Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 25, 2015

December 25, 2015

ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਅਫਵਾਹਾਂ ਨੂੰ ਅੱਜ ਸੱਚ ਸਾਬਿਤ ਕਰਦੇ ਹੋਏ ਹਲਕਾ ਭੁਲੱਥ ਤੋਂ ਐਮ.ਐਲ਼.ਏ ਰਹਿ ਚੁੱਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਗਿਆ।ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ, ਹਿੰਮਤ ਸਿੰਘ ਸ਼ੇਰਗਿੱਲ, ਆਰ.ਆਰ ਭਾਰਦਵਾਜ ਅਤੇ ਹਰਜੋਤ ਸਿੰਘ ਬੈਂਸ ਵੀ ਹਾਜਿਰ ਸਨ।
ਸਿੱਖ ਯੂਥ ਆਫ ਪੰਜਾਬ ਨੇ ਸਿੱਖ ਧਾਰਮਿਕ ਸੰਸਥਾਵਾਂ ਅੰਦਰ ਆਏ ਨਿਘਾਰ, ਰਾਜਨੀਤੀ ਵਿੱਚ ਫੈਲ ਚੁੱਕੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨਾਲ ਨੌਜਵਾਨਾਂ ਦੀਆਂ ਜ਼ਿੰਦਗੀਆਂ ਉਤੇ ਪੈ ਰਹੇ ਨਾ-ਵਾਚਕ ਅਤੇ ਮਾਰੂ ਪ੍ਰਭਾਵ ਉਤੇ ਡਾਢੀ ਚਿੰਤਾ ਪ੍ਰਗਟਾਉਦਿਆਂ ਪੰਥ ਅਤੇ ਪੰਜਾਬ ਨੂੰ ਦਰਪੇਸ਼ ਸਮਸਿਆਵਾਂ ਅਤੇ ਭੱਖਦੇ ਮਸਲਿਆਂ ਉਤੇ ਵਿਚਾਰ ਕਰਨ ਲਈ ੨੮ ਦਸੰਬਰ ਨੂੰ ਜਲੰਧਰ ਦੇ ਕੇ. ਐਲ. ਸਹਿਗਲ ਐਡੀਟੋਰੀਅਮ ਵਿਖੇ ਯੂਥ ਕਾਨਫਰੰਸ ਕਰਨ ਦਾ ਫੈਸਲਾ ਲਿਆ ਹੈ।
8 ਮਹੀਂਨੇ ਪਹਿਲਾਂ ਹੋਏ ਮੋਗਾ ਓਰਬਿਟ ਕਾਂਢ ਜਿਸ ਵਿੱਚ ਇੱਕ 13 ਸਾਲਾ ਕੁੜੀ ਅਰਸ਼ਦੀਪ ਕੌਰ ਨਾਲ ਔਰਬਿਟ ਬੱਸ ਦੇ ਮੁਲਾਜਮਾਂ ਵੱਲੋਂ ਛੇੜਖਾਨੀ ਕਰਨ ਤੋਂ ਬਾਅਦ ਉਸ ਨੂੰ ਬੱਸ ਵਿੱਚੋਂ ਧੱਕਾ ਦੇ ਦਿੱਤਾ ਗਿਆ ਸੀ ਜਿਸ ਨਾਲ ਉਸ ਦੀ ਮੌਤ ਹੋ ਗਈ ਸੀ।ਇਸ ਘਟਨਾ ਨਾਲ ਸੰਬੰਧਿਤ ਚਲ ਰਹੇ ਕੇਸ ਵਿੱਚ ਉਦੋ ਹੈਰਾਨੀਜਨਕ ਮੋੜ ਆ ਗਿਆ ਜਦੋਂ ਅਰਸ਼ਦੀਪ ਕੌਰ ਦੇ ਪਿਤਾ ਨੇਂ ਅਦਾਲਤ ਵਿੱਚ ਬਿਆਨ ਦਿੱਤਾ ਕਿ ਉਸ ਦੀ ਕੁੜੀ, ਉਸ ਦੀ ਪਤਨੀ ਅਤੇ ਪੁੱਤਰ ਨਾਲ ਕਦੇ ਓਰਬਿਟ ਬੱਸ ਵਿੱਚ ਚੜੀ ਹੀ ਨਹੀਂ।
ਪੰਜਾਬ ਵਿੱਚ ਲੋਕ ਮਸਲਿਆਂ ਤੇ ਸਰਕਾਰ ਖਿਲਾਫ ਬੇਬਾਕ ਬੋਲਣ ਵਾਲੇ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਚੰਡੀਗੜ੍ਹ ਵਿਖੇ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਇਸ ਮੌਕੇ ਉਨ੍ਹਾਂ ਕਾਂਗਰਸ ਦੀ ਲੀਡਰਸ਼ਿਪ ਤੇ ਸਖਤ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਅਫਸੋਸ ਹੈ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੀ ਨੁਮਾਂਇੰਦਗੀ ਇੱਕ ਵਾਰ ਫੇਰ ਭ੍ਰਿਸ਼ਟ ਲੋਕਾਂ ਨੂੰ ਦੇ ਦਿੱਤੀ ਗਈ ਹੈ।
ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
