Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 1, 2016

January 1, 2016

ਅਖੌਤੀ ਦਲਿਤ ਜਾਤੀ ਨਾਲ ਸਬੰਧਿਤ ਹੋਣ ਕਰਕੇ ਰਾਜਸਥਾਨ ਦੇ ਇੱਕ ਆਈਏਐੱਸ ਅਫਸਰ ਨੇ ਰਾਜਸਥਾਨ ਦੀ ਸਰਕਾਰ ‘ਤੇ ਜਾਤੀਵਾਦ ਦਾ ਇਲਜ਼ਾਮ ਲਾਉਦਿਆਂ ਹਿੰਦੂ ਧਰਮ ਨੂੰ ਅਲਵਿਦਾ ਆਖ ਇਸਲਾਮ ਧਰਮ ਅਪਣਾ ਲਿਆ ਹੈ।
ਕਾਂਗਰਸ ਵਿਧਾਇਕ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ’ਚ ਪੁਲਿਸ ਵੱਲੋਂ ਦੋ ਵਿਅਕਤੀਆਂ ’ਤੇ ਗੈਰ ਮਨੁੱਖੀ ਤਰੀਕੇ ਨਾਲ ਕੀਤੀ ਗਈ ਤਸ਼ੱਦਦ ਦੀ ਜ਼ੋਰਦਾਰ ਅਲੋਚਨਾ ਕੀਤੀ ਹੈ ਅਤੇ ਇਸ ਲਈ ਫੋਰਸ ਦੇ ਸਿਆਸੀਕਰਨ ਨੂੰ ਦੋਸ਼ੀ ਠਹਿਰਾਉਂਦਿਆਂ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹਾਲਾਤਾਂ ਲਈ ਜ਼ਿੰਮੇਵਾਰ ਦੱਸਿਆ ਹੈ।
ਲੰਮੇ ਸਮੇਂ ਤੋਂ ਸਿਆਸੀ ਹਿਤਾਂ ਲਈ ਸਿੱਖ ਸਿਧਾਂਤਾਂ ਨੂੰ ਢਾਹ ਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰਦੀ ਆ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵਾਰ ਫਿਰ ਸਿੱਖ ਸਰੋਕਾਰਾਂ ਨੂੰ ਅੱਖੋਂ ਪਰੋਖੇ ਕਰਦਿਆਂ, ਸਿੱਖ ਕੌਮ ਦੀ ਰੁਹ ਮੰਨੇ ਜਾਂਦੇ ਪੰਚ ਪ੍ਰਧਾਨੀ ਦੇ ਸਿਧਾਂਤ ਨੂੰ ਦਰਕਿਨਾਰ ਕਰਕੇ ਆਪਣੇ ਰਾਜਸੀ ਮਾਲਕਾਂ ਦੀਆਂ ਸਿਆਸੀ ਇਛਾਵਾਂ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਵਿੱਚੋਂ ਚਾਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਵਲੋਂ ਪੰਜ ਪਿਆਰਿਆਂ ਨੂੰ ਬਰਖਾਸਤ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਹ ਗਲਤ ਕਾਰਾ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਪਰਦੇ ਪਿਛੇ ਰਹਿਕੇ ਕਰਵਾਇਆ ਹੈ।
ਕਮੇਟੀ ਮੈਂਬਰ ਭਜਨ ਸਿੰਘ ਸ਼ੇਰ ਗਿੱਲ ਅਤੇ ਮੰਗਲ ਸਿੰਘ ਨੇ ਦਰਜ ਕਰਾਇਆ ਇਤਰਾਜ; ਪੰਜੋਲੀ ਨੇ ਕੀਤੀ ਬਰਖਾਸਤਗੀ ਦੀ ਹਮਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਨੇ ਆਪਣੇ ਇੱਕ ਫੈਸਲੇ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਵਾਲੇ ਜਥੇਦਾਰਾਂ ਦੀ ਬਰਖਾਸਤਗੀ ਦਾ ਆਦੇਸ਼ ਦੇਣ ਵਾਲੇ ਪੰਜ ਪਿਆਰਿਆਂ ਵਿੱਚੋਂ ਚਾਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ ਜਦੋਂ ਕਿ ਇੱਕ ਮੈਂਬਰ ਬੀਤੇ ਕੱਲ੍ਹ ਸੇਵਾ ਮੁਕਤ ਹੋ ਚੁੱਕਾ ਹੈ।
ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫੀ ਦੇ ਮਾਮਲੇ ਨੂੰ ਲੈਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਿਆਦਾ ਨੂੰ ਲਾਈ ਢਾਹ ਲਈ ਜਥੇਦਾਰਾਂ ਖਿਲਾਫ ਕਾਰਵਾਈ ਲਈ ਪੰਜ ਪਿਆਰਿਆਂ ਦੀ 2 ਜਨਵਰੀ ਨੂੰ ਹੋਣ ਵਾਲੀ ਇਕਤਰਤਾ ਉਪਰ ਸ਼੍ਰੋਮਣੀ ਕਮੇਟੀ ਦੁਆਰਾ ਲਏ ਫੈਸਲੇ ਦਾ ਕੋਈ ਪ੍ਰਭਾਵ ਨਹੀ ਹੈ ਅਤੇ ਇਹ ਇਕਤਰਤਾ ਜਰੂਰ ਹੋਵੇਗੀ।
ਪੰਜਾਬ ਪੁਲਿਸ ਦੇ ਦੋ ਅਫਸਰਾਂ ਨੂੰ ਫੌਜੀਆਂ ਦੀ ਵਰਦੀ ਵਾਲੇ ਪੰਜ ਵਿਅਕਤੀਆਂ ਵੱਲੋਂ ਅਗਵਾ ਕਰਨ ਦੀ ਘਟਨਾ ਮਗਰੋ ਪਠਾਨਕੋਟ ਦੇ ਸਰਹੱਦੀ ਜਿਲੇ ਅਤੇ ਗੁਰਦਾਸਪੁਰ ਵਿੱਚ ਚੌਕਸੀ ਦੇ ਹੁਕਮ ਜਾਰੀ ਕੀਤਾ ਗਿਆ ਹੈ। ਅਗਵਾ ਪੁਲਿਸ ਅਫਸਰਾਂ ਨੂੰ ਕੁੱਟਮਾਰ ਕਰਕੇ ਬਾਅਦ ਵਿੱਚ ਛੱਡ ਦਿੱਤਾ ਗਿਆ।
ਲੰਮੇ ਸਮੇਂ ਤੋਂ ਸਿਆਸੀ ਹਿਤਾਂ ਲਈ ਸਿੱਖ ਸਿਧਾਂਤਾਂ ਨੂੰ ਢਾਹ ਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰਦੀ ਆ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵਾਰ ਫਿਰ ਸਿੱਖ ਸਰੋਕਾਰਾਂ ਨੂੰ ਅੱਖੋਂ ਪਰੋਖੇ ਕਰਦਿਆਂ, ਸਿੱਖ ਕੌਮ ਦੀ ਰੁਹ ਮੰਨੇ ਜਾਂਦੇ ਪੰਚ ਪ੍ਰਧਾਨੀ ਦੇ ਸਿਧਾਂਤ ਨੂੰ ਦਰਕਿਨਾਰ ਕਰਕੇ ਆਪਣੇ ਰਾਜਸੀ ਮਾਲਕਾਂ ਦੀਆਂ ਸਿਆਸੀ ਇਛਾਵਾਂ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਵਿੱਚੋਂ ਚਾਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼ਰੋਮਣੀ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਨੂੰ ਜਥੇਦਾਰਾਂ ਨੂੰ ਹਟਾਉਣ ਦੇ ਦਿੱਤੇ ਗਏ ਆਦੇਸ਼ ਤੋਂ ਬਾਅਦ ਸ਼ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੁਲਾਈ ਗਈ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਅੰਮ੍ਰਿਤਸਰ ਸਾਹਿਬ ਸ਼ਰੋਮਣੀ ਕਮੇਟੀ ਦੇ ਦਫਤਰ ਵਿਖੇ ਅਰੰਭ ਹੋ ਚੁੱਕੀ ਹੈ।
ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਉੱਘੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਸੰਘਰਸ਼ ਅਤੇ ਸਰਬੱਤ ਖਾਲਸਾ 2015 ਸਬੰਧੀ ਗਲਬਾਤ ਕੀਤੀ ਗਈ ਅਤੇ ਬਹੁਤ ਸਾਰੇ ਸਿੱਧੇ-ਸਪੱਸ਼ਟ ਸਵਾਲ ਉਨ੍ਹਾਂ ਨੂੰ ਕੀਤੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।