Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 14, 2016

January 14, 2016

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਤਿਹਾੜ੍ਹ ਜ਼ੇਲ੍ਹ ਦੀ ਚੱਕੀ ’ਚ ਨਜਰਬੰਦ ਤੇ ਸਰਬਤ ਖਾਲਸਾ ਵਲੋਂ ਥਾਪੇ ਗਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ੍ਹ ਜ਼ੇਲ੍ਹ ਅਧਿਕਾਰੀਆਂ ਵਲੋਂ ਮਾਨਸਿਕ ਤੇ ਸ਼ਰੀਰਕ ਤੋਰ ’ਤੇ ਤੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਵੀਰਵਾਰ ਨੂੰ ਚੰਡੀਗੜ੍ਹ ਦੇ ਇਕ ਹੋਟਲ ਵਿਚ ਪਤੱਰਕਾਰਾਂ ਨੂੰ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਜਥੇਦਾਰ ਭਾਈ ਹਵਾਰਾ ਦੇ ਵਕੀਲ ਅਮਰ ਸਿੰਘ ਚਹਿਲ, ਭਾਈ ਗੁਰਚਰਨ ਸਿੰਘ ਅਤੇ ਬਾਈ ਕਮਿੱਕਰ ਸਿੰਘ ਮੁਕੰਦਪੁਰ ਨੇ ਦਿਤੀ।
ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਜਾਰੀ ਕੀਤੇ ਸੁਨੇਹੇ ਬਾਰੇ ਦੱਸਦੇ ਹੋਏ ਉਨ੍ਹਾਂ ਦੇ ਵਕੀਲ ਐਡਵੋਕੇਟ ਅਮਰ ਸਿੰਘ ਚਾਹਲ।
ਸਮਾਜ ਸੇਵਾ ਅਤੇ ਜਰੂਰਤਮੰਦ ਸਿੱਖਾਂ ਦੀ ਮੱਦਦ ਅਤੇ ਸਿੱਖ ਨੌਜਵਾਨੀ ਸਿੱਖ ਵਿਰਸੇ ਨਾਲ ਜੋੜਨ ਦੇ ਕਾਰਜ਼ ਵਿੱਚ ਲੱਗੀ ਕੌਮਾਂਤਰੀ ਸੰਸਥਾ “ਸਿੱਖ ਰਿਲੀਫ਼ ਯੂਕੇ” ਨੂੰ ਪੰਜਾਬ ਰੇਡੀਓ ਦੇ ਸਟੂਡੀਓ ਵਿਖੇ ਰੇਡੀਓ ਦੇ ਸਰੋਤਿਆਂ ਵੱਲੋਂ ਇਕੱਠੀ ਕੀਤੀ ਗਈ 69821 ਪੌਂਡ ਦੀ ਧਨ ਰਾਸ਼ੀ ਦਾ ਇਕ ਚੈਕ ਭੇਟ ਕੀਤਾ ਗਿਆ।
ਭਾਰਤ ਸਰਕਾਰ ਜਿੱਥੇ ਪੁਰਤਗਾਲ ਵਿੱਚ ਇੰਟਰਪੋਲ ਦੁਆਰਾ ਗ੍ਰਿਫਤਾਰ ਕੀਤੇ ਭਾਈ ਪਰਮਜੀਤ ਸਿੰਘ ਪੰਮਾ ਨੂੰ ਭਾਰਤ ਲਿਆਉਣ ਦੀਆਂ ਸਿਰਤੋੜ ਕੋਸ਼ਿਸ਼ਾਂ ਕਰ ਰਹੀ ਹੈ, ਉੱਥੇ ਕੌਮਾਂਤਰੀ ਸਿੱਖ ਸੰਸਥਾ ਸਿੱਖ ਫਾਰ ਜਸਟਿਸ ਨੇ ਭਾਈ ਪੰਮਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦਾ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ 'ਤੇ ਦੋਸ਼ ਲਗਾਉਂਦਿਆਂ ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫਾਰ ਜਸਟਿਸ ਨੇ ਰੁਲਦਾ ਕਤਲ ਅਤੇ ਬੰਬ ਧਮਾਕਾ ਕੇਸ ਵਿਚ ਅਦਾਲਤ ਦੇ ਪਹਿਲਾਂ ਜਾਰੀ ਹੋਏ ਵੱਖ-ਵੱਖ ਹੁਕਮਾਂ ਨੂੰ ਜਾਰੀ ਕੀਤਾ ਹੈ ਜਿਸ ਵਿਚ ਯੂ. ਕੇ. ਆਧਾਰਿਤ ਸਿੱਖ ਕਾਰਕੁੰਨ ਦੀ ਹਵਾਲਗੀ ਮੰਗੀ ਗਈ ਸੀ।
