Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 24, 2015

December 24, 2015

ਚਮਕੌਰ ਦੀ ਜੰਗ ਇਤਿਹਾਸ ਦੀ ਉਹ ਅਜਬ ਘਟਨਾ ਹੈ, ਜੋ ਖਾਲਸੇ ਦੇ ਤਨ ਮਨ ਨੂੰ ਸਦਾ ਤਰੋ-ਤਾਜ਼ਾ ਰੱਖੇਗੀ। ਇਸ ਵਿਚ ਅੰਮ੍ਰਿਤ ਵੇਲੇ ਦੀ ਰੂਹਾਨੀ ਤਾਜ਼ਗੀ ਤੇ ਖੁਸ਼ੀ ਹੈ ਪਰ ਨਾਲ ਹੀ ਦੁਖ ਵਿਚ ਸੁਖ ਨੂੰ ਮਨਾਉਣ ਦੀ ਰੂਹਾਨੀ ਉਦਾਸੀ ਵੀ ਹੈ। ਇਹ ਘਟਨਾ ਇਤਿਹਾਸ ਦੀਆਂ ਖੁਸ਼ਕ ਹੱਦਾਂ ਨੂੰ ਤੋੜਦੀ ਹੋਈ ਕਿਸੇ ਮਹਾਨ ਅਨੁਭਵ ਨਾਲ, ਜੀਵਨ ਦੇ ਧੁਰੋਂ ਆਏ ਨਿਯਮਾਂ ਨਾਲ ਜਾਂ ਇਲਾਹੀ ਪੈਂਡਿਆਂ ਨਾਲ ਗੂੜ੍ਹੀਆਂ ਸਾਂਝਾਂ ਪਾਉਂਦੀ ਜਾਪਦੀ ਹੈ।
ਭਾਰਤੀ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਚੌਧਰੀ ਨੇਂ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਐਨ.ਆਈ.ਏ ਵੱਲੋਂ ਇਹ ਫੈਂਸਲਾ ਕੀਤਾ ਗਿਆ ਹੈ ਕਿ ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਵਿੱਚ ਸਜਾ ਭੁਗਤ ਰਹੇ ਸਵਾਮੀ ਅਸੀਮਾਨੰਦ ਦੀ ਜ਼ਮਾਨਤ ਨੂੰ ਚੁਣੌਤੀ ਨਹੀਂ ਦਿੱਤੀ ਜਾਵੇਗੀ।
ਦਿੱਲੀ ਦੇ ਚਰਚਿਤ ਜਿਲਾ ਕ੍ਰਿਕਟ ਐਸੋਸੀਏਸ਼ਨ ਭ੍ਰਿਸ਼ਟਾਚਾਰ ਮਾਮਲੇ ਵਿੱਚ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਵਿਰੁੱਧ ਮੋਰਚਾ ਖੋਲਣ ਵਾਲੇ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਕੀਰਤੀ ਅਜ਼ਾਦ ਨੂੰ ਅੱਜ ਭਾਜਪਾ ਦੇ ਇਸ ਪ੍ਰਭਾਵਸ਼ਾਲੀ ਆਗੂ ਖਿਲਾਫ ਬੋਲਣ ਦੀ ਕੀਮਤ ਚੁਕਾਉਣ ਪੈ ਗਈ ਹੈ।
ਪੰਜਾਬ ਦਾ ਸਤਾਧਾਰੀ ਬਾਦਲ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਆਮ ਚੋਣ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਕਰਵਾਏ ਜਾਣ ਦੀ ਵੀ ਇੱਛੁਕ ਹੈ।ਇਸ ਲਈ ਸਹਿਜ਼ਧਾਰੀ ਮੁੱਦੇ ‘ਤੇ ਭਾਰਤੀ ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸ ਦੀ ਪੈਰਵੀ ਕਰਕੇ ਮਾਮਲੇ ਨੂੰ ਜਲਦੀ ਨਿਬੇੜਨ ਲਈ ਬਾਦਲ ਦਲ ਦੀ ਕੋਰ ਕਮੇਟੀ ਨੇ ਮੀਟਿੰਗ ਕਰਕੇ ਦੋ ਮੈਬਰੀ ਕਮੇਟੀ ਦਾ ਗਠਨ ਕੀਤਾ ਹੈ।
ਸ੍ਰੀ ਚਮਕੌਰ ਸਾਹਿਬ ਵਿਖੇ ਦਸ਼ਮੇਸ਼ ਪਿਤਾ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੂਝਾਰ ਸਿੰਘ ਅਤੇ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਦਿਨਾ ਸ਼ਹੀਦੀ ਜੋੜ ਮੇਲਾ ਅੱਜ ਆਖਰੀ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਨਗਰ ਕੀਰਤਨ ਅਤੇ ਨਿਹੰਗ ਸਿੰਘਾਂ ਵੱਲੋਂ ਸਜਾਏ ਮੁਹੱਲੇ ਨਾਲ ਸਮਾਪਤ ਹੋ ਗਿਆ।
ਨਵੰਬਰ 1984 ਨੂੰ ਹਰਿਆਣਾ ਵਿੱਚ ਹੋਏ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਪੀੜਤਾਂ ਨੂਮ ਮੁਆਵਜ਼ਾ ਅਤੇ ਗਰਗ ਕਮਿਸ਼ਨ ਵੱਲੋਂ ਦੋਸ਼ੀ ਠਹਿਰਾਏ ਗਏ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਲਈ ਹੋਂਦ ਚਿੱਲੜ ਤਾਲਮੇਲ ਕਮੇਟੀ ਵੱਲੋਂ ਬੀਤੇ ਦਿਨੀਂ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਕੋਠੀ ਦੇ ਨੇੜੇ ਸ਼ਾਂਤਮਈ ਰੋਸ ਮਾਰਚ ਕਰਕੇ ਇੱਕ ਯਾਦ ਪੱਤਰ ਦਿੱਤਾ ਗਿਆ।
ਵਿਦੇਸ਼ੀ ਦੌਰੇ ਤੇ ਰੂਸ ਦੀ ਰਾਜਧਾਨੀ ਮੋਸਕੋ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਸ ਸਮੇਂ ਭਾਰਤੀ ਰਾਸ਼ਟਰ ਗੀਤ ਦਾ ਅਪਮਾਨ ਹੋ ਗਿਆ ਜਦੋਂ ਹਵਾਈ ਅੱਡੇ ਤੇ ਉਨ੍ਹਾਂ ਦੇ ਸਵਾਗਤ ਲਈ ਭਾਰਤ ਦਾ ਰਾਸ਼ਟਰੀ ਗੀਤ ਵਜਾਇਆ ਗਿਆ।
ਸੰਗਰੂਰ ਜੇਲ ਵਿੱਚ ਦੇਸ਼ ਧੋਰਹ ਦੇ ਦੋਸ਼ਾਂ ਅਧੀਨ ਨਜ਼ਰਬੰਦ ਅਕਾਲੀ ਦਲ ਸਾਂਝਾ ਦੇ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਸਿਹਤ ਦੀ ਹਾਲਤ ਗਭੀਰ ਹੋਣ ਕਾਰਣ ਪਟਿਆਲਾ ਦੇ ਰਾਜਿੰਦਰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।