Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 16, 2015

December 16, 2015

ਪੰਜਾਬ ਵਿਚ ਇਕ ਪਿੰਕੀ ਕੈਟ ਹੀ ਨਹੀਂ ਸਗੋਂ ਅਜਿਹੇ ਸੈਂਕੜਿਆਂ ਕੈਟਾਂ ਨੇ ਪੁਲਿਸ ਅਫ਼ਸਰਸ਼ਾਹੀ ਹੇਠ ਸਰਕਾਰੀ ਦਹਿਸ਼ਤਵਾਦ ਰਾਹੀਂ ਹਜ਼ਾਰਾ ਬੇ ਦੋਸ਼ੇ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ। ਭਾਵੇਂ ਕਿ ਪਿੰਕੀ ਕੈਟ ਦੇ ਸਾਹਮਣੇ ਆਊਣ ਨਾਲ ਉਸ ਵਲੋਂ ਕੀਤੇ ਖੁਲਾਸਿਆਂ ਨੇ ਸਿੱਖਾਂ ਦੇ ਦਿਲਾਂ ਨੂੰ ਹਲੂਣ ਕੇ ਰਖ ਦਿਤਾ ਹੈ ਪਰ ਖਾੜਕੂਵਾਦ ਦੋਰਾਨ ਪੰਜਾਬ ਵਿਚ ਹੋਈਆਂ ਸਰਕਾਰੀ ਦਹਿਸ਼ਤਵਾਦ ਕਾਰਨ ਅਨੇਕਾਂ ਅਣਸੁਖਾਂਵੀਆਂ ਘਟਨਾਵਾਂ ਦੇ ਖੁਲਸੇ ਮਨੁੱਖੀ ਅਧਿਕਾਰਾਂ ਦੇ ਦੋ ਵਕੀਲਾਂ ਤੇਜਿੰਦਰ ਸਿੰਘ ਸੂਦਨ ਅਤੇ ਅਰੁਨਜੀਵ ਸਿੰਘ ਵਾਲੀਆ ਨੇ ਸਾਲ 2001 ਵਿਚ ਚੰਡੀਗੜ੍ਹ 'ਚ ਲੋਕ ਅਰਪਣ ਕੀਤੀ ਆਪਣੀ ਕਿਤਾਬ ''ਜੈਨਿਸਿਸ ਆਫ਼ ਸਟੇਟ ਟੈਰੋਰੀਜ਼ਮ ਇਨ ਪੰਜਾਬ'' ਵਿਚ ਕੀਤੇ ਹੋਏ ਹਨ ।
ਪੰਜਾਬ ਸਰਕਾਰ ਵੱਲੋਂ 'ਕੈਲੰਡਰ-2016' ਲਈ 34 ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ । ਇਸ ਤੋਂ ਇਲਾਵਾ 18 ਰਾਖਵੀਆਂ ਛੁੱਟੀਆਂ ਵੀ ਜਾਰੀ ਕੀਤੀਆਂ ਹਨ ਜੋ ਕਿ ਕੋਈ ਵੀ ਕਰਮਚਾਰੀ ਕੋਈ ਦੋ ਦਿਨ ਦੀ ਛੁੱਟੀ ਲੈ ਸਕਦਾ ਹੈ ।
ਅੱਜ ਜਿੱਥੇ ਪੰਜਾਬ ਦੀ ਸੱਤਾਧਾਰੀ ਪਾਰਟੀ ਬਾਦਲ ਦਲ ਅਤੇ ਇਸਦੀ ਰਿਵਾਇਤੀ ਵਿਰੋਧੀ ਪਾਰਟੀ ਕਾਂਗਰਸ ਕ੍ਰਮਵਾਰ ਪਟਿਆਲਾ ਅਤੇ ਬਠਿੰਡਾ ਵਿੱਚ ਰੈਲੀਆਂ ਕਰਕੇ ਆਪੋ ਆਪਣੀ ਸਿਆਸੀ ਤਾਕਤ ਦਾ ਮੁਜ਼ਾਹਰਾ ਕਰ ਰਹੀਆਂ ਸਨ, ਉੱਥੇ ਪੰਜਾਬ ਵਿੱਚ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਤੀਜ਼ੀ ਮੁੱਖ ਧਿਰ ਵਜੋਂ ਉਭਰੀ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਨਰਮਾ ਪੱਟੀ ਵਿੱਚ ਨਕਲੀ ਕੀੜੇਮਾਰ ਦਵਾਈਆਂ ਅਤੇ ਨਕਲੀ ਬੀਜ਼ਾਂ ਦੇ ਮਾਮਲੇ ‘ਤੇ ਜਿਲਾ ਦਫਤਰਾਂ ‘ਤੇ ਧਰਨਾ ਦੇਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਬਰਖਾਸਤ ਕਰਕੇ ਕਰਵਾਈ ਕਰਨ ਦੀ ਮੰਗ ਕੀਤੀ।
ਅਮਰੀਕਾ ਵਿੱਚ ਕੈਲੀਫੋਰਨੀਆ ਦੇ ਸਾਨ ਡਿਆਗੋ ਸ਼ਹਿਰ ਵਿੱਚ ਫੁੱਟਬਾਲ ਮੈਚ ਦੇਖਣ ਜਾ ਰਹੇ ਦਸਤਾਰਧਾਰੀ ਸਿੱਖਾਂ ਨੂੰ ਸੁਰੱਖਿਆ ਅਮਲੇ ਵੱਲੋਂ ਦਸਤਾਰਾਂ ਸਜਾਈਆਂ ਹੋਣ ਕਾਰਨ ਸਟੇਡੀਅਮ ਵਿੱਚ ਜਾਣ ਤੋਂ ਰੋਕਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ।
ਪਿਛਲੇ ਦਿਨੀ ਨੇੜਲੇ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ (2015) ਦੇ ਪੁਲਿਸ ਵੱਲੋਂ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤੇ ਪ੍ਰਬੰਧਕਾਂ ਦੀ ਜ਼ਮਾਨਤ ਇੱਕ ਸਥਾਨਿਕ ਅਦਾਲਤ ਨੇ ਰੱਦ ਕਰ ਦਿੱਤੀ ਹੈ।ਕਿ ਚਾਟੀਵਿੰਡ ਥਾਣੇ ਦੀ ਪੁਲੀਸ ਵਲੋਂ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਿਚ ਸ਼ਾਮਲ 20 ਵਿਅਕਤੀਆਂ ਖਿਲਾਫ਼ ਦੇਸ਼ ਧਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤਹਿਤ ਵਧੇਰੇ ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਚ ਪਰਵਾਸੀ ਸਿੱਖ ਵੀ ਸ਼ਾਮਲ ਹਨ।
ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਿਰੁੱਧ ਰੋਸ ਪ੍ਰਗਟਾ ਰਹੀ ਸੰਗਤ 'ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਮਾਰ ਕੇ ਪਿੰਡ ਬਹਿਬਲ ਕਲਾਂ ਵਿਖੇ ਸ਼ਹੀਦ ਕੀਤੇ ਦੋ ਸਿੰਘਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਸਮੇਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਐਲਾਨ ਕੀਤਾ ਕਿ ਸਰਬੱਤ ਖਾਲਸਾ(2015) ਵੱਲੋ ਥਾਪੇ ਜੱਥੇਦਾਰਾਂ ਨੂੰ ਰਿਹਾਅ ਕਰਵਾਉਣ ਅਤੇ ਹੋਰ ਮੰਗਾਂ ਲਈ ਜੇਲਾਂ ਬਾਹਰ ਧਰਨੇ ਦਿੱਤੇ ਜਾਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।