Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 15, 2016

January 15, 2016

ਪੰਜਾਬ ਦੇ ਸਾਬਕਾ ਵਿੱਤ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਅਤੇ ਪੀਪੀਪੀ ਪਾਰਟੀ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਪੀਪੀਪੀ ਨੂੰ ਕਾਂਗਰਸ ਪਾਰਟੀ ਵਿੱਚ ਮਿਲਾ ਦਿੱਤਾ।
ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਿਧਾਂਤ ਦੇ ਪ੍ਰਚਾਰ ਪ੍ਰਸਾਰ ਹਿੱਤ ਸਿੱਖ ਯੂਥ ਆਫ ਪੰਜਾਬ ਜਥੇਬੰਦੀ ਵੱਲੋਂ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਇੱਕ ਸਮਾਗਮ ਅਤੇ ਮਾਰਚ ਕੀਤਾ ਜਾ ਰਿਹਾ ਹੈ।
ਕੋਈ ਵੀ ਧਰਮ ਫਿਲਸਫਾ, ਵਿਚਾਰਧਾਰਾ ਜਾ ਸੱਭਿਆਚਾਰ ਭਾਂਵੇ ਕਿੰਨਾ ਵੀ ਅਮੀਰ ਕਿਉਂ ਨਾ ਹੋਵੇ, ਜਿੰਨਾ ਚਿਰ ਉਸਦਾ ਪ੍ਰਚਾਰ ਨਹੀ ਕੀਤਾ ਜਾਂਦਾ, ਉਨ੍ਹਾਂ ਚਿਰ ਉਹ ਸੰਸਾਰ ਦੇ ਲੋਕਾਂ ਨੂੰ ਉਸ ਬਾਰੇ ਪਤਾ ਨਹੀਂ ਲੱਗ ਸਕਦਾ।
ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਜੋੜ ਮੇਲੇ ਮੌਕੇ ਇਸ ਵਾਰ ਸਿਆਸੀ ਰੈਲੀਆਂ ਭਾਰੂ ਰਹੀਆਂ। ਮੁੱਖ ਰਾਜਸੀ ਪਾਰਟੀਆਂ ਵੱਲੋਂ ਇਸ ਮੌਕੇ ਇੱਕ ਦੂਜੇ ਤੋਂ ਵੱਡੀਆਂ ਸਿਆਸੀ ਰੈਲੀਆਂ ਦੇ ਕੀਤੇ ਐਲਾਨ ਨੇ ਲੋਕਾਂ ਦਾ ਧਿਆਨ ਪੂਰੀ ਤਰਾਂ ਸਿਆਸਤ ਵੱਲ ਹੀ ਖਿੱਚਿਆ ਹੋਇਆ ਸੀ।ਇੱਕ ਦੂਜੇ ਤੋਂ ਆਪਣੇ ਆਪ ਨੂੰ ਪੰਜਾਬ ਦੇ ਵੱਡੇ ਹਿਤੈਸ਼ੀ ਸਾਬਤ ਕਰਨ ਲਈ ਵੱਡੇ ਵੱਡੇ ਬਿਆਨਾਂ ਦੀ ਗੋਲੀਬਾਰੀ ਕੀਤੀ।
