Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 17, 2016

January 17, 2016

ਸਿੱਖ ਸਿਆਸਤ ਚੈਨਲ ਦੇ ਪੇਸ਼ਕਾਰ ਸੁਖਵਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਨਾਲ ਪਿਛਲੇ ਹਫਤੇ ਦੌਰਾਨ ਘਟੀਆਂ ਘਟਨਾਵਾਂ (ਮਾਘੀ ਮੇਲੇ ਤੇ ਹੋਈਆਂ ਸਿਆਸੀ ਕਾਨਫਰੰਸਾਂ, ਪੰਜਾਬ ਦਾ ਖਾਲੀ ਖਜਾਨਾ, ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਸਿੱਖ ਸੰਗਤ ਦੇ ਨਾਮ ਭੇਜੀ ਗਈ ਚਿੱਠੀ, ਮੱਕੜ ਵੱਲੋਂ ਵੇਦਾਂਤੀ ਤੋਂ ਵਾਪਿਸ ਲਈਆਂ ਗਈਆਂ ਸਹੂਲਤਾਂ, ਸਿੱਖ ਚਿੰਨਾਂ ਦੀ ਦੁਰਵਰਤੋਂ ਕਰਦੀ ਫਿਲਮ ਫਲਾਈਂਗ ਜੱਟ, ਭਾਰਤ ਪਾਕਿ ਵਿਦੇਸ਼ ਸਕੱਤਰ ਦੀ ਗੱਲਬਾਤ, ਕਣਕ ਦੀ ਫਸਲ ਤੇ ਪੈ ਰਹੀ ਮੌਸਮ ਦੀ ਮਾਰ) ਦੀ ਪੜਚੋਲ ਕੀਤੀ ਗਈ।
ਆਮ ਆਦਮੀ ਪਾਰਟੀ ਆਪਣੇ ਅਸੂਲੀ ਰਾਹ ਤੋਂ ਉੱਖੜ ਗਈ ਹੈ ਅਤੇ ਪਾਰਟੀ ਵੱਲੋਂ ਪਾਰਟੀ ਅਸੂਲ਼ਾਂ ਦੇ ਬਿਲਕੁਲ ਉਲਟ ਜਾਕੇ ਤਾਨਾਸ਼ਾਹੀ ਰਵੱਈਆ ਅਪਨਾਇਆ ਜਾ ਰਿਹਾ ਹੈ। ਇਹ ਵਿਚਾਰ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰ. ਹਰਿੰਦਰ ਸਿੰਘ ਖਾਲਸਾ ਨੇ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵਿੱਦਿਅੱਕ ਸੰਸਥਾਵਾਂ ਵਿੱਚ ਸਿੱਖਾਂ ਲਈ ਸੀਟਾਂ ਰਾਂਖਵੀਆਂ ਰੱਖਣ ਲਈ ਭਾਰਤੀ ਸੁਪਰੀਮ ਕੋਰਟ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਅੱਗੇ ਦਲੀਲਾਂ ਪੇਸ਼ ਕੀਤੀਆਂ। ਸ਼ੋਮਣੀ ਕਮੇਟੀ ਨੇ ਅਪੀਲ ਕੀਤੀ ਕਿ ਪੰਜਾਬ ’ਚ ਉਨ੍ਹਾਂ ਦੀਆਂ ਵਿਦਿਅਕ ਸੰਸਥਾਵਾਂ ਦਾ ਘੱਟ ਗਿਣਤੀ ਦਰਜਾ ਪੱਕੇ ਤੌਰ ’ਤੇ ਬਹਾਲ ਕੀਤਾ ਜਾਵੇ।
ਗਿਆਨੀ ਗੁਰਮੁੱਖ ਸਿੰਘ ਨੇ ਅੱਜ ਸੌਦਾ ਸਾਧ ਨੂੰ ਜਾਰੀ ਕੀਤੇ ਮਾਫੀਨਾਮੇ ਸਬੰਧੀ ਆਪਣਾ ਸਪੱਸ਼ਟੀ ਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਕਦੇ ਵੀ ਸੌਦਾ ਸਾਧ ਨੂੰ ਵੇਖਿਆ ਤੱਕ ਨਹੀਂ ਹੈ, ਉਸ ਨਾਲ ਮੁਲਾਕਾਤ ਕਰਨੀ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ (22 ਸਤੰਬਰ) ਸੌਦਾ ਸਾਧ ਨਾਲ ਉਨ੍ਹਾਂ ਦੀ ਮੀਟਿੰਗ ਹੋਣ ਦੀ ਗੱਲ ਆਖੀ ਜਾ ਰਹੀ ਹੈ, ਉਸ ਦਿਨ ਉਹ ਭਾਈ ਬਿਧੀ ਚੰਦ ਦੇ ਸਾਲਾਨਾ ਜੋੜ ਮੇਲੇ ਵਿੱਚ ਸਨ। ਉਨ੍ਹਾਂ ਖ਼ਿਲਾਫ਼ ਲਾਏ ਜਾ ਰਹੇ ਵੱਢੀਖੋਰੀ ਦੇ ਦੋਸ਼ ਵੀ ਬੇਬੁਨਿਆਦ ਹਨ। ਜੇਕਰ ਕੋਈ ਵੀ ਦੋਸ਼ ਸਾਬਿਤ ਕਰ ਦੇਵੇ ਤਾਂ ਉਹ ਪੰਥ ਅੱਗੇ ਜੁਆਬਦੇਹ ਹੋਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।