ਪੰਜ ਪਿਆਰਿਆਂ ਦੀ ਸੰਸਥਾ ਦੇ ਸੁਰਜੀਤ ਹੋਣ ਨਾਲ ਅਤੇ ਪੰਜ ਪਿਆਰਿਆਂ ਵੱਲੋਂ ਦਿੱਤੇ ਗਏ ਨਵੇਂ ਪ੍ਰੋਗਰਾਮ ਦੀ ਰੌਸ਼ਨੀ ਵਿੱਚ ਸਿੱਖ ਪੰਥ ਦੀ ਧਾਰਮਿਕ-ਚੇਤਨਾ ਅਤੇ ਰਾਜਨੀਤਕ-ਜ਼ਿੰਦਗੀ ਵਿੱਚ ਇੱਕ ਆਸਧਾਰਨ ਕਿਸਮ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇੱਕ ਤਾਂ ਇਹੋ ਜਿਹਾ ਸੰਕਟ ਇਹੋ ਜਿਹੀ ਸ਼ਕਲ ਵਿੱਚ ਪਹਿਲਾਂ ਕਦੇ ਵੇਖਣ ਵਿੱਚ ਨਹੀਂ ਸੀ ਆਇਆ ਅਤੇ ਦੂਜਾ ਇਹ ਪਤਾ ਲਗਾਉਣਾ ਵੀ ਅੌਖਾ ਹੈ ਕਿ ਇਹ ਸੰਕਟ ਕਿਹੜੀਆਂ ਕਿਹੜੀਆਂ ਦਿਸ਼ਾਵਾਂ ਵੱਲ ਜਾ ਸਕਦਾ ਹੈ।
ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਮਾਝੇ ਦੇ ੲਿਲਾਕੇ ਚ ਅਹਿਮ ਯੋਗਦਾਨ ਪਾ ਰਹੀ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਹੁਣ ਦੁਆਬੇ ਚ ਵੀ ਗੁਰਮਤ ਪ੍ਰਚਾਰ ਦੀਆਂ ਸਰਗਰਮੀਆਂ ਆਰੰਭ ਕਰ ਦਿੱਤੀਅਾਂ ਹਨ। ਹੁਸ਼ਿਅਾਰਪੁਰ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਭਿੰਡਰਾਂਵਾਲਾ ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪਿੰਡ ਸਿੰਗੜੀਵਾਲਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਪਹਿਲਾ ਮਹਾਨ ਗੁਰਮਤ ਸਮਾਗਮ ਕਰਵਾੲਿਅਾ।
ਪੰਜਾਬ ਵਿੱਚ ਇਹ ਸਮਾਂ ਸਿਆਸੀ ਅਦਲਾ ਬਦਲੀ ਦਾ ਚੱਲ ਰਿਹਾ ਹੈ। ਇਸ ਦੇ ਚਲਦਿਆਂ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅੱਡ ਹੋ ਕੇ ਵੱਖਰੀ ਪਾਰਟੀ ਪੀ.ਪੀ.ਪੀ ਬਣਾਉਣ ਵਾਲੇ ਮਨਪ੍ਰੀਤ ਬਾਦਲ, ਜੋ ਕਿ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਵੀ ਹਨ ਕਾਂਗਰਸ ਪਾਰਟੀ ਦਾ ਹੱਥ ਫੜਨ ਜਾ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।