Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 3, 2016

January 3, 2016

ਹਰਿਆਣਾ ਸਰਕਾਰ ਨੇ ਤੰਮਾਕੂ ਦੇ ਨਸ਼ੇ ਦੀ ਵਰਤੋਂ ‘ਤੇ ਸਖਤੀ ਕਰਦਿਆਂ ਇਸਨੂੰ 20ਵਾਂ ਨਿਕੋਟੀਨ ਜ਼ਹਿਰ ਐਲਾਨ ਦਿੱਤਾ ਹੈ। ਜ਼ਹਿਰ ਕਾਨੂੰਨ 1919 ਵਿੱਚ ਪਿੱਛਲੇ ਸਾਲ ਸੋਧ ਕੀਤੀ ਗਈ ਸੀ ਅਤੇ ਇਸ ਸਾਲ 16 ਫਰਵਰੀ ਤੋਂ ਲਾਗੂ ਕੀਤਾ ਜਾ ਰਿਹਾ ਹੈ।
ਪਠਾਨਕੋਟ ਫੌਜੀ ਹਵਾਈ ਅੱਡੇ ਵਿੱਚ ਭਾਰਤੀ ਸੁਰੱਖਿਆ ਜਵਾਨਾਂ ਅਤੇ ਹਮਲਾਵਰਾਂ ਵਿਚਕਾਰ ਫਿਰ ਤੋਂ ਮੁਕਾਬਲਾ ਹੋਣ ਦੀਆਂ ਖਬਰਾਂ ਆ ਰਹੀਆਂ ਹਨ।ਅੱਜ ਫੌਜੀ ਅੱਡੇ ਵਿੱਚ ਹੋਏ ਦੋ ਧਮਾਕਿਆਂ ਤੋਂ ਬਾਅਦ ਫਿਰ ਗੋਲੀਬਾਰੀ ਸ਼ੁਰੂ ਹੋ ਗਈ ਹੈ।ਸੂਤਰਾਂ ਮੁਤਾਬਿਕ 2 ਹੋਰ ਹਮਲਾਵਰ ਹਵਾਈ ਅੱਡੇ ਅੰਦਰ ਹੋਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਨੇ ਕਿਹਾ ਕਿ ਪੰਜ ਪਿਆਰਿਆਂ ਦੀ ਸਿੱਖ ਧਰਮ ਵਿਚ ਬਹੁਤ ਵੱਡੀ ਮਹਾਨਤਾ ਤੇ ਸਤਿਕਾਰ ਹੈ । ਜਿਸ ਨੂੰ ਕੋਈ ਵੀ ਸਿੱਖ ਪ੍ਰਵਾਨ ਕਰਨ ਤੋਂ ਇਨਕਾਰੀ ਨਹੀਂ ਹੋ ਸਕਦਾ ।
ਸਿੱਖ ਕੌਮ ਲਈ ਆਨ-ਸ਼ਾਨ ਲਈ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਦਾ ਸ਼ਹੀਦੀ ਦਿਹਾੜਾ 16 ਜਨਵਰੀ ਨੂੰ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਪਿੰਡ ਅਗਵਾਨ ਵਿਖੇ ਮਨਾਈ ਜਾ ਰਹੀ ਹੈ ।
ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਨੇ ਮੀਡੀਆ ਵਿੱਚ ਪੀਪੀਪੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਦੇ ਸ਼ਾਮਲ ਹੋਣ ਦੀ ਚੱਲ ਰਹੀ ਚਰਚਾ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਨਪ੍ਰੀਤ ਬਾਦਲ ਨਾਲ ਕੋਈ ਗੱਲ ਨਹੀਂ ਹੋਈ, ਇਹ ਸਿਰਫ ਅਫਵਾਹਾਂ ਹੀ ਹਨ।
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਪੰਜ ਪਿਆਰਿਆ ਵਲੋਂ ਤਖਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦੇ ਸੱਦੇ ਨੂੰ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਇਹ ਸੱਦਾ ਪੰਥਕ ਭਾਵਨਾਵਾਂ ਦੀ ਸਹੀ ਤਰਜਮਾਨੀ ਕਰਦਾ ਹੈ। ਕੰਵਰਪਾਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ, ਪੰਜ ਪਿਆਰਿਆਂ ਦੇ ਸੰਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਹਨ। ਉਹਨਾਂ ਕਿਹਾ ਕਿ ਦਾਗੀ ਅਤੇ ਵਿਵਾਦਿਤ ਜਥੇਦਾਰਾਂ ਕੋਲ ਅਹੁਦੇ ਛੱਡਣ ਤੋਂ ਇਲਾਵਾ ਹੁਣ ਹੋਰ ਕੋਈ ਰਾਹ ਨਹੀਂ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।