Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 12, 2016

January 12, 2016

ਜਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੋਹਾਲੀ ਪੁਲਿਸ ਨੇ ਇੰਟਰਸਟੇਟ ਗੈਂਗ ਦੇ ਇਕ ਹੋਰ ਮੈਂਬਰ ਬੀ.ਐਸ.ਐਫ ਦੇ ਹੋਲਦਾਰ ਪ੍ਰੇਮ ਸਿੰਘ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਭੁੱਲਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਨੰਬਰ 119 ਮਿਤੀ 01.09.2015 ਅ/ਧ 399,402 ਹਿੰ:ਦੰ: 25,54,59 ਅਸਲਾ ਐਕਟ ਥਾਣਾ ਸਦਰ ਖਰੜ ਦੀ ਤਫਤੀਸ਼ ਕਰਦਿਆਂ ਬੀ.ਐਸ.ਐਫ. ਦੇ ਇੱਕ ਹੋਰ ਜਵਾਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਸਮੇਤ ਭਾਰਤ ਦੇ ਹੋਰ 8 ਸੂਬਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੀ ਖਾਲੀ ਹੋਈ ਖਡੂਰ ਸਾਹਿਬ ਦੀ ਸੀਟ ਲਈ ਹੁਣ 13 ਫਰਵਰੀ ਨੂੰ ਵੋਟਾਂ ਪੈਣਗੀਆਂ।
ਪੰਜਾਬ ਸਰਕਾਰ ਦੇ ਮੰਤਰੀ ਅਤੇ ਸੱਤਾ ਤੇ ਕਾਬਜ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਵੱਲੋਂ ਉਨ੍ਹਾਂ ਤੇ ਨਸ਼ੇ ਦੇ ਵਪਾਰ ਵਿੱਚ ਸ਼ਾਮਿਲ ਹੋਣ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਲਈ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ।
ਸਿੱਖ ਸਟੇਜਾਂ ‘ਤੇ ਲੰਮਾ ਸਮਾਂ ਢਾਡੀ ਕਲਾ ਰਾਹੀਂ ਕੌਮ ਦੀ ਸੇਵਾ ਕਰਨ ਵਾਲੇ ਪ੍ਰਸਿੱਧ ਢਾਡੀ ਗੁਰਬਖ਼ਸ਼ ਸਿੰਘ ਅਲਬੇਲਾ ਦਾ ਅੱਜ ਇਸ ਫਾਨੀ ਸੰਸਾਰ ਨੂਮ ਅਲਵਿਦਾ ਆਖ ਗਏ ਹਨ। ਦੇਹਾਂਤ ਹੋ ਗਿਆ ਹੈ। ਸਿੱਖੀ ਦੇ ਪ੍ਰਚਾਰ ਤੇ ਪਸਾਰ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਢਾਡੀ ਅਲਬੇਲਾ ਨੇ ਅੱਜ ਪੀਜੀਆਈ ਵਿੱਚ ਕਰੀਬ ਨੌਂ ਵਜੇ ਆਖਰੀ ਸਾਹ ਲਿਆ।
ਸਰਕਾਰ ਅਤੇ ਵਪਾਰੀਆਂ ਦੀ ਮਾਰ ਨਾਲ ਝੰਬੇ ਪੰਜਾਬ ਦੇ ਕਿਸਾਨ ਦੀ ਹਾਲਤ ਇੱਥੋਂ ਤੱਕ ਜਾ ਪਹੁੰਚੀ ਹੈ ਕਿ ਉਹ ਆਪਣੇ ਲਾਡਾਂ ਨਾਲ ਪਾਲੀ ਧੀ ਦੀ ਡੋਲੀ ਤੋਰਨ ਤੋਂ ਪਹਿਲਾਂ ਆਪਣੀ ਜੋੜਨ ਲੀਲਾ ਖਤਮ ਕਰਨ ਨੂੰ ਪਹਿਲ ਦਿੰਦਾ ਹੈ। ਪੰਜਾਬ ਦੀ ਥੁੜਾ ਮਾਰੀ ਕਿਸਾਨੀ ਦੀ ਦੁਖਾਂ ਭਰੀ ਕਹਾਣੀ ਦੇ ਇੱਕ ਪਾਤਰ ਨੇ ਸ਼ਾਹੂਕਾਰ ਦੇ ਧੀ ਦੇ ਵਿਆਹ ਵਿੱਚ ਖੱਲਲ ਪਾਉਣ ਦੇ ਡਰੋਂ ਆਪਣੇ ਆਪ ਨੂੰ ਅੱਗ ਲਾ ਕੇ ਆਤਪ ਹੱਤਿਆ ਕਰ ਲਈ ਹੈ।
ਭਾਈ ਜਗਤਾਰ ਸਿੰਘ ਹਵਾਰਾ ਨੂੰ ਸਿਮਰਨਜੀਤ ਸਿੰਘ ਦੀ ਅਗਵਾਈ ਆਏ ਆਗੂ ਪੇਸ਼ੀ ਰੱਦ ਹੋਣ ਕਰਕੇ ਸਨਮਾਨਿਤ ਨਹੀਨ ਕਰਕ ਸਕੇ। ਸਰਬੱਤ ਖਾਲਸਾ (2015) ਵਿੱਚ ਅਕਾਲ ਤਖਤ ਸਾਹਿਬਾਨ ਦੇ ਜੱਥੁੇਦਾਰ ਥਾਪੇ ਜਾਣ ਤੋਂ ਬਾਅਦ ਇਹ ਸਿੱਖ ਆਗੂ ਭਾਈ ਹਵਾਰਾ ਨੂਮ ਸਨਮਾਨਿਤ ਕਰਨਾ ਚਾਹੁਮਦੇ ਸਨ।
ਸੌਦਾ ਸਾਧ ਨੂੰ ਬਾਦਲ ਦਲ ਦੇ ਇਸ਼ਾਰੇ ‘ਤੇ ਦਿੱਤਾ ਮਾਫੀਨਾਮਾ, ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ, ਸਿੱਖ ਰੋਹ ਦੇ ਚੱਲਦਿਆਂ ਸਰਬੱਤ ਖਾਲਸਾ ਦਾ ਹੋਇਆ ਲਾਮਿਸਾਲ ਇਕੱਠ ਅਤੇ ਸ਼੍ਰੋਮਣੀ ਕਮੇਟੀ ਦੀਆਂ ਕਾਰਵਾਈਆਂ ਕਰਕੇ ਸਿੱਖ ਜਗਤ ਵਿੱਚ ਬਾਦਲ ਦਲ ਦੇ ਖੁਰੇ ਅਧਾਰ ਨੂੰ ਮੁੜ ਥਾਂ ਸਿਰ ਲਿਆਉਣ ਅਤੇ ਸਿੱਖ ਵੋਟ ਵਿੱਚ ਆਪਣੀ ਪੜਤ ਬਣਾਉਣਾ ਬਾਦਲ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਚਿੰਤਾ ਦਾ ਵਿਸ਼ਾ ਰਹੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।