Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 21, 2015

December 21, 2015

ਡੀਡੀਸੀਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਹੋਰ ਆਪ ਨੇਤਾਵਾਂ ਖ਼ਿਲਾਫ਼ ਅਰੁਣ ਜੇਤਲੀ ਵੱਲੋਂ ਦਰਜ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਬੋਲਦਿਆਂ ਕੇਜਰੀ ਵਾਲ ਨੇ ਕਿਹਾ ਕਿ ਅਰੁਣ ਜੇਤਲੀ ਨੇ ਜੋ ਲੱਖਾਂ ਕਰੋੜਾ ਦਾ ਭ੍ਰਿਸ਼ਟਾਚਾਰ ਕੀਤਾ ਉਹ ਦੁਨੀਆਂ ਦੇ ਸਾਹਜਮਣੇ ਆ ਕੇ ਹੀ ਹਰੇਗਾ । ਇਸ ਮਾਮਲੇ ਦੀ ਜਾਂਚ ਲਈ ਬਣਾਇਆ ਸੱਚ ਕਮਿਸ਼ਂਨ ਜਲਦੀ ਹੀ ਸੱਚ ਸਾਹਮਣੇ ਲਿਆਵੇਗਾ।
ਭਾਰਤ ਦੇ ਖਾਜ਼ਾਨਾ ਮੰਤਰੀ ਅਰੁਣ ਜੇਤਲੀ ‘ਤੇ ਡੀਡੀਸੀਏ ਮਾਮਲੇ 'ਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ ਵਾਲੇ ਅਰਵਿੰਦ ਕੇਜਰੀਵਾਲ ਅਤੇ ਉਸਦੇ ਸਾਥੀ ਆਪ ਆਗੂਆਂ ਖਿਲਾਫ ਮਾਨਹਾਨੀ ਦਾ ਮੁਕੱਦਮਾ ਦਰਜ਼ ਕਰਵਾਇਆ ਹੈ। ਡੀ. ਡੀ. ਸੀ. ਏ ਵਿੱਚ ਪਿਛਲੇ 10 ਸਾਲਾਂ ਵਿੱਚ 400 ਕਰੋੜ ਦਾ ਘਪਲਾ ਕਰਨ ਦੇ ਦੋਸ਼ ਲਾਏ ਜਾ ਰਹੇ ਹਨ।
ਸਿੱਖ ਯੂਥ ਆਫ ਪੰਜਾਬ ਵੱਲੋਂ ਜਥੇਬੰਦੀ ਦੀ ੭ਵੀਂ ਵਰੇਗੰਢ ਮੌਕੇ ਦਸਮ ਪਾਤਿਸ਼ਾਹ ਦੇ ਚਾਰ ਸਾਹਿਬਜ਼ਾਦਿਆਂ ਦੀ ਅਜ਼ੀਮ ਸ਼ਹਾਦਤ ਨੂੰ ਸਮਰਪਿਤ ੨੮ ਦਸੰਬਰ ਨੂੰ ਜਲੰਧਰ ਵਿਖੇ ਕਾਨਫਰੰਸ ਕੀਤੀ ਜਾਵੇਗੀ।
ਨੇੜੇ ਪੈਦੀ ਪੁਲਿਸ ਚੌਕੀ ਵੱਲਾ ਵਿੱਚ ਇੱਕ ਨੌਜਵਾਨ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ।ਪੁਲਿਸ ਵੱਲੋਂ ਮ੍ਰਿਤਕ ਨੂੰ ਦੋ ਦਿਨ ਪਹਿਲਾਂ ਚੋਰੀ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਸੀ।ਮਿ੍ਤਕ ਨੌਜਵਾਨ ਦੀ ਪਹਿਚਾਣ ਕਿੰਕਾ ਉਰਫ਼ ਪਿ੍ੰਸ (20) ਪੁੱਤਰ ਸਵ: ਸਾਹਿਬ ਸਿੰਘ ਵਾਸੀ ਗਲੀ ਨੰ: 11 ਮਕਬੂਲਪੁਰਾ ਮਹਿਤਾ ਰੋਡ ਅੰਮਿ੍ਤਸਰ ਵਜੋਂ ਹੋਈ ।
ਇੰਗਲੈਂਡ ਵਿਚ ਰਾਜਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਪਰਮਜੀਤ ਸਿੰਘ ਪੰਮਾ, ਜਿਸਨੂ ਪੁਰਤਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਦੀ ਭਾਰਤ ਹਵਾਲਗੀ ਰੋਕਣ ਲਈ ਬਰਤਾਨੀਆ ਦੀ ਸਿੱਖ ਜੱਥੇਬੰਦੀ ਸਿੱਖ ਕੌਸਲ ਨੇ ਯਤਨ ਆਰੰਭ ਕਰ ਦਿੱਤੇ ਹਨ।
ਸਿੱਖ ਯੂਥ ਤੇ ਸਿੱਖ ਫੈਡਰੇਸ਼ਨ ਆਫ ਆਸਟਰੇਲੀਆ ਨੇ ਸਾਂਝੇ ਤੌਰ ’ਤੇ ‘ਪਰਦੇਸ ਵਿੱਚ ਸਿੱਖੀ ਤੇ ਰਾਜਨੀਤਕ ਪਹੁੰਚ’ ਵਿਸ਼ੇ ੳੁੱਤੇ ਸਮਾਗਮ ਕਰਵਾਇਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਭਾਗ ਲੈਣ ਲਈ ਓਂਟਾਰੀਓ ਤੋਂ ਸੰਸਦ ਮੈਂਬਰ ਜਗਮੀਤ ਸਿੰਘ ਪੁੱਜੇ। ਉਨ੍ਹਾਂ ਨਾਲ ਵੈਨਕੂਵਰ ਤੋਂ ਆਏ ਸਿੱਖ ਵਿਦਵਾਨ ਮਨਿੰਦਰ ਸਿੰਘ ਅਤੇ ਆਸਟਰੇਲੀਅਨ ਗਾਇਕ ਸੁਖਦੀਪ ਸਿੰਘ ਵੀ ਸ਼ਾਮਲ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।