਤੋਂ ਪੀੜਤ ਪਾਏ ਗਏ ਹਨ ।

ਚੰਡੀਗੜ੍ਹ ਦੇ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਤੇ ਬੋਲਦਿਆਂ ਗੁਰਮੀਤ ਪਿੰਕੀ ਵੱਲੋਂ ਕੀਤੇ ਝੂਠੇ ਪੁਲਿਸ ਮੁਕਾਬਲਿਆਂ ਦੇ ਖੁਲਾਸਿਆਂ ਬਾਰੇ ਬੋਲਦਿਆਂ ਕੀ ਕਿਹਾ ਪੱਤਰਕਾਰ ਕੰਵਰ ਸੰਧੂ ਨੇ ਉਸ ਨੂੰ ਵੇਖੋ।    

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।