Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 10, 2016

January 10, 2016

ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਆਮ ਚੋਣਾਂ ਲਈ ਭੱਜ-ਨੱਠ ਸ਼ੁਰੂ ਹੋ ਗਈ ਹੈ। ਵੱਖ-ਵੱਖ ਪਾਰਟੀਆਂ ਨੇ ਸਿਆਸੀ ਗਠਜੋੜ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਪੰਜਾਬ ਦੀ ਸੱਤਾਧਾਰੀ ਪਾਰਟੀ ਬਾਦਲ ਦਲ ਅਤੇ ਨਵੀ ਉੱਭਰ ਰਹੀ ਪਾਰਟੀ ਆਮ ਪਾਰਟੀ ਨੇ ਮਾਘੀ ਮੇਲੇ ਮੌਕੇ ਇੱਕ ਦੂਜੇ ਤੋਂ ਵੱਡੀਆਂ ਕਾਨਫਰੰਸਾਂ ਕਰਨ ਲਈ ਜੋਰ ਲਾ ਲਈਆਂ ਹਨ।
ਵਿਸਾਖੀ ਦੇ ਦਿਹਾੜੇ ‘ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਅਪ੍ਰੈਲ 'ਚ ਯਾਤਰਾ 'ਤੇ ਜਾਣ ਦੇ ਚਾਹਵਾਨ ਸ਼ਰਧਾਲੂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟਾਂ ਦੀ ਮੰਗ ਕੀਤੀ ਹੈ।
ਸਿੱਖਾਂ ਸਿਧਾਤਾਂ ਨੂੰ ਦਰਕਿਨਾਰ ਕਰਕੇ ਸਿਆਸੀ ਇਸ਼ਾਰੇ ‘ਤੇ ਪੰਥ ਵਿਰੋਧੀ ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਵਾਲੇ ਜੱਥੇਦਾਰਾਂ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਵਾਲੇ ਪੰਜਾਂ ਪਿਆਰਿਆਂ ਨੂੰ ਸਿੱਖ ਜੱਥੇਬੰਦੀਆਂ ਵੱਲੋਂ 15 ਜਨਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਤਿਸੰਗ ਸਭਾ ਸਮਰਾਲਾ ਚੌਕ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ ।
ਸ਼੍ਰੋਮਣੀ ਅਕਾਲੀ ਦਲ ਸਾਂਝਾ ਦੇ ਆਗੂ ਅਤੇ ਸਰਬੱਤ ਖਾਲਸਾ(2015) ਦੇ ਪ੍ਰਬੰਧਕ ਗੁਰਦੀਪ ਸਿੰਘ ਬਠਿੰਡਾ ਅੱਜ ਸੰਗਰੂਰ ਜੇਲ ਵਿੱਚੋਂ ਰਿਹਾਅ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ੳੇਨ੍ਹਾਂ ਨੂੰ 17 ਫਰਵਰੀ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ।
ਸਰਬੱਤ ਖਾਲਸਾ (2015) ਦੇ ਆਗੂ ਅਤੇ ਅਕਾਲੀ ਦਲ ਸਾਂਝਾ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੰ ਅੱਜ ਅੰਮ੍ਰਿਤਸਰ ਪੁਲਿਸ ਨੇ ਇੱਕ ਹੋਰ ਕੇਸ ਵਿੱਚ ਜੇਲ ਤੋਂ ਲਿਆ ਕੇ ਪੁਲਿਸ ਰਿਮਾਂਡ ਲੈ ਲਿਆ।
ਸਰਬੱਤ ਖਾਲਸਾ ਸਮਾਗਮ ਦੌਰਾਨ ਅਕਾਲ ਤਖਤ ਸਾਹਿਬ ਦੇ ਥਾਪੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਨਮਾਨਿਤ ਕਰਨ ਲਈ ਸ਼੍ਰੌਮਣੀ ਅਕਾਲੀ ਦਲ ਮਾਨ ਅਤੇ ਅਕਾਲੀ ਦਲ ਸਾਂਝਾ ਦੇ ਕਾਰਕੂਨ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਿੱਲੀ ਵੱਲ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।