Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 16, 2016

January 16, 2016

40 ਮੁਕਤਿਆਂ ਦੀ ਪਵਿੱਤਰ ਧਰਤੀ ਮੁਕਤਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਘੀ ਦੇ ਮੇਲੇ ਤੇ ਸਿਆਸੀ ਸਟੇਜਾਂ ਸਜੀਆਂ।ਪਰ ਇਸ ਵਾਰ ਇਹ ਸਿਆਸੀ ਸਟੇਜਾਂ ਦੀ ਚਰਚਾ ਲੋਕਾਂ ਦੇ ਜਹਿਨ ਵਿੱਚ ਜਿਆਦਾ ਭਾਰੂ ਨਜਰ ਆਈ, ਮੁਕਾਬਲੇ ਸ਼ਹੀਦਾਂ ਦੀ ਸ਼ਹਾਦਤ ਅਤੇ ਸਿੱਖਿਆ ਤੋਂ।ਇਸ ਦਾ ਕਾਰਨ ਇਹ ਰਿਹਾ ਕਿ ਇੱਕ ਤਾਂ ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕੀਤੇ ਜਾ ਚੁੱਕੇ ਹਨ ਤੇ ਦੂਜਾ ਕਿ ਇਨ੍ਹਾਂ ਚੋਣਾਂ ਵਿੱਚ ਮੁਕਾਬਲਾ ਤਿਕੋਣਾ ਹੋ ਚੁਕਿਆ ਹੈ। ਪੰਜਾਬ ਦੀਆਂ ਦੋ ਮਕਬੂਲ ਰਵਾਇਤੀ ਸਿਆਸੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਤੋਂ ਇਲਾਵਾ ਇਸ ਵਾਰ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਸਿਆਸਤ ਵਿੱਚ ਵਧੀ ਮਕਬੂਲੀਅਤ ਨਾਲ ਮੁਕਾਬਲਾ ਰੋਮਾਂਚਕ ਹੋ ਚੁੱਕਿਆ ਹੈ।
ਅੱਜ 15 ਜਨਵਰੀ ਦੀਆਂ ਪੰਜਾਬ ਦੀਆਂ ਅਖਬਾਰਾਂ, ਸ੍ਰੀ ਮੁਕਤਸਰ ਸਾਹਿਬ ਦੀ ਪਾਵਨ ਧਰਤੀ ਤੇ ਮਾਘੀ ਦੇ ਦਿਹਾੜੇ ਤੇ ਹੋਈਆਂ ਸਿਆਸੀ ਕਾਨਫਰੰਸਾਂ ਨਾਲ ਭਰੀਆਂ ਪਈਆਂ ਹਨ।
ਚਾਲੀ ਮੁਕਤਿਆਂ ਦੀ ਯਾਦ ਵਿੱਚ ਨਾਲ ਸਬੰਧਿਤ ਇਤਿਹਾਸਕ ਜੋੜ-ਮੇਲਾ ਅੱਜ ਨਿਹੰਗ ਸਿੰਘਾਂ ਦੇ ਹੋਲੇ ਮਹੱਲੇ ਨਾਲ ਅੱਜ ਸਮਾਪਤ ਹੋ ਗਿਆ।ਇਤਿਹਾਸਕ ਮਾਘੀ ਜੋੜ ਮੇਲੇ ਦੀ ਸਮਾਪਤੀ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਵਕੀਲ ਰੰਜਨ ਲਖਨਪਾਲ ਦੁਆਰਾ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਸਾਬਕਾ ਮੁੱਖ ਹੋਮ ਸੈਕਟਰੀ ਅਤੇ ਹਰਚਰਨ ਬੈਂਸ ਦੇ ਖਿਲਾਫ਼ ਦਾਇਰ ਕੇਸ ਤੇ ਸ਼ੁਕਰਵਾਰ ਨੂੰ ਸੁਣਵਾਈ ਜੇ.ਐਮ. ਆਈ.ਸੀ ਮੈਡਮ ਨਿਸ਼ਾ ਵਲੋਂ ਕੀਤੀ ਗਈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਕਾਂਗਰਸ ’ਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਸਿਆਸੀ, ਸਮਾਜਿਕ, ਆਰਥਿਕ ਤੇ ਖੇਤੀਬਾੜੀ ਹਾਲਤ ਨੂੰ ਸੁਧਾਰਨ ਦੀ ਦਿਸ਼ਾ ’ਚ ਇਹ ਰਲੇਵਾਂ ਮੀਲ ਦਾ ਪੱਥਰ ਸਾਬਤ ਹੋਵੇਗਾ।ਕੈਪਟਨ ਅਮਰਿੰਦਰ ਨੇ ਪੀ.ਪੀ.ਪੀ ਦੇ ਕਾਂਗਰਸ ’ਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਮਿਸ਼ਨ ਇਕ ਹੋਵੇ, ਤਾਂ ਫਿਰ ਰਸਤੇ ਵੱਖ ਵੱਖ ਹੋਣ ਦਾ ਸਵਾਲ ਨਹੀਂ ਰਹਿ ਜਾਂਦਾ।
ਯੂਨਾਈਟਿਡ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਸ੍ਰ: ਬਹਾਦਰ ਸਿੰਘ ਰਾਹੋਂ, ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਸ੍ਰ: ਗੁਰਨਾਮ ਸਿੰਘ ਸਿੱਧੂ, ਜਰਨਲ ਸਕੱਤਰ ਸ੍ਰ: ਜਤਿੰਦਰ ਸਿੰਘ ਈਸੜੂ ਤੇ ਬੁਲਾਰੇ ਭਾਈ ਬਲਵੰਤ ਸਿੰਘ ਗੋਪਾਲਾ ਨੇ ਇਕ ਸਾਂਝੇ ਬਿਆਨ ਵਿਚ ਦੱਸਿਆ ਕਿ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਜਿਸ ਨੂੰ ਹਾਈ ਕੋਰਟ ਨੇ ਜਮਾਨਤ ਤੇ ਰਿਹਾਅ ਕਰ ਦਿਤਾ ਸੀ, ਪ
ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸੇ ਕਿਸਾਨ ਵੱਲੋਂ ਖੁਦਕੁਸ਼ੀ ਦੇ ਮਾਮਲੇ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਦਾ ਅਸਹਿਣਯੋਗ ਦੁੱਖ ਵੰਡਾਉਣ ਲਈ ਅਤੇ ਉਨ੍ਹਾਂ ਦਾ ਦਰਦ ਘੱਟ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਉਸੇ ਦਿਨ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।
ਸੌਦਾ ਸਾਧ ਮਾਫੀ ਮਾਮਲੇ ਵਿੱਚ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਤਲਬ ਕਰਕੇ ਸਪੱਸ਼ਟੀਕਰਨ ਮੰਗਣ ਕਰਕੇ ਸ਼੍ਰੋਮਣੀ ਗਰੁਦਆਰਾ ਪ੍ਰਬੰਧਕ ਕਮੇਟੀਵੱਲੋਂ ਬਰਖਾਸਤ ਕੀਤੇ ਪੰਜਾਂ ਪਿਆਰਿਆਂ ਨੂੰ ਅੱਜ ਇੱਥੇ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਸਮਰਪਿਤ ਜੱਥੇਬੰਦੀਆਂ ਵੱਲੋਂ ਸਨਮਾਨਿਤ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।