10 ਨਵੰਬਰ ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ(2015) ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਵਿਦਵਾਨ ਸ੍ਰ. ਗੁਰਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ।
ਪਿਛਲੇ ਦਿਨੀ ਪੱਤਰਕਾਰ ਕੰਵਰ ਸੰਧੂ ਨਾਲ ਵਿਸ਼ੇਸ਼ ਇੰਟਰਵਿਓੂ ਤੋਂ ਬਾਅਦ ਖਾਸ ਚਰਚਾ ਵਿੱਚ ਆਏ ਪੰਜਾਬ ਪੁਲਿਸ ਦੇ ਸਾਬਕਾ ਕੈਟ ਅਤੇ ਇੰਸਪੈਕਟਰ ਗੁਰਮੀਤ ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਹਾਈਕੋਰਟ ਵਿੱਚ ਗਵਾਹੀ ਦੇਣ ਲਈ ਪਿੰਕੀ ਨੇ ਪ੍ਰਗਟਾਈ ਇੱਛਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹਲਫੀਆ ਬਿਆਨ ਦਾਖਲ ਕਰਕੇ ਉਸਦੇ ਸਾਹਮਣੇ ਹੋਏ ਪੁਲਿਸ ਮੁਕਾਬਲਿਆਂ ਦੇ ਕੇਸ ਵਿੱਚ ਗਵਾਹੀ ਦੇਣ ਦੀ ਇੱਛਾ ਪ੍ਰਗਟਾਈ ਹੈ।
ਪਿਛਲੇ ਲੰਬੇ ਸਮੇਂ ਤੋਂ ਅਫਵਾਹ ਬਣੀ ਹੋਈ ਸੁਖਪਾਲ ਸਿੰਘ ਖਹਿਰਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਗੱਲ ਅੱਜ ਹਕੀਕਤ ਬਣਨ ਜਾ ਰਹੀ ਹੈ। ਅੱਜ ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਮਿਲਣੀ ਦੌਰਾਨ ਸਾਬਕਾ ਕਾਂਗਰਸੀ ਐਮ.ਐਲ.ਏ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਇੱਕ ਹੋਰ ਪ੍ਰਾਪਤੀ ਹੋਈ ਜਦੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜੇਲ ਵਿੱਚ ਨਜਰਬੰਦ ਭਾਈ ਹਰਦੀਪ ਸਿੰਘ ਦੀ ਰਿਹਾਈ ਦਾ ਫੈਂਸਲਾ ਕੀਤਾ ਗਿਆ।ਭਾਈ ਹਰਦੀਪ ਸਿੰਘ 1993 ਤੋਂ ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਨਜਰਬੰਦ ਹੈ।
ਸ਼ਹੀਦ’, ‘ਸ਼ਹਾਦਤ’ ਅਤੇ ‘ਖ਼ਾਲਸਾ’ ਤਿੰਨੇ ਸ਼ਬਦ ਅਰਬੀ ਭਾਸ਼ਾ ਵਿਚੋਂ ਸਫਰ ਕਰਦੇ ਕਰਦੇ ਪੰਜਾਬੀ ਬੋਲੀ ਵਿਚ ਇਸ ਤਰ੍ਹਾਂ ਘੁਲ ਮਿਲ ਗਏ ਹਨ ਜਿਵੇਂ ਇਨ੍ਹਾਂ ਸ਼ਬਦਾਂ ਦਾ ਸਾਡੇ ਨਾਲ ਨਹੁੰ-ਮਾਸ ਦਾ ਰਿਸ਼ਤਾ ਹੋਏ। ਸ਼ਹੀਦ ਆਪਣੀ ਖੁਰਾਕ ਉਸ ਪਵਿੱਤਰ ਸੋਮੇ ਤੋਂ ਲੈਂਦਾ ਹੈ, ਜਿਸ ਨੂੰ ਅਸਾਂ ਗੁਰੂ ਗ੍ਰੰਥ ਸਾਹਿਬ ਦਾ ਨਾਂਅ ਦਿੱਤਾ ਹੈ। ਸ਼ਹੀਦ ਗੁਰੂ ਗ੍ਰੰਥ ਸਾਹਿਬ ਦੀ ਲਿਵ ਵਿਚ ਜੁੜ ਕੇ ਜ਼ਿੰਦਗੀ ਦੀਆਂ ਸੱਚਾਈਆਂ ਨੂੰ ਇਤਿਹਾਸ ਵਿਚ ਉਤਾਰਦਾ ਹੈ, ਅਰੂਪ ਨੂੰ ਰੂਪਮਾਨ ਕਰਦਾ ਹੈ, ਗੁਪਤ ਨੂੰ ਪ੍ਰਤੱਖ ਕਰਦਾ ਹੈ, ਧੁੰਦ ਨੂੰ ਮਿਟਾ ਕੇ ਚਾਨਣ ਕਰਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।