ਭਾਰਤ ਸਰਕਾਰ ਦੀ ਬਿਨ੍ਹਾਂ ‘ਤੇ ਇੰਟਰਪੋਲ ਵੱਲੋਂ ਗ੍ਰਿਫ਼ਤਾਰ ਬਰਤਾਨਵੀਂ ਨਾਗਰਿਕ ਭਾਈ ਪਰਮਜੀਤ ਸਿੰਘ ਪੰਮਾਂ ਦੇ ਮਾਮਲੇ ਵਿੱਚ ਅੱਜ ਬ੍ਰਮਿੰਘਮ ਦੇ ਐਮ.ਪੀ. ਜੌਹਨ ਸਪੈਲਰ ਨੇ ਬਰਤਾਨਵੀ ਸੰਸਦ ਵਿੱਚ ਵਿਦੇਸ਼ ਮੰਤਰੀ ਫਿਲਪ ਹੈਮੰਡ ਤੋਂ ਭਾਈ ਪੰਮੇ ਦੀ ਪੁਰਤਗਾਲ ਤੋਂ ਰਿਹਾਈ ਬਾਰੇ ਸਰਕਾਰ ਵੱਲੋਂ ਕੀਤੀ ਜਾ ਰਹੀ ਚਾਰਜੋਈ ਬਾਰੇ ਪੁੱਛਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਸਾਂਝਾ, ਸ਼੍ਰੋਮਣੀ ਅਕਾਲੀ ਦਲ 1920, ਸ਼੍ਰੋਮਣੀ ਅਕਾਲੀ ਦਲ ਸਤੰਤਰ ਨੇ 13 ਜਨਵਰੀ ਨੂੰ ਖਡੂਰ ਸਾਹਿਬ ਦੀ ਹੋ ਰਹੀ ਉੱਪ ਚੋਣ ਲੜਨ ਦਾ ਐਲਾਨ ਮਾਘੀ ਮੇਲੇ ਹੋਈ ਕਾਨਫਰੰਸ ਦੌਰਾਨ ਕੀਤਾ।
ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ 'ਚ ਡਿਉਟੀ ‘ਤੇ ਤਾਇਨਾਤ ਇੱਕ ਸੇਵਾਦਾਰ ਦੇ ਦੂਰੋਂ ਚੱਲੀ ਗੋਲੀ ਵੱਜਣ ਦੀਆਂ ਖਬਰਾਂ ਮਿਲੀਆਂ ਹਨ । ਅੱਜ ਸ਼ਾਮੀ 4 ਵਜੇ ਦੇ ਕਰੀਬ ਦੁੱਖਭੰਜਨੀ ਬੇਰੀ ਲਾਗੇ ਤਾਇਨਾਤ ਸ਼ੋ੍ਰਮਣੀ ਕਮੇਟੀ ਦੇ ਸੇਵਾਦਾਰ ਨੂੰ ਅਚਨਚੇਤ ਗੋਲੀ ਆਣ ਲੱਗੀ, ਪਰ ਇਹ ਗੋਲੀ ਉਸਦੀ ਦਸਤਾਰ ਨੂੰ ਚੀਰਦੀ ਹੋਈ ਛਾਤੀ ਨਾਲ ਖਹਿ ਕੇ ਬਾਹਰ ਨਿਕਲ ਗਈ ਤੇ ਸੇਵਾਦਾਰ ਦਾ ਬਚਾਅ ਹੋ ਗਿਆ ।
ਮੁਕਤਸਰ ਵਿੱਚ ਸ਼ਹੀਦਾਂ ਵੱਲੋਂ ਗੁਰੁ ਸਾਹਿਬ ਨਾਲ ਟੁੱਟੀ ਗੰਢਣ ਦੀ ਯਾਦ ਵਿੱਚ ਮਨਾਇਆ ਜਾ ਰਿਹਾ ਮਾਘੀ ਦਾ ਜੋੜ ਮੇਲਾ ਪੰਜਾਬ ਦੀ ਸਿਆਸਤ ਦਾ ਅਖਾੜਾ ਬਣਕੇ ਰਹਿ ਗਿਆ।ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਬਹਤੁ ਸਮਾਂ ਪਹਿਲਾਂ ਇੱਕ ਦੂਜੇ ਨਾਲੋਂ ਮਾਘੀ ਮੇਲੇ ‘ਤੇ ਇਕੱਠ ਕਰਨ ਲਈ ਕੀਤੇ ਗਏ ਪ੍ਰਚਾਰ ਅਤੇ ਜ਼ੋਰ ਅਜ਼ਮਾਈ ਨੇ ਲੋਕਾਂ ਦਾ ਧਿਆਨ ਇਸ ਜੋੜਮੇਲੇ ਦੀ ਇਤਿਹਾਸਕ ਮਹੱਤਤਾ ਤੋਂ ਹਟਾ ਕੇ ਸਿਆਸਤ ‘ਤੇ ਕੇਦਰਿਤ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।